Share on Facebook Share on Twitter Share on Google+ Share on Pinterest Share on Linkedin ਗੁਰਦੁਆਰਾ ਸ੍ਰੀ ਕਲਗੀਧਰ ਸਿੰਘ ਸਭਾ ਫੇਜ਼-4 ਦੀ ਮੰਥਲੀ ਮੀਟਿੰਗ ਹੋਈ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 9 ਫਰਵਰੀ: ਗੁਰਦੁਆਰਾ ਸ੍ਰੀ ਕਲਗੀਧਰ ਸਿੰਘ ਸਭਾ ਫੇਜ਼-4, ਮੁਹਾਲੀ ਦੀ ਮੰਥਲੀ ਮੀਟਿੰਗ ਪ੍ਰਧਾਨ ਅਮਰਜੀਤ ਸਿੰਘ ਪਾਹਵਾ ਦੀ ਪ੍ਰਧਾਨਗੀ ਹੇਠ ਹੋਈ। ਗੁਰਦੁਆਰਾ ਸਾਹਿਬ ਦੇ ਜਨਰਲ ਸਕੱਤਰ ਸੁਖਦੀਪ ਸਿੰਘ ਨਿਆਂ ਸ਼ਹਿਰ ਨੇ ਪਿਛਲੇ ਮਹੀਨੇ ਦੀ ਕਾਰਵਾਈ ਪੜ ਸੁਣਾਈ ਮੌਜੂਦਾ ਏਜੰਡਿਆ ਦੇ ਵਿਚਾਰਾਂ ਕੀਤੀਆਂ ਗਈਆਂ। ਸ੍ਰੀ ਐਸ.ਐਸ. ਪੁਰੀ ਮੀਤ ਪ੍ਰਧਾਨ (ਸੇਵਾਮੁਕਤ ਆਈਏਐਸ) ਨੇ ਗੁਰਦੁਆਰਾ ਸਾਹਿਬ ਦੀ ਹੋਰ ਬਿਹਤਰੀ ਲਈ ਆਪਣੇ ਵਿਚਾਰ ਰੱਖੇ। ਕੈਸ਼ੀਅਰ ਮਲਕੀਤ ਸਿੰਘ ਨੇ ਪਿਛਲੇ ਮਹੀਨੇ ਦੇ ਖਰਚੇ ਦੀ ਰਿਪੋਰਟ ਪੜਕੇ ਸੁਣਾਈ। ਅਜੈਬ ਸਿੰਘ ਤੁੰਗ ਲੀਗਲ ਐਡਵਾਈਜ਼ਰ ਨੇ ਵੀ ਆਪਣੇ ਵਿਚਾਰ ਰੱਖੇ। ਇੰਦਰਜੀਤ ਸਿੰਘ ਮੀਤ ਪ੍ਰਧਾਨ ਨੇ ਗੁਰੂਦਆਰਾ ਸਾਹਿਬ ਦੀ ਸੁੰਦਰਤਾ ਨੂੰ ਹੋਰ ਵਧਾਉਣ ਲਈ ਆਪਣੇ ਵਿਚਾਰ ਰੱਖੇ ਮੀਟਿਗ ਵਿੱਚ ਹਰਜੀਤ ਸਿੰਘ, ਕਲਿਆਨ ਸਿੰਘ, ਸੁਰਿੰਦਰ ਸਿੰਘ, ਕਾਨਪੁਰੀ ਜਗਤਾਰ ਸਿੰਘ, ਪਰਮਿੰਦਰ ਸਿੰਘ ਬੰਟੀ, ਸਾਰੇ ਮੀਤ ਪ੍ਰਧਾਨ ਹਰਜਿੰਦਰ ਸਿੰਘ ਸੋਹਲ ਐਡੀਟਰ, ਪਦਮਜੀਤ ਸਿੰਘ ਮੋੋਦੀ ਖਾਨਾ ਇੰਚਾਰਜ, ਧੰਨਵੰਤ ਸਿੰਘ, ਰੁਪਿੰਦਰ ਸਿੰਘ, ਮੋੋਹਨ ਸਿੰਘ ਅਤੇ ਸਾਰੇ ਲੰਗਰ ਕਮੇਟੀ ਮੈਂਬਰ, ਪ੍ਰੇਮ ਸਿੰਘ ਬਿਸਤਰ ਸਟੋੋਰ, ਸਰਵਜੀਤ ਸਿੰਘ ਬਰਤਨ ਸਟੋੋਰ, ਜਗਜੀਤ ਸਿੰਘ ਬਵੇਜਾ, ਸੁਰਿੰਦਰ ਸਿੰਘ, ਪੀ.ਪੀ. ਐਸ ਬਜਾਜ, ਹਰਿੰਦਰਪਾਲ ਸਿੰਘ, ਹਰਜੀਤ ਸਿੰਘ ਮੱਲੀ, ਸਾਰੇ ਕਮੇਟੀ ਮੈਂਬਰ ਹਾਜ਼ਰ ਸਨ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ