ਸਰਕਾਰ ਤੇ ਪੁਲੀਸ ਵਧੀਕੀਆਂ ਦਾ ਸ਼ਿਕਾਰ ਲੋਕਾਂ ਨੇ ਵੱਖ ਵੱਖ ਕਮਿਸ਼ਨਾਂ ਦੇ ਹੁਕਮਾਂ ਦੀਆਂ ਕਾਪੀਆਂ ਸਾੜੀਆਂ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 23 ਜਨਵਰੀ:
ਜ਼ਿਲ੍ਹਾ ਪੰਚਾਇਤ ਯੂਨੀਅਨ ਦੇ ਪ੍ਰਧਾਨ ਬਲਵਿੰਦਰ ਸਿੰਘ ਕੁੰਭੜਾ ਦੀ ਅਗਵਾਈ ਹੇਠ ਅੱਜ ਵੱਖ ਵੱਖ ਪਿੰਡਾਂ ਤੋਂ ਆਏ ਲੋਕਾਂ ਨੇ ਸਰਕਾਰ ਦੇ ਵੱਖ ਵੱਖ ਕਮਿਸ਼ਨਾਂ ਦੀਆਂ ਰਿਪੋਰਟਾਂ ਅਤੇ ਹੁਕਮਾਂ ਦੇ ਲਾਗੂ ਨਾ ਹੋਣ ਦੇ ਰੋਸ ਵਜੋੱ ਇਹਨਾਂ ਹੁਕਮਾਂ ਅਤੇ ਰਿਪੋਰਟਾਂ ਦੀਆਂ ਕਾਪੀਆਂ ਸਾੜੀਆਂ। ਇਸ ਮੌਕੇ ਬਲਵਿੰਦਰ ਸਿੰਘ ਕੁੰਭੜਾ ਨੇ ਕਿਹਾ ਕਿ ਸਰਕਾਰ ਵੱਲੋਂ ਕਾਇਮ ਕੀਤੇ ਇਹਨਾਂ ਕਮਿਸ਼ਨਾਂ ਦਾ ਲੋਕਾਂ ਨੂੰ ਕੋਈ ਲਾਭ ਨਹੀਂ ਹੈ ਕਿਉਂਕਿ ਇਹਨਾਂ ਦੇ ਹੁਕਮਾਂ ਅਤੇ ਰਿਪੋਰਟਾਂ ਨੂੰ ਲਾਗੂ ਹੀ ਨਹੀਂ ਕੀਤਾ ਜਾਂਦਾ।
ਸ੍ਰੀ ਬਲਵਿੰਦਰ ਸਿੰਘ ਕੁੰਭੜਾ ਨੇ ਦੱਸਿਆ ਕਿ ਅਜਿਹੀਆਂ ਅਨੇਕਾਂ ਮਿਸਾਲਾਂ ਹਨ ਕਿ ਸਰਕਾਰ ਵੱਲੋਂ ਕਾਇਮ ਕੀਤੇ ਗਏ ਇਹਨਾਂ ਵੱਖ ਵੱਖ ਕਮਿਸ਼ਨਾਂ ਸੂਚਨਾ ਕਮਿਸ਼ਨ, ਮਹਿਲਾ ਕਮਿਸ਼ਨ, ਅਨੁਸੂਚਿਤ ਜਾਤੀ ਕਮਿਸ਼ਨ, ਮਨੁੱਖੀ ਅਧਿਕਾਰ ਕਮਿਸ਼ਨ, ਇਨਕੁਆਰੀ ਕਮਿਸ਼ਨ ਵਲੋੱ ਉਹਨਾਂ ਕੋਲ ਕੀਤੀਆਂ ਗਈਆਂ ਸ਼ਿਕਾਇਤਾਂ ਤੇ ਲੋੜੀਂਦੀ ਕਾਰਵਾਈ ਕਰਨ ਦੀ ਥਾਂ ਪੱਲਾ ਝਾੜ ਲਿਆ ਅਤੇ ਇਸ ਕਾਰਨ ਇਹਨਾਂ ਕਮਿਸ਼ਨਾਂ ਦੀ ਹੋੱਦ ਦਾ ਕੋਈ ਅਰਥ ਨਹੀਂ ਹੈ। ਇਸ ਮੌਕੇ ਵੱਖ ਵੱਖ ਕਮਿਸ਼ਨਾਂ ਵਿੱਚ ਅਰਜ਼ੀਆਂ ਦੇਣ ਵਾਲੇ ਵੱਡੀ ਗਿਣਤੀ ਵਿਅਕਤੀ ਵੀ ਹਾਜ਼ਿਰ ਹੋਏ। ਜਿਹਨਾਂ ਵੱਲੋਂ ਮੰਗ ਕੀਤੀ ਗਈ ਕਿ ਜਾਂ ਤਾਂ ਸਰਕਾਰ ਵੱਲੋਂ ਇਹਨਾਂ ਕਮਿਸ਼ਨਾਂ ਨੂੰ ਪੂਰੇ ਅਧਿਕਾਰ ਦਿੱਤੇ ਜਾਣ ਅਤੇ ਜਾਂ ਫਿਰ ਇਹਨਾਂ ਨੂੰ ਭੰਗ ਕਰ ਦਿੱਤਾ ਜਾਵੇ ਕਿਉਂਕਿ ਅੱਧੀਆਂ ਅਧੂਰੀਆਂ ਪਾਵਰਾਂ ਹੋਣ ਕਾਰਨ ਇਹ ਕਮਿਸ਼ਨ ਆਮ ਲੋਕਾਂ ਨੂੰ ਰਾਹਤ ਦੇਣ ਦੇ ਸਮਰਥ ਨਹੀਂ ਹਨ।
ਇਸ ਮੌਕੇ ਬਲਵਿੰਦਰ ਸਿੰਘ ਮਾਣਕਪੁਰ, ਅਵਤਾਰ ਸਿੰਘ ਮੱਕੜਿਆਂ, ਹਰਭਜਨ ਸਿੰਘ ਨੰਬਰਦਾਰ, ਜਸਪਾਲ ਸਿੰਘ ਰਾਏਪੁਰ, ਜਸਵੀਰ ਸਿੰਘ ਪੱਤੋ, ਰਜਿੰਦਰ ਸਿੰਘ ਪੱਤੋ, ਬਹਾਦਰ ਸਿੰਘ ਪੰਚ ਬਲੌਗੀ, ਬਲਵਿੰਦਰ ਸਿੰਘ ਸਰਪੰਚ ਬਲੌਂਗੀ, ਅਮਰਜੀਤ ਕੌਰ ਸਰਪੰਚ ਮੱਕੜਿਆਂ, ਗੁਰਨਾਮ ਕੌਰ ਸਾਬਕਾ ਬਲਾਕ ਸੰਮਤੀ ਮੈਂਬਰ ਕੁੰਭੜਾ, ਦਲਜੀਤ ਕੌਰ ਮਹਿਲਾ ਮੋਰਚਾ, ਗੁਰਨਾਮ ਸਿੰਘ, ਬਲਜਿੰਦਰ ਸਿੰਘ, ਜਗਦੀਸ਼ ਸਿੰਘ, ਨਸੀਬ ਸਿੰਘ, ਸੁਖਦੇਵ ਸਿੰਘ ਚੱਪੜਚਿੜੀ, ਬਚਨ ਸਿੰਘ ਸਾਬਕਾ ਪ੍ਰਧਾਨ ਬਾਮੀਕ ਕਮੇਟੀ ਕੁੰਭੜਾ, ਹਰਬੰਸ ਸਿੰਘ, ਬਲਜਿੰਦਰ ਸਿੰਘ, ਗੁਰਮੇਲ ਸਿੰਘ, ਜਾਗਰ ਸਿੰਘ ਹਾਜ਼ਰ ਸਨ।

Load More Related Articles
Load More By Nabaz-e-Punjab
Load More In Problems

Check Also

ਮੁਹਾਲੀ ਹਲਕੇ ਵਿੱਚ ਸੀਵਰੇਜ, ਟੁੱਟੀਆਂ ਸੜਕਾਂ ਤੇ ਸਿਹਤ ਸਹੂਲਤਾਂ ਦੀ ਵੱਡੀ ਘਾਟ: ਬੱਬੀ ਬਾਦਲ

ਮੁਹਾਲੀ ਹਲਕੇ ਵਿੱਚ ਸੀਵਰੇਜ, ਟੁੱਟੀਆਂ ਸੜਕਾਂ ਤੇ ਸਿਹਤ ਸਹੂਲਤਾਂ ਦੀ ਵੱਡੀ ਘਾਟ: ਬੱਬੀ ਬਾਦਲ ਬੱਬੀ ਬਾਦਲ ਵੱ…