ਅਕਾਲੀ ਦਲ ਸਾਰੇ ਵਰਕਰਾਂ ਨੂੰ ਬਣਦਾ ਮਾਣ ਸਤਿਕਾਰ ਦੇਵੇਗਾ: ਕੈਪਟਨ ਸਿੱਧੂ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 22 ਜਨਵਰੀ:
ਸ਼੍ਰੋਮਣੀ ਅਕਾਲੀ ਦਲ ਵੱਲੋਂ ਜਥੇਬੰਦੀ ਦੇ ਪੁਨਰਗਠਨ ਵਿੱਚ ਹਲਕੇ ਦੇ ਪੁਰਾਣੇ ਅਤੇ ਸਾਰੇ ਨਵੇਂ ਵਰਕਰਾਂ ਨੂੰ ਉਹਨਾਂ ਦੇ ਪਾਰਟੀ ਪ੍ਰਤੀ ਕੀਤੇ ਗਏ ਕੰਮਾਂ ਅਤੇ ਵਫ਼ਾਦਾਰੀ ਨੂੰ ਦੇਖਦੇ ਹੋਏ ਬਣਦਾ ਮਾਣ ਸਤਿਕਾਰ ਦਿੱਤਾ ਜਾਵੇਗਾ। ਇਹ ਵਿਚਾਰ ਸਾਬਕਾ ਡਿਪਟੀ ਕਮਿਸ਼ਨਰ ਅਤੇ ਅਕਾਲੀ ਦਲ ਦੇ ਹਲਕਾ ਮੁਹਾਲੀ ਦੇ ਇੰਚਾਰਜ ਕੈਪਟਨ ਤੇਜਿੰਦਰਪਾਲ ਸਿੰਘ ਸਿੱਧੂ ਨੇ ਅੱਜ ਸ਼੍ਰੋਮਣੀ ਅਕਾਲੀ ਦਲ ਦਿਹਾਤੀ ਹਲਕਾ ਮੁਹਾਲੀ ਦੇ ਵਰਕਰਾਂ ਨਾਲ ਕੀਤੀ ਇੱਕ ਮੀਟਿੰਗ ਵਿੱਚ ਪ੍ਰਗਟ ਕੀਤੇ। ਇੱਥੋਂ ਦੇ ਇਤਿਹਾਸਕ ਗੁਰਦੁਆਰਾ ਅੰਬ ਸਾਹਿਬ ਵਿੱਚ ਹੋਈ ਇਸ ਮੀਟਿੰਗ ਵਿੱਚ ਪਾਰਟੀ ਵੱਲੋਂ ਨਵੀਂ ਮੈਂਬਰਸ਼ਿਪ ਸਬੰਧੀ ਦਿੱਤੀਆਂ ਗਈਆਂ ਹਦਾਇਤਾਂ ਨੂੰ ਅਮਲੀ ਰੂਪ ਦੇਣ ਲਈ ਵਿਚਾਰ ਵਟਾਂਦਰੇ ਕੀਤੇ ਗਏ ਅਤੇ ਇਸ ਦੇ ਨਾਲ ਹੀ ਹਲਕਾ ਮੁਹਾਲੀ ਦਿਹਾਤੀ ਵਿੰਗ ਦੇ ਨਵੇਂ ਲਗਾਏ ਗਏ ਤਿੰਨ ਸਰਕਲ ਪ੍ਰਧਾਨਾਂ ਦਾ ਸਨਮਾਨ ਵੀ ਕੀਤਾ ਗਿਆ।
ਇਸ ਮੌਕੇ ਮਾਰਕੀਟ ਕਮੇਟੀ ਦੇ ਸਾਬਕਾ ਚੇਅਰਮੈਨ ਜਥੇਦਾਰ ਬਲਜੀਤ ਸਿੰਘ ਕੁੰਭੜਾ, ਬਲਾਕ ਸੰਮਤੀ ਦੇ ਚੇਅਰਮੈਨ ਰੇਸ਼ਮ ਸਿੰਘ ਬੈਂਰੋਪੁਰ, ਸੁਰਿੰਦਰ ਸਿੰਘ ਕਲੇਰ, ਅਮਨਦੀਪ ਸਿੰਘ ਅਬਿਆਣਾ, ਜਸਬੀਰ ਸਿੰਘ ਕੁਰੜਾ, ਜੋਰਾ ਸਿੰਘ ਮਨੌਲੀ, ਬਲਵਿੰਦਰ ਸਿੰਘ ਗੋਬਿੰਦਗੜ੍ਹ, ਅਮਨਿੰਦਰ ਸਿੰਘ ਸਫ਼ੀਪੁਰ, ਬਲਵਿੰਦਰ ਸਿੰਘ ਮੋਟੇਮਜਰਾ, ਪਾਲ ਸਿੰਘ ਬਠਲਾਣਾ, ਰਾਮ ਪ੍ਰਤਾਪ ਮਹਿਰਾ, ਹਰਮਿੰਦਰ ਸਿੰਘ ਪੱਤੋਂ, ਅਵਤਾਰ ਸਿੰਘ ਦਾਊਂ, ਬਲਵਿੰਦਰ ਸਿੰਘ ਲਖਨੌਰ, ਦਰਸ਼ਨ ਸਿੰਘ ਬਾਕਰਪੁਰ, ਹੈਪੀ ਸਨੇਟਾ, ਜਸਵੰਤ ਸਿੰਘ ਨਾਗਿਆਰੀ ਅਤੇ ਹੋਰ ਵਰਕਰ ਹਾਜਿਰ ਸਨ।

Load More Related Articles
Load More By Nabaz-e-Punjab
Load More In General News

Check Also

ਪੰਜਾਬ ਸਰਕਾਰ ਵੈਟਰਨਰੀ ਇੰਸਪੈਕਟਰਾਂ ਦੀਆਂ ਜਾਇਜ਼ ਮੰਗਾਂ ਦੇ ਹੱਲ ਲਈ ਵਚਨਬੱਧ: ਖੁੱਡੀਆਂ

ਪੰਜਾਬ ਸਰਕਾਰ ਵੈਟਰਨਰੀ ਇੰਸਪੈਕਟਰਾਂ ਦੀਆਂ ਜਾਇਜ਼ ਮੰਗਾਂ ਦੇ ਹੱਲ ਲਈ ਵਚਨਬੱਧ: ਖੁੱਡੀਆਂ ਵੈਟਰਨਰੀ ਇੰਸਪੈਕਟਰਜ਼…