Share on Facebook Share on Twitter Share on Google+ Share on Pinterest Share on Linkedin ਕਾਲਮਨਵੀਸ ਤੇ ਪੱਤਰਕਾਰ ਗੁਰਪ੍ਰੀਤ ਨਿਆਮੀਆਂ ਦੀ ਪੁਸਤਕ ਦਾ ਲੋਕ ਅਰਪਣ 6 ਫਰਵਰੀ ਨੂੰ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 5 ਫਰਵਰੀ: ਉੱਘੇ ਕਾਲਮਨਵੀਸ ਅਤੇ ਸੀਨੀਅਰ ਪੱਤਰਕਾਰ ਗੁਰਪ੍ਰੀਤ ਸਿੰਘ ਨਿਆਮੀਆਂ ਦੀ ਪਲੇਠੀ ਪੁਸਤਕ ‘ਬਾਬਾ ਬੰਦਾ ਸਿੰਘ ਬਹਾਦਰ ਲਾਸਾਨੀ ਸ਼ਹੀਦ’ ਭਲਕੇ 6 ਫਰਵਰੀ ਨੂੰ ਰਿਲੀਜ ਕੀਤੀ ਜਾਵੇਗੀ। ਇਸ ਸਬੰਧੀ ਪੰਜਾਬੀ ਪੁਆਧੀ ਸੱਥ ਵੱਲੋਂ ਇੱਥੋਂ ਦੇ ਮਾਤਾ ਸਾਹਿਬ ਕੌਰ ਨਰਸਿੰਗ ਕਾਲਜ ਬਲੌਂਗੀ ਵਿੱਚ ਕਿਤਾਬ ਰਿਲੀਜ਼ ਸਮਾਗਮ ਆਯੋਜਿਤ ਕੀਤਾ ਜਾਵੇਗਾ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੁਆਧੀ ਪੰਜਾਬੀ ਸੱਥ ਦੇ ਮੁਖੀ ਅਤੇ ਉੱਘੇ ਸਾਹਿਤਕਾਰ ਮਨਮੋਹਨ ਸਿੰਘ ਦਾਊਂ ਨੇ ਦੱਸਿਆ ਕਿ ਇਸ ਸਮਾਗਮ ਮੌਕੇ ਮੁਹਾਲੀ ਦੇ ਡਿਪਟੀ ਕਮਿਸ਼ਨਰ ਗੁਰਪ੍ਰੀਤ ਕੌਰ ਸਪਰਾ ਮੁੱਖ ਮਹਿਮਾਨ ਹੋਣਗੇ ਅਤੇ ਉੱਘੇ ਨਾਟਕਕਾਰ ਤੇ ਨਿਰਦੇਸ਼ਕ ਡਾ. ਆਤਮਜੀਤ ਸਿੰਘ ਸਮਾਗਮ ਦੀ ਪ੍ਰਧਾਨਗੀ ਕਰਨਗੇ। ਪੁਸਤਕ ਬਾਰੇ ਡਾ. ਗੁਰਮੀਤ ਸਿੰਘ ਬੈਦਵਾਣ ਪੁਆਧੀ ਪੇਪਰ ਪੜ੍ਹਨਗੇ। ਬਾਅਦ ਵਿੱਚ ਦਲਜੀਤ ਕੌਰ ਦਾਊਂ, ਕਰਨੈਲ ਸਿੰਘ ਸੋਮਲ, ਪੰਖੜੀਆਂ ਤੇ ਪ੍ਰਾਇਮਰੀ ਸਿੱਖਿਆ ਦੇ ਸੰਪਾਦਕ ਕੋਮਲ ਸਿੰਘ ਵਿਚਾਰ ਚਰਚਾ ਵਿੱਚ ਹਿੱਸਾ ਲੈਣਗੇ। ਇਸ ਮੌਕੇ ਪੰਜਾਬ ਖੇਤੀਬਾੜੀ ਵਿਭਾਗ ਦੇ ਡਾਇਰੈਕਟਰ ਡਾ. ਜਸਬੀਰ ਸਿੰਘ ਬੈਂਸ ਅਤੇ ਪੰਜਾਬ ਨਰਸਿੰਗ ਕਾਲਿਜਿਜ਼ ਐਸੋਸੀਏਸ਼ਨ ਦੇ ਚੇਅਰਮੈਨ ਚਰਨਜੀਤ ਸਿੰਘ ਵਾਲੀਆ ਵਿਸ਼ੇਸ਼ ਮਹਿਮਾਨ ਹੋਣਗੇ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ