ਮੁਹਾਲੀ ਡੀਸੀ ਦਫ਼ਤਰ ਐਂਪਲਾਈਜ਼ ਯੂਨੀਅਨ ਵੱਲੋਂ ਕਲਮ ਛੋੜ ਹੜਤਾਲ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 22 ਜਨਵਰੀ:
ਪੰਜਾਬ ਡੀ ਸੀ ਦਫਤਰ ਇੰਪਲਾਈਜ ਯੂਨੀਅਨ ਵੱਲੋਂ ਅੱਜ ਇੱਥੇ ਕਲਮ ਛੋੜ ਹੜਤਾਲ ਕੀਤੀ ਗਈ ਅਤੇ ਆਪਣੀਆਂ ਮੰਗਾਂ ਦੇ ਹੱਕ ਵਿੱਚ ਨਾਅਰੇਬਾਜ਼ੀ ਕੀਤੀ ਗਈ। ਯੂਨੀਅਨ ਦੇ ਚੇਅਰਮਨ ਓਮ ਪ੍ਰਕਾਸ਼ ਨੇ ਦੱਸਿਆ ਕਿ ਯੂਨੀਅਨ ਵੱਲੋਂ ਪਿਛਲੇ ਲੰਮੇ ਸਮੇਂ ਤੋਂ ਪੰਜਾਬ ਸਰਕਾਰ ਤੋਂ ਮੰਗ ਕੀਤੀ ਜਾ ਰਹੀ ਹੈ ਕਿ ਡੀਸੀ ਦਫ਼ਤਰਾਂ ਵਿੱਚ ਲੋੜੀਂਦੇ ਕਰਮਚਾਰੀਆਂ ਦੀ ਤਾਇਨਾਤੀ ਕੀਤੀ ਜਾਵੇ, ਖਾਲੀ ਪੋਸਟਾਂ ਭਰੀਆਂ ਜਾਣ ਅਤੇ ਯੂਨੀਅਨ ਦੀਆਂ ਹੱਕੀ ਮੰਗਾਂ ਪੂਰੀਆਂ ਕੀਤੀਆਂ ਜਾਣ ਪ੍ਰੰਤੂ ਸਰਕਾਰ ਦੇ ਅੜੀਅਲ ਰਵਈਏ ਨੂੰ ਮੁੱਖ ਰਖਦੇ ਹੋਏ ਪੰਜਾਬ ਦੇ ਡੀਸੀ ਦਫ਼ਤਰ ਦੇ ਮੁਲਾਜ਼ਮਾਂ ਵੱਲੋਂ 22 ਅਤੇ 23 ਜਨਵਰੀ ਨੂੰ ਕਲਮ ਛੋੜ ਹੜਤਾਲ ਕਰਨ ਦੇ ਫੈਸਲੇ ਦੇ ਤਹਿਤ ਅੱਜ ਕਲਮ ਛੋੜ ਹੜਤਾਲ ਕੀਤੀ ਗਈ ਹੈ। ਉਹਨਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਮੁਲਾਜ਼ਮਾਂ ਦੀਆਂ ਮੰਗਾਂ ਨਾ ਮੰਨੇ ਜਾਣ ਕਾਰਨ ਮੁਲਾਜ਼ਮਾਂ ਵਿੱਚ ਰੋਸ ਦੀ ਲਹਿਰ ਪਾਈ ਜਾ ਰਹੀ ਹੈ। ਉਹਨਾਂ ਮੰਗ ਕੀਤੀ ਕਿ 2004 ਤੋਂ ਭਰਤੀ ਹੋਏ ਕਰਮਚਾਰੀਆਂ ਨੂੰ ਪੈਨਸ਼ਨ ਸਕੀਮ ਦਿੱਤੀ ਜਾਵੇ, 4,9,14 ਸਕੀਤ ਦੇ ਤਹਿਤ ਤਨਖ਼ਾਹ ਸਕੇਲ ਦਿੱਤਾ ਜਾਵੇ, ਨਵੀਆਂ ਬਣੀਆਂ ਸਬ ਡਿਵੀਜਨਾਂ ਵਿੱਚ ਪੂਰਾ ਸਟਾਫ਼ ਦਿੱਤਾ ਜਾਵੇ।

Load More Related Articles
Load More By Nabaz-e-Punjab
Load More In Protest

Check Also

ਡੀਸੀ ਦਫ਼ਤਰ ਬਾਹਰ ਪੰਜਾਬ ਦੀ ‘ਆਪ’ ਸਰਕਾਰ ਖ਼ਿਲਾਫ਼ ਗਰਜ਼ੇ ਪੈਨਸ਼ਨਰ ਬਾਬੇ

ਡੀਸੀ ਦਫ਼ਤਰ ਬਾਹਰ ਪੰਜਾਬ ਦੀ ‘ਆਪ’ ਸਰਕਾਰ ਖ਼ਿਲਾਫ਼ ਗਰਜ਼ੇ ਪੈਨਸ਼ਨਰ ਬਾਬੇ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 15 ਜੂ…