ਮੇਅਰਾਂ ਦੀ ਚੋਣ: ਸੰਜੀਵ ਸ਼ਰਮਾ ਬਿੱਟੂ ਪਟਿਆਲਾ ਤੇ ਕਰਮਜੀਤ ਸਿੰਘ ਅੰਮ੍ਰਿਤਸਰ ਦੇ ਮੇਅਰ ਬਣੇ

ਅੰਮ੍ਰਿਤਸਰ ਦੇ ਕੌਂਸਲਰਾਂ ਨੇ ਨਵਜੋਤ ਸਿੰਘ ਸਿੱਧੂ ਨੂੰ ਨਜਰਅੰਦਾਜ ਕਰਨ ’ਤੇ ਰੋਸ ਪ੍ਰਗਟਾਇਆ, ਚੋਣ ਦਾ ਬਾਈਕਾਟ

ਨਬਜ਼-ਏ-ਪੰਜਾਬ ਬਿਊਰੋ, ਚੰਡੀਗੜ੍ਹ, 23 ਜਨਵਰੀ:
ਪਿਛਲੇ ਦਿਨੀਂ ਹੋਈਆਂ ਨਗਰ ਨਿਗਮ ਚੋਣਾਂ ਵਿੱਚ ਕਾਂਗਰਸ ਪਾਰਟੀ ਨੂੰ ਮਿਲੀ ਭਾਰੀ ਜਿੱਤ ਤੋਂ ਬਾਅਦ ਅੱਜ ਪਟਿਆਲਾ ਅਤੇ ਅੰਮ੍ਰਿਤਸਰ ਨਗਰ ਨਿਗਮ ਦੇ ਮੇਅਰਾਂ ਦੀ ਚੋਣ ਦਾ ਅਮਲ ਨੇਪਰੇ ਚਾੜ੍ਹਿਆ ਗਿਆ। ਅੰਮ੍ਰਿਤਸਰ ਵਿੱਚ ਮੇਅਰ ਦੀ ਚੋਣ ਦੌਰਾਨ ਕਾਂਗਰਸ ਪਾਰਟੀ ਦੀ ਧੜੇਬਾਜੀ ਖੁੱਲ ਕੇ ਸਾਹਮਣੇ ਆ ਗਈ ਅਤੇ ਮੇਅਰ ਦੀ ਚੋਣ ਦੌਰਾਨ ਮਹਿਕਮੇ ਦੇ ਕੈਬਿਨਟ ਮੰਤਰੀ ਨਵਜੋਤ ਸਿੰਘ ਸਿੱਧੂ ਨੂੰ ਨਜ਼ਰ ਅੰਦਾਜ ਕਰਨ ਦੇ ਰੋਸ ਵਜੋਂ ਸਿੱਧੂ ਧੜੇ ਦੇ 23 ਕੌਂਸਲਰਾਂ ਨੇ ਸਹੁੰ ਚੁੱਕ ਸਮਾਗਮ ਦਾ ਬਾਈਕਾਟ ਕਰਦਿਆਂ ਅਸਤੀਫੇ ਦੇਣ ਦੀ ਵੀ ਧਮਕੀ ਦਿੱਤੀ। ਕੌਂਸਲਰਾਂ ਦਾ ਕਹਿਣਾ ਸੀ ਕਿ ਉਹ ਉਦੋਂ ਤੱਕ ਸਹੁੰ ਨਹੀਂ ਚੁੱਕਣਗੇ ਜਦੋਂ ਤੱਕ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਨੂੰ ਸਨਮਾਨ ਨਹੀਂ ਦਿੱਤਾ ਜਾਂਦਾ। ਜ਼ਿਕਰਯੋਗ ਹੈ ਕਿ ਮੇਅਰ ਦੀ ਚੋਣ ਲਈ ਕਰਵਾਏ ਸਮਾਗਮ ਵਿੱਚ ਨਵਜੋਤ ਸਿੰਘ ਸਿੱਧੂ ਨੂੰ ਸੱਦਾ ਹੀ ਨਹੀਂ ਦਿੱਤਾ ਗਿਆ ਸੀ
ਇਸ ਦੌਰਾਨ ਮੇਅਰ ਦੀ ਚੋਣ ਵਿੱਚ ਕਰਮਜੀਤ ਸਿੰਘ ਰਿੰਟੂ ਨੂੰ ਮੇਅਰ, ਰਮਨ ਬਖ਼ਸ਼ੀ ਨੂੰ ਸੀਨੀਅਰ ਡਿਪਟੀ ਮੇਅਰ ਅਤੇ ਯੂਨਿਸ ਕੁਮਾਰ ਨੂੰ ਡਿਪਟੀ ਮੇਅਰ ਚੁਣਿਆ ਗਿਆ। ਇਸ ਮੌਕੇ ਜਿੱਥੇ ਕੈਬਿਨਟ ਮੰਤਰੀ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ, ਵਿਧਾਇਕ ਰਾਜ ਕੁਮਾਰ ਵੇਰਕਾ ਅਤੇ ਹੋਰ ਕਾਂਗਰਸੀ ਆਗੂ ਹਾਜ਼ਰ ਸਨ, ਉਥੇ ਹੀ ਸਥਾਨਕ ਸਰਕਾਰਾਂ ਬਾਰੇ ਮੰਤਰੀ ਨਵਜੋਤ ਸਿੰਘ ਸਿੱਧੂ ਗ਼ੈਰ ਹਾਜ਼ਰ ਰਹੇ। ਸ੍ਰੀ ਸਿੱਧੂ ਕੁੱਝ ਮੁੱਦਿਆਂ ’ਤੇ ਮੁੱਖ ਮੰਤਰੀ ਨਾਲ ਨਾਰਾਜ਼ ਚਲ ਰਹੇ ਹਨ। ਸਿਆਸੀ ਮਾਹਰਾਂ ਦਾ ਕਹਿਣਾ ਹੈ ਕਿ ਜੇਕਰ ਇਹੀ ਹਾਲਾਤ ਰਹੇ ਤਾਂ ਸਿੱਧੂ ਤੇ ਕੈਪਟਨ ਦੀ ਜੋੜੀ ਜ਼ਿਆਦਾ ਇਕੱਠੀ ਨਹੀਂ ਰਹਿ ਸਕਦੀ ਹੈ। ਦੱਸਿਆ ਗਿਆ ਹੈ ਕਿ ਦੋਵੇਂ ਆਗੂਆਂ ਵਿੱਚ ਵਿਚਾਰਕ ਮਤਭੇਦ ਹਨ।
ਉਧਰ, ਪਟਿਆਲਾ ਨਗਰ ਨਿਗਮ ਦੇ ਮੇਅਰ ਦੀ ਚੋਣ ਵਿੱਚ ਸ੍ਰੀ ਸੰਜੀਵ ਸ਼ਰਮਾ ਬਿੱਟੂ ਨੂੰ ਮੇਅਰ ਚੁਣਿਆ ਗਿਆ। ਉਹਨਾਂ ਦੇ ਨਾਲ ਯੋਗਿੰਦਰ ਸਿੰਘ ਯੋਗੀ ਨੂੰ ਸੀਨੀਅਰ ਡਿਪਟੀ ਮੇਅਰ ਅਤੇ ਵਿਨਤੀ ਸੰਗਰ ਨੂੰ ਡਿਪਟੀ ਮੇਅਰ ਚੁਣਿਆ ਗਿਆ। ਇਸ ਸੰਬੰਧੀ ਸਵੇਰੇ ਨਗਰ ਨਿਗਮ ਦਫਤਰ ਵਿੱਚ ਮੇਅਰ ਦੇ ਅਹੁਦੇ ਲਈ ਚੋਣ ਅਮਲ ਮੁਕੰਮਲ ਹੋਇਆ ਜਿਸਤੋੱ ਬਾਅਦ ਇਹਨਾਂ ਤਿੰਨਾਂ ਦੇ ਨਾਵਾਂ ਦਾ ਐਲਾਨ ਕੀਤਾ ਗਿਆ। ਇੱਥੇ ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ, ਕੈਬਨਿਟ ਮੰਤਰੀ ਬ੍ਰਹਿਮ ਮਹਿੰਦਰਾ ਅਤੇ ਕਾਂਗਰਸ ਪ੍ਰਧਾਨ ਸੁਨੀਲ ਜਾਖੜ ਵੱਲੋਂ ਪਹਿਲਾਂ ਤੋਂ ਇਨ੍ਹਾਂ ਉਮੀਦਵਾਰਾਂ ਦੀ ਚੋਣ ਕਰ ਲਈ ਗਈ ਸੀ। ਇਸ ਦੌਰਾਨ ਭਾਵੇਂ ਕੈਬਨਿਟ ਮੰਤਰੀ (ਜੋ ਪਟਿਆਲਾ ਦੇ ਆਬਜ਼ਰਵਰ ਵੀ ਹਨ) ਨੇ ਪਟਿਆਲਾ ਹਾਊਸ ਵਿੱਚ 59 ਕਾਂਗਰਸੀ ਕੌਂੱਸਲਰਾਂ ਨਾਲ ਇੱਕ-ਇੱਕ ਕਰਕੇ ਗੱਲ ਵੀ ਕੀਤੀ। ਪਟਿਆਲਾ ਨਗਰ ਨਿਗਮ ਚੋਣਾਂ ਵਿੱਚ ਕਾਂਗਰਸ ਨੂੰ 60 ’ਚੋਂ 59 ਸੀਟਾਂ ਮਿਲੀਆਂ ਸਨ ਜਦੋਂ ਕਿ ਇੱਕ ਸੀਟ ਅਕਾਲੀ ਦਲ ਦੀ ਝੋਲੀ ਪਈ ਸੀ।

Load More Related Articles
Load More By Nabaz-e-Punjab
Load More In General News

Check Also

ਸ਼ਹਿਰ ਵਿੱਚ ਬਾਂਦਰਾਂ ਦੀ ਦਹਿਸ਼ਤ, ਲੋਕ ਭੈਅ-ਭੀਤ, ਘਰਾਂ ਦੇ ਬਨੇਰਿਆਂ ’ਤੇ ਬੈਠੇ ਰਹਿੰਦੇ ਨੇ ਬਾਂਦਰ

ਸ਼ਹਿਰ ਵਿੱਚ ਬਾਂਦਰਾਂ ਦੀ ਦਹਿਸ਼ਤ, ਲੋਕ ਭੈਅ-ਭੀਤ, ਘਰਾਂ ਦੇ ਬਨੇਰਿਆਂ ’ਤੇ ਬੈਠੇ ਰਹਿੰਦੇ ਨੇ ਬਾਂਦਰ ਜ਼ਬਰਦਸਤੀ …