ਬਾਬਾ ਮੱਲ ਦਾਸ ਚੈਰੀਟੇਬਲ ਟਰੱਸਟ ਵੱਲੋਂ ਅੱਖਾਂ ਦੀ ਜਾਂਚ ਤੇ ਮੁਫ਼ਤ ਅਪਰੇਸ਼ਨ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 11 ਫਰਵਰੀ:
ਬਾਬਾ ਮੱਲ ਦਾਸ ਚੈਰੀਟੇਬਲ ਟਰੱਸਟ ਵੱਲੋਂ ਮਹੰਤ ਬਲਵੰਤ ਦਾਸ ਜੀ ਦੀ 18ਵੀਂ ਬਰਸੀ ਤੇ ਹਰ ਸਾਲ ਦੀ ਤਰ੍ਹਾਂ ਅੱਖਾਂ ਦਾ ਮੁਫ਼ਤ ਅਪਰੇਸ਼ਨ ਕੈਂਪ ਇੱਥੋਂ ਦੇ ਬੀ.ਐਮ.ਡੀ. ਪਬਲਿਕ ਸਕੂਲ ਮੁਹਾਲੀ ਵਿੱਚ ਲਗਾਇਆ ਗਿਆ। ਇਸ ਮੌਕੇ ਟਰੱਸਟ ਦੀ ਚੇਅਰਮੈਨ ਸਰਦਾਰਨੀ ਬੀਬੀ ਸੁਰਜੀਤ ਕੌਰ, ਵਾਈਸ ਚੇਅਰਮੈਨ ਡਾ. ਬਾਲ ਕਿਸ਼ਨ ਜੀ, ਸਰਦਾਰ ਚਰਨ ਸਿੰਘ, ਸਰਦਾਰ ਬਲਬੀਰ ਸਿੰਘ, ਸਰਦਾਰ ਹਰਬੰਸ ਸਿੰਘ, ਮੀਡੀਆ ਕੋਆਰਡੀਨੇਟਰ ਮੈਡਮ ਇੰਦੂ ਰੈਣਾ ਵੀ ਮੌਜੂਦ ਸਨ।
ਟਰੱਸਟ ਦੀ ਚੇਅਰਮੈਨ ਸਰਦਾਰਨੀ ਬੀਬੀ ਸੁਰਜੀਤ ਕੌਰ ਨੇ ਦੱਸਿਆ ਕਿ ਇਸ ਕੈਂਪ ਵਿੱਚ ਕਰੀਬ 400 ਮਰੀਜ਼ਾਂ ਦੀ ਰਜਿਸਟਰੇਸ਼ਨ ਕੀਤੀ ਗਈ ਅਤੇ ਡਾ: ਸੁਖਵਿੰਦਰ ਸਿੰਘ ਨੇ ਮਰੀਜਾਂ ਦੀਆਂ ਅੱਖਾਂ ਦੀ ਜਾਂਚ ਕੀਤੀ ਅਤੇ 120 ਮਰੀਜਾਂ ਨੂੰ ਅਪਰੇਸ਼ਨ ਲਈ ਚੁਣਿਆ, ਚੁਣੇ ਗਏ ਮਰੀਜ਼ਾਂ ਦੇ ਅਪਰੇਸ਼ਨ ਡਾ: ਸੁਖਵਿੰਦਰ ਸਿੰਘ ਦੇ ਪਟਿਆਲਾ ਆਈ. ਹਸਪਤਾਲ, ਐਸ.ਸੀ.ਓ.9, ਫੇਜ਼-9 ਵਿਚ ਕੀਤੇ ਜਾਣਗੇ। ਇਹ ਅਪਰੇਸ਼ਨ ਮਹੀਨਾ ਭਰ ਚੱਲਣਗੇ। ਇਸ ਕੈਂਪ ਵਿੱਚ ਦਵਾਈਆਂ ਅਤੇ ਚਸ਼ਮੇ ਵੀ ਵੰਡੇ ਗਏ ਅਤੇ ਮਰੀਜਾਂ ਲਈ ਲੰਗਰ ਵੀ ਲਗਾਇਆ ਗਿਆ। ਅਪਰੇਸ਼ਨ ਵਾਲੇ ਸਾਰੇ ਮਰੀਜਾਂ ਦੇ ਰਹਿਣ ਅਤੇ ਖਾਣ-ਪੀਣ ਦਾ ਸਾਰਾ ਖਰਚਾ ਟਰੱਸਟ ਵੱਲੋਂ ਕੀਤਾ ਜਾਵੇਗਾ।

Load More Related Articles
Load More By Nabaz-e-Punjab
Load More In Social

Check Also

ਚਿੱਟੀ ਵੇਈਂ ਵਿੱਚ ਪਾਣੀ ਛੱਡਣ ਲਈ ਬਣਨ ਵਾਲੇ ਰੈਗੂਲੇਟਰ ਦਾ ਮੁੱਖ ਮੰਤਰੀ 8 ਮਈ ਨੂੰ ਰੱਖਣਗੇ ਨੀਂਹ ਪੱਥਰ

ਚਿੱਟੀ ਵੇਈਂ ਵਿੱਚ ਪਾਣੀ ਛੱਡਣ ਲਈ ਬਣਨ ਵਾਲੇ ਰੈਗੂਲੇਟਰ ਦਾ ਮੁੱਖ ਮੰਤਰੀ 8 ਮਈ ਨੂੰ ਰੱਖਣਗੇ ਨੀਂਹ ਪੱਥਰ ਸਿੰ…