Share on Facebook Share on Twitter Share on Google+ Share on Pinterest Share on Linkedin ਕੇਂਦਰੀ ਪਟਵਾਰ ਭਵਨ ਖਰੜ ਵਿੱਚ ਧਾਰਮਿਕ ਸਮਾਗਮ ਕਰਵਾਇਆ ਮਲਕੀਤ ਸਿੰਘ ਸੈਣੀ ਨਬਜ਼-ਏ-ਪੰਜਾਬ ਬਿਊਰੋ, ਖਰੜ, 12 ਫਰਵਰੀ: ਧੰਨ ਧੰਨ ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਕੇਂਦਰੀ ਪਟਵਾਰ ਭਵਨ ਖਰੜ ਵਿਖੇ ਦੀ ਰੈਵੀਨਿਊ ਪਟਵਾਰ ਯੂਨੀਅਨ ਅਤੇ ਕਾਨੂੰਗੋਈ ਐਸੋਸੀਏਸ਼ਨ ਖਰੜ ਵੱਲੋਂ ਆਰੰਭ ਕਰਵਾਏ ਗਏ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ। ਉਪਰੰਤ ਬਾਬਾ ਭੁਪਿੰਦਰ ਸਿੰਘ ਜੀ ਮਾਜਰੇ ਵਾਲਿਆਂ ਕਥਾ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ। ਇਸ ਮੌਕੇ ਐਸ.ਡੀ.ਐਮ.ਖਰੜ ਅਮਨਿੰਦਰ ਕੌਰ ਬਰਾੜ, ਐਡੀਸ਼ਨਲ ਸਿਵਲ ਜੱਜ ਸੀਨੀਅਰ ਡਵੀਜ਼ਨ ਏਕਤਾ ਉਪਲ, ਆਸ਼ਿਮਾ ਸ਼ਰਮਾ, ਅੰਬਿਕਾ ਸ਼ਰਮਾ ਦੋਵੇ ਜੱਜ, ਨਾਇਬ ਤਹਿਸੀਲਦਾਰ ਖਰੜ ਹਰਿੰਦਰਜੀਤ ਸਿੰਘ, ਖਜਾਨਾ ਅਫਸਰ ਇੰਦਰਜੀਤ ਸਿੰਘ, ਪਟਵਾਰ ਯੂਨੀਅਨ ਖਰੜ ਦੇ ਪ੍ਰਧਾਨ ਹਰਵਿੰਦਰ ਸਿੰਘ ਪੋਹਲੀ, ਜਸਬੀਰ ਸਿੰਘ ਖੇੜਾ, ਬਲਵਿੰਦਰ ਸਿੰਘ, ਸੋਹਨ ਸਿੰਘ ਢੰਗਰਾਲੀ, ਗੁਰਚਰਨ ਸਿੰਘ, ਕਾਨੂੰਗੋ ਨਿਰਭੈ ਸਿੰਘ ਤੇ ਭੁਪਿੰਦਰ ਸਿੰਘ, ਕੁਲਦੀਪ ਸਿੰਘ, ਬਲਜੀਤ ਸਿੰਘ, ਸੰਦੀਪ ਕੁਮਾਰ, ਅਦਿੱਤਿਆ ਕੌਸ਼ਲ, ਮਨੋਹਰ ਸਿੰਘ ਸਮੇਤ ਸਮੂਹ ਪਟਵਾਰੀ, ਐਸ.ਡੀ.ਐਮ, ਤਹਿਸੀਲ ਦਫ਼ਤਰ ਖਰੜ ਦੇ ਸਮੂਹ ਕਰਮਚਾਰੀ, ਸ਼ਹਿਰ ਨਿਵਾਸੀ, ਟਾਈਪਿਸਟ, ਵਕੀਲ ਆਦਿ ਹਾਜ਼ਰ ਸਨ। ਸਮਾਪਤੀ ਤੇ ਗੁਰੂ ਦੇ ਲੰਗਰ ਵੀ ਅਤੁੱਟ ਵਰਤਾਏ ਗਏ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ