ਸਿੱਖਿਆ ਮੰਤਰੀ ਦੇ ਰਵੱਈਏ ਦੇ ਖ਼ਿਲਾਫ਼ ਮਾਸਟਰ ਕਾਰਡ ਯੂਨੀਅਨ ਵੱਲੋਂ ਸੰਘਰਸ਼ ਦਾ ਐਲਾਨ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ\ਚੰਡੀਗੜ੍ਹ, 25 ਜਨਵਰੀ:
ਮਾਸਟਰ ਕਾਡਰ ਯੂਨੀਅਨ ਦਾ ਇੱਕ ਵਫ਼ਦ ਅਧਿਆਪਕ ਵਰਗ ਦੀਆਂ ਸੱਮਸਿਆਵਾਂ ਦੇ ਹੱਲ ਲਈ ਸੂਬਾ ਪ੍ਰਧਾਨ ਬਲਦੇਵ ਸਿੰਘ ਬੁੱਟਰ ਅਤੇ ਸੂਬਾ ਜਨਰਲ ਸਕੱਤਰ ਵਸ਼ਿੰਗਟਨ ਸਿੰਘ ਸਮੀਰੋਵਾਲ ਦੀ ਅਗਵਾਈ ਵਿੱਚ ਸਿੱਖਿਆ ਮੰਤਰੀ ਸ੍ਰੀਮਤੀ ਅਰੁਣਾ ਚੌਧਰੀ ਨੂੰ ਚੰਡੀਗੜ੍ਹ ਵਿਖੇ ਉਹਨਾਂ ਦੀ ਰਿਹਾਇਸ਼ ’ਤੇ ਮਿਲਿਆ ਅਤੇ ਸਿੱਖਿਆ ਮੰਤਰੀ ਦੇ ਰਵੱਈਏ ਨੂੰ ਵੇਖਦੇ ਮੌਕੇ ਤੇ ਹੀ ਤਿੱਖੇ ਸੰਘਰਸ਼ ਦਾ ਐਲਾਨ ਕੀਤਾ ਜਿਸ ਤਹਿਤ 26 ਜਨਵਰੀ ਨੂੰ ਜਿਲ੍ਹਾਂ ਪੱਧਰ ਤੇ ਹੰਗਾਮੀ ਮੀਟਿੰਗ ਕਰਕੇ 4 ਫਰਵਰੀ ਨੂੰ ਦੀਨਾਨਗਰ ਵਿਖੇ ਸਿੱਖਿਆ ਮੰਤਰੀ ਦੀ ਕੋਠੀ ਦਾ ਘਿਰਾਉ ਕਰਨ ਦਾ ਫੈਸਲਾ ਕੀਤਾ। ਯੂਨੀਅਨ ਦੇ ਸੂਬਾ ਸਰਪ੍ਰਸਤ ਗੁਰਪ੍ਰੀਤ ਸਿੰਘ ਰਿਆੜ ਨੇ ਕਿਹਾ ਕਿ ਸਿੱਖਿਆ ਸਕੱਤਰ ਦੀਆਂ ਨੀਤੀਆਂ ਅਤੇ ਫਰਮਾਨਾਂ ਨੂੰ ਨੱਥ ਪਾਈ ਜਾਵੇ ਅਤੇ ਸਿਖਿਆ ਦਾ ਵਿਭਾਗ ਬਦਲਿਆ ਜਾਵੇ। ਸੂਬਾ ਉਪ ਪ੍ਰਧਾਨ ਹਰਸੇਵਕ ਸਿੰਘ ਸਾਧੂਵਾਲਾ ਨੇ ਮੰਗ ਕਰਦਿਆਂ ਕਿਹਾ ਕਿ ਪੜੋ ਪੰਜਾਬ ਪ੍ਰੋਜੈਕਟ ਬੰਦ ਕਰਕੇ ਸਿਲੇਬਸ ਨੂੰ ਹੀ ਪ੍ਰਮੁੱਖਤਾ ਦਿੱਤੀ ਜਾਵੇ, ਮਿਡਲ ਸਕੂਲਾਂ ਵਿੱਚੋਂ ਦੋ ਪੋਸਟਾਂ ਚੁੱਕਣ ਦਾ ਫੈਸਲਾ ਰੱਦ ਕੀਤਾ ਜਾਵੇ, ਪ੍ਰੀਖਿਆ ਕੇਂਦਰ ਪਹਿਲਾਂ ਦੀ ਤਰ੍ਹਾਂ ਹੀ ਬਣਾਏ ਜਾਣ ਅਤੇ ਮਾਸਟਰ ਕਾਡਰ ਤੋਂ ਹੈੱਡ ਮਾਸਟਰ ਲੈਕਚਰਾਰ ਦੀਆ ਪਦ-ਉਨਤੀਆਂ ਜਲਦ ਕੀਤੀਆਂ ਜਾਣ।
ਇਸ ਮੌਕੇ ਸੂਬਾ ਵਿੱਤ ਸਕੱਤਰ ਜਗਜੀਤ ਸਿੰਘ ਸਾਹਨੇਵਾਲ, ਪ੍ਰਭਜਿੰਦਰ ਸਿੰਘ ਅਮ੍ਰਿਤਸਰ, ਬਲਜੀਤ ਸਿੰਘ ਦਿਆਲਗੜ, ਹਰਪ੍ਰੀਤ ਸਿੰਘ ਖੁੰਡਾ, ਰਮਨ ਕੁਮਾਰ ਪਠਾਨਕੋਟ, ਜਸਪਾਲ ਸਿੰਘ, ਜਗਤਾਰ ਸਿੰਘ, ਜਤਿੰਦਰ ਮਹਿਤਾ, ਸ਼ਮਸ਼ੇਰ ਸਿੰਘ ਕਾਹਲੋਂ ਗੁਰਦਸਪੁਰ, ਰਕੇਸ਼ ਕੁਮਾਰ ਪਠਾਨਕੋਟ, ਧਰਮਜੀਤ ਸਿੰਘ, ਮਹਿੰਦਰ ਸਿੰਘ ਰਾਣਾ, ਹਰਮਿੰਦਰ ਸਿੰਘ ਉਪਲ, ਹਰਭਜਨ ਸਿੰਘ ਹੁਸ਼ਿਆਰਪੁਰ, ਹਰਬੰਸ ਲਾਲ ਜਲੰਧਰ, ਬਲਜਿੰਦਰ ਸਿੰਘ ਧਾਲੀਵਾਲ, ਸੁਖਵਿੰਦਰ ਸਿੰਘ, ਕੁਲਜੀਤ ਸਿੰਘ, ਹਰਮਿੰਦਰਪਾਲ ਸਿੰਘ, ਗੁਰਪ੍ਰੀਤ ਸਿੰਘ ਰੰਧਾਵਾ, ਮਨਜਿੰਦਰ ਸਿੰਘਘ ਤਰਨਤਾਰਨ, ਦਲਵਿੰਦਰਜੀਤ ਸਿੰਘ ਗਿੱਲ, ਕਰਮਜੀਤ ਸਿੰਘ ਫਤਿਹਗੜ੍ਹ, ਮਨਪ੍ਰੀਤ ਸਿੰਘ ਰੂਬੀ, ਪ੍ਰਿਤਪਾਲ ਸਿੰਘ, ਬਲਜਿੰਦਰ ਸਿੰਘ, ਗੁਰਿੰਦਰਜੀਤ ਸਿੰਘ, ਸਾਹਿਬ ਰਣਜੀਤ ਸਿੰਘ, ਕੁਲਵਿੰਦਰ ਸਿੰਘ ਸਿੱਧੂ ਅਤੇ ਸੁਖਦੇਵ ਹਾਜ਼ਿਰ ਸਨ।

Load More Related Articles
Load More By Nabaz-e-Punjab
Load More In Issues

Check Also

ਰਾਖਵਾਂਕਰਨ ਬਾਰੇ ਡਾ. ਅੰਬੇਦਕਰ ਵੈੱਲਫੇਅਰ ਮਿਸ਼ਨ ਨੇ ਸਰਕਾਰ ਦੀ ਕਾਰਗੁਜ਼ਾਰੀ ’ਤੇ ਸਵਾਲ ਚੁੱਕੇ

ਰਾਖਵਾਂਕਰਨ ਬਾਰੇ ਡਾ. ਅੰਬੇਦਕਰ ਵੈੱਲਫੇਅਰ ਮਿਸ਼ਨ ਨੇ ਸਰਕਾਰ ਦੀ ਕਾਰਗੁਜ਼ਾਰੀ ’ਤੇ ਸਵਾਲ ਚੁੱਕੇ ਨਬਜ਼-ਏ-ਪੰਜਾਬ …