Share on Facebook Share on Twitter Share on Google+ Share on Pinterest Share on Linkedin ਯੂਥ ਅਕਾਲੀ ਦਲ ਨੇ ਸਕੂਲੀ ਬੱਚਿਆਂ ਨੂੰ ਖਾਣ ਪੀਣ ਦਾ ਸਮਾਨ ਵੰਡਿਆਂ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 4 ਫਰਵਰੀ: ਬੱਚੇ ਹੀ ਸਾਡੇ ਦੇਸ਼ ਦਾ ਭਵਿੱਖ ਹਨ ਅਤੇ ਹਰੇਕ ਨਾਗਰਿਕ ਨੂੰ ਚਾਹੀਦਾ ਹੈ ਕਿ ਬੱਚਿਆਂ ਨੂੰ ਨੇਕ ਕੰਮਾਂ ਲਈ ਉਤਸ਼ਾਹਿਤ ਕਰੇ। ਇਹ ਗੱਲ ਜ਼ਿਲ੍ਹਾ ਯੂਥ ਅਕਾਲੀ ਦਲ (ਸ਼ਹਿਰੀ) ਦੇ ਪ੍ਰਧਾਨ ਅਤੇ ਕੌਂਸਲਰ ਹਰਮਨਪ੍ਰੀਤ ਸਿੰਘ ਪ੍ਰਿੰਸ ਨੇ ਅੱਜ ਇੱਥੇ ਯੂਥ ਅਕਾਲੀ ਦਲ ਵੱਲੋਂ ਇੱਥੋਂ ਦੇ ਸਰਕਾਰੀ ਪ੍ਰਾਈਮਰੀ ਸਕੂਲ ਫੇਜ਼-3ਬੀ1 ਦੇ ਵਿਦਿਆਰਥੀਆਂ ਨੂੰ ਹੱਲਾਸ਼ੇਰੀ ਦੇਣ ਲਈ ਆਯੋਜਿਤ ਇੱਕ ਪ੍ਰੋਗਰਾਮ ਦੌਰਾਨ ਆਖੀ। ਇਸ ਮੌਕੇ ਬੱਚਿਆਂ ਨੂੰ ਖਾਣ ਪੀਣ ਦਾ ਸਮਾਨ ਵੰਡਿਆ ਗਿਆ ਅਤੇ ਉਹਨਾਂ ਨੂੰ ਚੰਗੇ ਕੰਮ ਕਰਨ ਲਈ ਪ੍ਰੇਰਿਤ ਕੀਤਾ ਗਿਆ। ਇਸ ਮੌਕੇ ਬੱਚਿਆਂ ਵੱਲੋਂ ਖੂਬ ਮਸਤੀ ਕੀਤੀ ਗਈ ਅਤੇ ਸਾਦੇ ਪਰ ਪ੍ਰਭਾਵਸ਼ਾਲੀ ਤਰੀਕੇ ਨਾਲ ਆਪਣੀ ਪ੍ਰਤਿਭਾ ਦਾ ਪ੍ਰਗਟਾਵਾ ਕੀਤਾ ਗਿਆ। ਇਸ ਮੌਕੇ ਸਕੂਲ ਦੀ ਪ੍ਰਿੰਸੀਪਲ ਸ੍ਰੀਮਤੀ ਦਲਜੀਤ ਕੌਰ ਨੇ ਸ੍ਰੀ ਪ੍ਰਿੰਸ ਦਾ ਸਕੂਲ ਪਹੁੰਚਣ ਤੇ ਸੁਆਗਤ ਕੀਤਾ। ਇਸ ਮੌਕੇ ਹੋਰਨਾਂ ਤੋੱ ਇਲਾਵਾ ਬਲਜੀਤ ਕੌਰ, ਸੁਰਿੰਦਰਜੀਤ ਕੌਰ, ਚਰਨਜੀਤ ਕੌਰ ਬਾਠ, ਰੇਨੂੰ ਕਾਂਸਲ, ਤੋਂ ਇਲਾਵਾ ਪਰਮਿੰਦਰ ਸਿੰਘ, ਮਨਪ੍ਰੀਤ ਸਿੰਘ, ਅਮਰੀਕ ਸਿੰਘ ਮੰਡ, ਵਿੱਕੀ ਦੀਵਾਨ, ਪ੍ਰਿਆ, ਤਾਨਿਆ ਸੋਢੀ, ਬਪੂਜਾ, ਐਲ ਵੀ ਸਿੰਘ, ਨਿਧੀ ਪਠਾਨੀਆਂ ਵੀ ਹਾਜ਼ਿਰ ਸਨ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ