ਗੁਰਦੁਆਰਾ ਸਾਹਿਬਜ਼ਾਦਾ ਅਜੀਤ ਸਿੰਘ ਫੇਜ਼-6 ਦੀ ਚੋਣ ਸਰਬਸੰਮਤੀ ਨਾਲ ਕੀਤੀ ਚੋਣ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 29 ਜਨਵਰੀ:
ਗੁਰਦੁਆਰਾ ਸਾਹਿਬਜ਼ਾਦਾ ਅਜੀਤ ਸਿੰਘ ਫੇਜ਼-6 ਮੁਹਾਲੀ ਦੀ ਕਮੇਟੀ ਮੈਂਬਰਾਂ ਨੇ ਆਪਣੀ ਸੂਝਬੂਝ ਅਤੇ ਚੰਗੀ ਸੋਚ ਦਾ ਪ੍ਰਗਟਾਵਾ ਕਰਦੇ ਹੋਏ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਦੀ ਚੋਣ ਸਰਬਸੰਮਤੀ ਨਾਲ ਕੀਤੀ ਹੈ। ਮਿਤੀ 28 ਜਨਵਰੀ ਨੂੰ ਹੋਈ ਜਨਰਲ ਬਾਡੀ ਦੀ ਹੋਈ ਮੀਟਿੰਗ ਵਿੱਚ ਬਲਦੇਵ ਸਿੰਘ ਮਾਨ ਨੂੰ ਕਨਵੀਨਰ ਥਾਪਿਆ ਗਿਆ। ਜਿਨ੍ਹਾਂ ਨੇ ਚੋਣ ਪ੍ਰਕਿਰਿਆ ਬਾਰੇ ਜਾਣਕਾਰੀ ਦਿੱਤੀ। ਹਾਜ਼ਰ ਹੋਏ ਮੈਂਬਰਾਂ ਨੇ ਸਰਬਸੰਮਤੀ ਨਾਲ ਗੁਰਨਾਮ ਸਿੰਘ ਨੂੰ ਪ੍ਰਧਾਨ, ਜਸਪਾਲ ਸਿੰਘ ਸੰਧੂ ਨੂੰ ਮੀਤ ਪ੍ਰਧਾਨ, ਭੁਪਿੰਦਰ ਸਿੰਘ ਨੂੰ ਜਨਰਲ ਸਕੱਤਰ, ਦਿਲਬਾਗ ਸਿੰਘ ਨੂੰ ਮੀਤ ਸਕੱਤਰ, ਜੀਤ ਸਿੰਘ ਨੂੰ ਖਜਾਨਚੀ, ਜਸਪਾਲ ਸਿੰਘ ਨੂੰ ਮੀਤ ਖਜਾਨਚੀ, ਲਾਲ ਸਿੰਘ ਨੂੰ ਸਟੋਰ ਕੀਪਰ ਅਤੇ ਪਰਦੁਮਣ ਸਿੰਘ ਨੂੰ ਮੀਤ ਸਟੋਰ ਕੀਪਰ ਬਣਾਇਆ ਗਿਆ ਹੈ।
ਗੁਰਦੁਆਰਾ ਤਾਲਮੇਲ ਕਮੇਟੀ ਮੁਹਾਲੀ ਦੇ ਪ੍ਰਧਾਨ ਜੋਗਿੰਦਰ ਸਿੰਘ ਸੋਂਧੀ ਨੇ ਸਰਬਸੰਮਤੀ ਨਾਲ ਕੀਤੀ ਗਈ ਚੋਣ ਲਈ ਪ੍ਰਬੰਧਕਾਂ ਅਤੇ ਸਮੂਹ ਕਮੇਟੀ ਮੈਂਬਰਾਂ ਦੀ ਸ਼ਲਾਘਾ ਕਰਦਿਆਂ ਸਮੁੱਚੀ ਸੰਗਤਾਂ ਨੂੰ ਵਧਾਈ ਦਿੱਤੀ। ਇਹ ਜਾਣਕਾਰੀ ਗੁਰਦੁਆਰਾ ਤਾਲਮੇਲ ਕਮੇਟੀ ਮੁਹਾਲੀ ਦੇ ਧਰਮ ਪ੍ਰਚਾਰ ਦੇ ਵਾਇਸ ਚੇਅਰਮੈਨ ਨੇ ਮਨਜੀਤ ਸਿੰਘ ਭੱਲਾ ਦਿੱਤੀ।

Load More Related Articles
Load More By Nabaz-e-Punjab
Load More In General News

Check Also

ਕਾਂਗਰਸ ਸਰਕਾਰ ਸਮੇਂ ਸ਼ਹਿਰ ਵਿੱਚ ਆਏ ਵੱਖ-ਵੱਖ ਪ੍ਰਾਜੈਕਟ ‘ਆਪ’ ਦੇ ਏਜੰਡੇ ’ਚੋਂ ਗਾਇਬ

ਕਾਂਗਰਸ ਸਰਕਾਰ ਸਮੇਂ ਸ਼ਹਿਰ ਵਿੱਚ ਆਏ ਵੱਖ-ਵੱਖ ਪ੍ਰਾਜੈਕਟ ‘ਆਪ’ ਦੇ ਏਜੰਡੇ ’ਚੋਂ ਗਾਇਬ ਚੰਨੀ ਸਰਕਾਰ ਸਮੇਂ ਮੁ…