ਜ਼ਿਲ੍ਹਾ ਮੁਹਾਲੀ ਵਿੱਚ ਕੌਮੀ ਲੋਕ ਅਦਾਲਤ ਵਿੱਚ 862 ਕੇਸਾਂ ਦਾ ਨਿਬੇੜਾ

ਮੁਹਾਲੀ ’ਚ 6, ਡੇਰਾਬਸੀ ਤੇ ਖਰੜ ’ਚ 2-2 ਬੈਂਚਾਂ ਦਾ ਗਠਨ, 24 ਕਰੋੜ 79 ਲੱਖ 28 ਹਜ਼ਾਰ 198 ਰੁਪਏ ਦੇ ਐਵਾਰਡ ਪਾਸ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 10 ਫਰਵਰੀ:
ਕੌਮੀ ਕਾਨੂੰਨੀ ਸੇਵਾਵਾਂ ਅਥਾਰਟੀ ਦੀਆਂ ਹਦਾਇਤਾਂ ਅਧੀਨ ਮਾਣਯੋਗ ਕਾਰਜਕਾਰੀ ਚੇਅਰਮੈਨ ਪੰਜਾਬ ਕਾਨੂੰਨੀ ਸੇਵਾਵਾਂ ਅਥਾਰਟੀ ਜਸਟਿਸ ਟੀ.ਪੀ.ਐਸ. ਮਾਨ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਐਸ.ਏ.ਐਸ. ਨਗਰ ਵਿੱਚ ਜ਼ਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਪਰਸ਼ਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਸ੍ਰੀਮਤੀ ਅਰਚਨਾ ਪੁਰੀ ਦੀ ਅਗਵਾਈ ਹੇਠ ਕੌਮੀ ਲੋਕ ਅਦਾਲਤ ਦਾ ਆਯੋਜਨ ਕੀਤਾ ਗਿਆ। ਜਿਸ ਵਿੱਚ ਕ੍ਰਿਮੀਨਲ ਕੰਪਾਉਂਡਏਬਲ ਓਫੈਂਸੀਜ, ਐਨ.ਆਈ. ਐਕਟ ਕੇਸ ਅੰਡਰ ਸੈਕਸ਼ਨ138, ਬੈਂਕ ਰਿਕਵਰੀ ਕੇਸ, ਐਮ.ਏ.ਸੀ.ਟੀ ਕੇਸ, ਮੈਟ੍ਰੀਮੋਨੀਅਲ ਡਿਸਪਿਉਟ, ਲੈਬਰ ਡਿਸਪਿਉਟ, ਲੈਂਡ ਏਕਿਉਜਿਸ਼ਨ ਕੇਸ, ਇਲੈਕਟ੍ਰੀਸਿਟੀ ਐਂਡ ਵਾਟਰ ਬਿੱਲ (ਐਕਸਕਲੁਡਿੰਗ ਨੋਕੰਪਾਉਂਡਏਬਲ ਥੈਫਟ ਕੇਸ) ਸਰਵਿਸਿਜ਼ ਮੈਟਰ ਰਿਲੈਟਿੰਗ ਟੁ ਪੇਅ ਐਂਡ ਅਲਾਉਐਂਸ ਐਂਡ ਰਿਟ੍ਰਾਇਲ ਬੈਨੇਫਿਟ ਰੇਵਿਨਿਊ ਕੇਸ ਅਤੇ ਅਦਰ ਸਿਵਲ ਕੇਸ (ਰੈਂਟ, ਈਜ਼ਮੈਂਟਰੀ ਰਾਈਟਸ, ਇਨਜੰਕਸ਼ਨ ਸੂਟਸ, ਸਪੈਸਿਫਿਕ ਪਰਫੋਰਮੈਂਸ) ਕੈਟਾਗਿਰੀਆਂ ਦੇ ਕੇਸ ਰੱਖੇ ਗਏ।
ਸ੍ਰੀਮਤੀ ਅਰਚਨਾ ਪੁਰੀ ਨੇ ਦੱਸਿਆ ਕਿ ਵਧੀਕ ਜ਼ਿਲ੍ਹਾ ਤੇ ਸੈਸ਼ਨ ਜੱਜ ਮੋਨਿਕਾ ਗੋਇਲ, ਪੁਨੀਤ ਮੋਹਨ ਸ਼ਰਮਾ, ਸ੍ਰੀਮਤੀ ਗਿਰੀਸ਼, ਅਤੇ ਸਿਵਲ ਜੱਜ (ਸੀਨੀਅਰ ਡਿਵੀਜ਼ਨ) ਅਮਿਤ ਥਿੰਦ, ਚੀਫ਼ ਜੁਡੀਸ਼ਲ ਮੈਜਿਸਟਰੇਟ ਵਿਪਨਦੀਪ ਕੌਰ ਅਤੇ ਸਿਵਲ ਜੱਜ (ਜੂਨੀਅਰ ਡਿਵੀਜ਼ਨ) ਹਰਜਿੰਦਰ ਕੌਰ ਦੀ ਨਿਗਰਾਨੀ ਹੇਠ ਮੁਹਾਲੀ ਅਦਾਲਤ ਵਿੱਚ ਕੌਮੀ ਲੋਕ ਅਦਾਲਤ ਦੇ ਛੇ ਬੈਂਚ ਸਥਾਪਿਤ ਕੀਤੇ ਗਏ। ਇਸੇ ਤਰ੍ਹਾਂ ਸਬ-ਡਿਵੀਜ਼ਨ, ਡੇਰਾਬਸੀ ਵਿੱਚ ਸਿਵਲ ਜੱਜ (ਜੂਨੀਅਰ ਡਿਵੀਜ਼ਨ) ਰਾਜ ਕਰਨ ਅਤੇ ਸ੍ਰੀਮਤੀ ਸੋਨਾਲੀ ਸਿੰਘ ਦੀ ਅਗਵਾਈ ਹੇਠ ਦੋ ਬੈਂਚ ਅਤੇ ਸਬ-ਡਿਵੀਜ਼ਨ ਖਰੜ ਵਿੱਚ ਵਧੀਕ ਸਿਵਲ ਜੱਜ (ਸੀਨੀਅਰ ਡਿਵੀਜ਼ਨ) ਸ੍ਰੀਮਤੀ ਏਕਤਾ ਉੱਪਲ ਅਤੇ ਸਿਵਲ ਜੱਜ (ਜੂਨੀਅਰ ਡਿਵੀਜ਼ਨ) ਸ੍ਰੀਮਤੀ ਆਸ਼ੀਮਾ ਸ਼ਰਮਾ ਦੀ ਅਗਵਾਈ ਵਿੱਚ ਦੋ ਬੈਂਚ ਸਥਾਪਿਤ ਕੀਤੇ ਗਏ। ਇਨ੍ਹਾਂ ਅਦਾਲਤਾਂ ਵਿੱਚ ਵੱਧ ਤੋਂ ਵੱਧ ਕੇਸ ਰਾਜ਼ੀਨਾਮੇ ਦੇ ਆਧਾਰ ’ਤੇ ਨਿਪਟਾਏ ਗਏ।
ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੀ ਸਕੱਤਰ-ਕਮ-ਚੀਫ਼ ਜੁਡੀਸ਼ਲ ਮੈਜਿਸਟਰੇਟ ਸ੍ਰੀਮਤੀ ਮੋਨਿਕਾ ਲਾਂਬਾ ਨੇ ਦੱਸਿਆ ਕਿ ਕੌਮੀ ਲੋਕ ਅਦਾਲਤ ਵਿੱਚ ਦੋਵਾਂ ਧਿਰਾਂ ਦੀ ਰਜ਼ਾਮੰਦੀ ਨਾਲ 862 ਕੇਸਾਂ ਦਾ ਨਿਪਟਾਰਾ ਕੀਤਾ ਗਿਆ ਅਤੇ 24 ਕਰੋੜ 79 ਲੱਖ 28 ਹਜ਼ਾਰ 198 ਰੁਪਏ ਦੇ ਐਵਾਰਡ ਪਾਸ ਕੀਤੇ ਗਏ। ਉਨ੍ਹਾਂ ਲੋਕ ਅਦਾਲਤਾਂ ਦੇ ਫਾਇਦੇ ਬਾਰੇ ਦੱਸਿਆ ਕਿ ਕੇਸਾਂ ਵਿੱਚ ਲੱਗੀ ਹੋਈ ਕੋਰਟ ਫੀਸ ਵਾਪਸ ਕਰ ਦਿੱਤੀ ਜਾਂਦੀ ਹੈ ਅਤੇ ਇਨ੍ਹਾਂ ਕੇਸਾਂ ਦੇ ਫੈਸਲੇ ਦੀ ਕੋਈ ਉੱਚ ਅਦਾਲਤਾਂ ਵਿੱਚ ਅਪੀਲ ਵੀ ਨਹੀਂ ਹੁੰਦੀ ਹੈ ਕਿਉਂਕਿ ਲੋਕ ਅਦਾਲਤ ਵਿੱਚ ਕੋਈ ਫੈਸਲਾ ਦੋਵਾਂ ਧਿਰਾਂ ਦੀ ਸਹਿਮਤੀ ਨਾਲ ਕੀਤਾ ਜਾਂਦਾ ਹੈ। ਇਸ ਨਾਲ ਆਪਸੀ ਭਾਈਚਾਰਕ ਸਾਂਝ ਵੀ ਮਜ਼ਬੂਤ ਹੁੰਦੀ ਹੈ। ਉਨ੍ਹਾਂ ਦੱਸਿਆ ਕਿ 14 ਅਪਰੈਲ, 14 ਜੁਲਾਈ, 8 ਸਤੰਬਰ ਅਤੇ 8 ਦਸੰਬਰ ਨੂੰ ਸਮੁੱਚੇ ਮੁਹਾਲੀ ਜ਼ਿਲ੍ਹੇ ਵਿੱਚ ਨੈਸ਼ਨਲ ਲੋਕ ਅਦਾਲਤਾਂ ਲਗਾਈਆਂ ਜਾਣਗੀਆਂ।

Load More Related Articles
Load More By Nabaz-e-Punjab
Load More In Court

Check Also

ਹਾਈ ਕੋਰਟ ਵੱਲੋਂ ਭਾਜਪਾ ਦੇ ਮੇਅਰ ਜੀਤੀ ਸਿੱਧੂ ਨੂੰ ਵੱਡੀ ਰਾਹਤ, ਕੌਂਸਲਰ ਵਜੋਂ ਮੈਂਬਰਸ਼ਿਪ ਬਹਾਲ

ਹਾਈ ਕੋਰਟ ਵੱਲੋਂ ਭਾਜਪਾ ਦੇ ਮੇਅਰ ਜੀਤੀ ਸਿੱਧੂ ਨੂੰ ਵੱਡੀ ਰਾਹਤ, ਕੌਂਸਲਰ ਵਜੋਂ ਮੈਂਬਰਸ਼ਿਪ ਬਹਾਲ ਨਬਜ਼-ਏ-ਪੰਜ…