Share on Facebook Share on Twitter Share on Google+ Share on Pinterest Share on Linkedin ਸਿਲਾਈ ਸੈਂਟਰ ਦੀਆਂ ਵਿਦਿਆਰਥਣਾਂ ਨੂੰ ਸਿੱਖਿਆ ਦੀ ਮਹੱਤਤਾ ਬਾਰੇ ਦਿੱਤੀ ਜਾਣਕਾਰੀ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 5 ਫਰਵਰੀ: ਭਾਈ ਘਨੱਈਆ ਜੀ ਕੇਅਰ ਸਰਵਿਸ ਅਤੇ ਵੈਲਫੇਅਰ ਸੁਸਾਇਟੀ ਵੱਲੋਂ ਮਟੌਰ ਵਿਖੇ ਚਲਾਏ ਜਾ ਰਹੇ ਸਿਲਾਈ ਸੈਂਟਰ ਦਾ ਮੁਹਾਲੀ ਵੈਲਫੇਅਰ ਸੁਸਾਇਟੀ ਕਨਫੈਡਰੇਸ਼ਨ ਦੇ ਪ੍ਰਧਾਨ ਸੀ ਐਲ ਗਰਗ ਵੱਲੋੱ ਦੌਰਾ ਕੀਤਾ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਕੂਲ ਦੇ ਪ੍ਰਿੰਸੀਪਲ ਮਹਿੰਗਾ ਸਿੰਘ ਕਲਸੀ ਨੇ ਦੱਸਿਆ ਕਿ ਇਸ ਮੌਕੇ ਸ੍ਰੀ ਗਰਗ ਨੇ ਸਿਖਿਆ ਲੈ ਰਹੀਆਂ ਲੜਕੀਆਂ ਨੂੰ ਸਿੱਖਿਆ ਦੀ ਮਹੱਤਤਾ ਬਾਰੇ ਜਾਣਕਾਰੀ ਦਿੱਤੀ। ਇਸ ਮੌਕੇ ਮਟੌਰ ਦੇ ਐਮਸੀ ਹਰਪਾਲ ਸਿੰਘ ਚੰਨਾ, ਬਲਬੀਰ ਸਿੰਘ, ਵੀਨਾ ਸ਼ਰਮਾ ਪ੍ਰਿੰਸੀਪਲ ਏਕਜੋਤ ਪਬਲਿਕ ਸਕੂਲ, ਕੇ ਕੇ ਸੈਣੀ ਪ੍ਰਧਾਨ ਸੁਸਾਇਟੀ, ਸਿਲਾਈ ਟੀਚਰ ਜਸਵਿੰਦਰ ਕੌਰ, ਵਿਦਿਆਰਥਣਾਂ ਸਿਮਰਨ ਕੌਰ, ਗੁਰਪ੍ਰੀਤ ਕੌਰ, ਪਰਮਜੀਤ ਕੌਰ, ਰੁਪਿੰਦਰ ਕੌਰ ਵੀ ਮੌਜੂਦ ਸਨ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ