ਪੰਜਾਬ ਸਰਕਾਰ ਵੱਲੋਂ ਦੂਜੇ ਰਾਜ ਪੱਧਰੀ ਰੁਜ਼ਗਾਰ ਮੇਲੇ ਦਾ ਸਡਿਊਲ ਜਾਰੀ

ਸੂਬੇ ਭਰ ਵਿੱਚ ਵੱਖ ਵੱਖ ਥਾਵਾਂ ’ਤੇ 20 ਫਰਵਰੀ ਤੋਂ 10 ਮਾਰਚ ਤੱਕ ਲੱਗਣਗੇ ਰੁਜ਼ਗਾਰ ਮੇਲੇ: ਚੰਨੀ

ਆਨਲਾਈਨ ਅਪਲਾਈ ਕਰਨ ਲਈ ਸਰਕਾਰੀ ਆਈਟੀਆਈ ਤੇ ਬਹੁ ਤਕਨੀਕੀ ਕਾਲਜਾਂ ਵੱਲੋਂ ਮੁਫ਼ਤ ਸਹਾਇਤਾ ਕੇਂਦਰ ਸਥਾਪਤ

ਨਬਜ਼-ਏ-ਪੰਜਾਬ ਬਿਊਰੋ, ਚੰਡੀਗੜ੍ਹ, 9 ਫਰਵਰੀ:
ਪੰਜਾਬ ਸਰਕਾਰ ਵੱਲੋਂ ਪਹਿਲੇ ਰਾਜ ਪੱਧਰੀ ਰੋਜ਼ਗਾਰ ਮੇਲੇ ਦੀ ਸਫਲਤਾ ਤੋਂ ਬਾਅਦ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿਚ ਦੂਜੇ ਰਾਜ ਪੱੱਧਰੀ ਰੋਜ਼ਗਾਰ ਮੇਲੇ ਦਾ ਅਯੋਜਨ ਕਰਨ ਦਾ ਫੈਸਲਾ ਕੀਤਾ ਹੈ। ਪੰਜਾਬ ਦੇ ਤਕਨੀਕੀ ਸਿੱੱਖਿਆ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ ਦੌਰਾਨ ਦੂਜੇ ਰਾਜ ਪੱਧਰੀ ਰੋਜਗਾਰ ਮੇਲੇ ਦਾ ਪ੍ਰੋਗਰਾਮ ਜਾਰੀ ਕੀਤਾ ਗਿਆ। ਪੰਜਾਬ ਸਰਕਾਰ ਵਲੋਂ ਸੂਬੇ ਭਰ ਵਿਚ ਲਾਏ ਜਾ ਰਹੇ ਰੋਜ਼ਗਾਰ ਮੇਲੇ ਬਾਰੇ ਜਾਣਕਾਰੀ ਦਿੰਦਿਆਂ ਦੱੱਸਿਆ ਕਿ ਪੰਜਾਬ ਸਰਕਾਰ ਨੇ ਇਸ ਸਾਲ ਰੋਜ਼ਗਾਰ ਮੇਲਿਆਂ ਦਾ ਦਾਇਰਾ ਵਧਾ ਕੇ ਇਸ ਵਿਚ ਤਕਨੀਕੀ ਸਿੱੱਖਿਆ ਵਿਭਾਗ ਤੋਂ ਇਲਾਵਾ ਉਚੇਰੀ ਸਿੱੱਖਿਆ, ਮੈਡੀਕਲ ਸਿੱੱਖਿਆ, ਰੋਜ਼ਗਾਰ ਉਤਪਤੀ ਅਤੇ ਹੁਨਰ ਵਿਕਾਸ ਮਿਸ਼ਨ ਨੂੰ ਵੀ ਸ਼ਾਮਿਲ ਕੀਤਾ ਹੈ।
ਸ੍ਰੀ ਚੰਨੀ ਨੇ ਦੱੱਸਿਆ ਕਿ ਸੂਬੇ ਭਰ ਵਿਚ ਵੱਖ ਵੱਖ ਥਾਵਾਂ ’ਤੇ ਇਸ ਸਾਲ ਰੋਜ਼ਗਾਰ ਮੇਲੇ 20 ਫਰਵਰੀ ਤੋਂ 10 ਮਾਰਚ ਤੱਕ ਲਗਾਏ ਜਾਣਗੇ।ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਤਕਨੀਕੀ ਸਿੱਖਿਆ ਮੰਤਰੀ ਨੇ ਦੱਸਿਆ ਕਿ ਇਹ ਰੋਜ਼ਗਾਰ ਮੇਲੇ ਸਰਕਾਰੀ ਉਦਯੋਗਿਕ ਸਿਖਲਾਈ ਸੰਸਥਾਵਾਂ, ਸਰਕਾਰੀ ਬਹੁ ਤਕਨੀਕੀ ਕਾਲਜ਼ਾ ਅਤੇ ਪ੍ਰਾਈਵੇਟ ਯੂਨੀਵਰਸਿਟੀਆਂ ਵਿਖੇ ਲਗਾਏ ਜਾਣਗੇ। ਸ੍ਰੀ ਚੰਨੀ ਨੇ ਇਸ ਮੌਕੇ ਮੌਜੂਦ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤਾਂ ਕੀਤੀਆਂ ਕਿ ਰੋਜ਼ਗਾਰ ਮੇਲੇ ਲਈ ਆਨਲਾਈਨ ਅਪਲਾਈ ਕਰਨ ਲਈ ਸਰਕਾਰੀ ਆਈ.ਟੀ.ਆਈ ਅਤੇ ਬਹੁ ਤਕਨੀਕੀ ਕਾਲਜ਼ ਵਲੋਂ ਸਹਾਇਤਾ ਕੇਂਦਰ ਸਥਾਪਤ ਕੀਤੇ ਜਾਣ। ਉਨ੍ਹਾਂ ਦੱੱਸਿਆ ਕਿ ਅਪਲਾਈ ਕਰਨ ਦਾ ਕੋਈ ਵੀ ਚਾਹਵਾਨ ਇੰਨਾਂ ਅਦਾਰਿਆਂ ਵਿਚ ਜਾ ਕੇ ਅਪਲਾਈ ਕਰਨ ਲਈ ਮੁਫਤ ਸਹਾਇਤਾ ਪ੍ਰਾਪਤ ਕਰ ਸਕਦਾ ਹੈ। ਇਸ ਮੌਕੇ ਤਕਨੀਕੀ ਸਿੱੱਖਿਆ ਮੰਤਰੀ ਨੇ ਦੱਸਿਆ ਕਿ ਚਾਹਵਾਨ ਨੌਜ਼ਵਾਨ ਵਿਭਾਗ ਦੀ ਵੈਬਸਾਈਟ ਆਨਲਾਈਨ ਅਪਲਾਈ ਕਰ ਸਕਦੇ ਹਨ ਅਤੇ ਜੇਕਰ ਫਿਰ ਵੀ ਕੋਈ ਦਿੱਕਤ ਪੇਸ਼ ਆਉਂਦੀ ਹੈ ਤਾਂ ਹੈਲਪਲਾਈਨ ਨੰਬਰਾਂ ਟੌਲ ਫਰੀ-1800-419-0730, ਮੇਲੇ ਸਬੰਧੀ ਕੋਈ ਵੀ ਜਾਣਕਾਰੀ-01822-662537 ਅਤੇ ਕਿਸੇ ਤਰਾਂ ਦੀ ਕੋਈ ਵੀ ਤਕਨੀਕੀ ਸਹਾਇਤਾ ਲਈ 9878858420 ’ਤੇ ਸੰਪਰਕ ਕਰ ਸਕਦੇ ਹਨ। ਇਸ ਮੀਟੰਗ ਵਿਚ ਤਕਨੀਕੀ ਸਿੱਖਿਆ ਵਿਭਾਗ ਦੀ ਸਕੱਤਰ ਭਾਵਨਾ ਗਰਗ, ਡਾਇਰੈਕਟਰ ਪਰਵੀਨ ਥਿੰਦ, ਵਧੀਕ ਡਾਇਰੈਕਟਰ ਦਲਜੀਤ ਕੌਰ, ਡਿਪਟੀ ਡਾਇਰੈਕਟਰ ਦਮਨਦੀਪ ਕੌਰ, ਤੋਂ ਇਲਾਵਾ ਸਰਕਾਰੀ ਆਈ.ਟੀ.ਆਈ ਅਤੇ ਬੁਹ ਤਕਨੀਕੀ ਕਾਲਜਾਂ ਦੇ ਮੁੱਖੀ ਅਤੇ ਪ੍ਰਾਈਵੇਟ ਯੂਨੀਵਰਸਿਟੀਆਂ ਦੇ ਨੁਮਾਇੰਦੇ ਵੀ ਹਾਜ਼ਿਰ ਸਨ।

Load More Related Articles
Load More By Nabaz-e-Punjab
Load More In Government

Check Also

ਚਿੱਟੀ ਵੇਈਂ ਵਿੱਚ ਪਾਣੀ ਛੱਡਣ ਲਈ ਬਣਨ ਵਾਲੇ ਰੈਗੂਲੇਟਰ ਦਾ ਮੁੱਖ ਮੰਤਰੀ 8 ਮਈ ਨੂੰ ਰੱਖਣਗੇ ਨੀਂਹ ਪੱਥਰ

ਚਿੱਟੀ ਵੇਈਂ ਵਿੱਚ ਪਾਣੀ ਛੱਡਣ ਲਈ ਬਣਨ ਵਾਲੇ ਰੈਗੂਲੇਟਰ ਦਾ ਮੁੱਖ ਮੰਤਰੀ 8 ਮਈ ਨੂੰ ਰੱਖਣਗੇ ਨੀਂਹ ਪੱਥਰ ਸਿੰ…