ਡੀਸੀ ਦਫ਼ਤਰ ਐਂਪਲਾਈਜ ਯੂਨੀਅਨ ਵੱਲੋਂ 15 ਤੇ 16 ਫਰਵਰੀ ਦਾ ਸੰਘਰਸ਼ ਮੁਲਤਵੀ

ਪੰਜਾਬ ਸਰਕਾਰ ਦੇ ਮੁੱਖ ਸਕੱਤਰ ਕਰਨ ਅਵਤਾਰ ਸਿੰਘ ਨੇ 19 ਫਰਵਰੀ ਨੂੰ ਮੁਲਾਜ਼ਮ ਆਗੂਆਂ ਨੂੰ ਟੇਬਲ ’ਤੇ ਬੈਠ ਕੇ ਗੱਲਬਾਤ ਲਈ ਸੱਦਿਆ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 13 ਫਰਵਰੀ:
ਡੀ.ਸੀ ਆਫਿਸ ਇੰਪਲਾਈਜ ਯੂਨੀਅਨ ਪੰਜਾਬ ਵੱਲੋਂ ਆਪਣੀਆਂ ਮੰਗਾਂ ਪੂਰੀਆਂ ਕਰਵਾਉਣ ਲਈ 15 ਅਤੇ 16 ਫਰਵਰੀ ਦਾ ਸੰਘਰਸ਼ ਮੁਲਤਵੀ ਕਰ ਦਿੱਤਾ ਹੈ। ਯੂਨੀਅਨ ਦੀ ਸੂਬਾ ਇਕਾਈ ਦੇ ਚੇਅਰਮੈਨ ਸ੍ਰੀ ਉਮ ਪ੍ਰਕਾਸ਼ ਨੇ ਇਸ ਸੰਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਸਰਕਾਰ ਦੇ ਮੁੱਖ ਸਕੱਤਰ ਕਰਨ ਅਵਤਾਰ ਸਿੰਘ ਵੱਲੋਂ ਯੂਨੀਅਨ ਨੂੰ ਗੱਲਬਾਤ ਲਈ 19 ਫਰਵਰੀ ਦਾ ਸਮਾਂ ਦਿੱਤਾ ਗਿਆ ਹੈ ਅਤੇ ਉਹਨਾਂ ਦੀਆਂ ਮੰਗਾਂ ਪੂਰੀਆਂ ਕਰਨ ਦਾ ਭਰੋਸਾ ਦਿੱਤਾ ਗਿਆ ਹੈ ਜਿਸਤੋੱ ਬਾਅਦ ਯੂਨੀਅਨ ਵੱਲੋਂ 15 ਫਰਵਰੀ ਨੂੰ ਪੰਜਾਬ ਦੇ ਸਮੂਹ ਡੀਸੀ ਦਫਤਰਾਂ ਵਿੱਚ ਗੇਟ ਰੈਲੀਆਂ ਕਰਨ ਅਤੇ 16 ਫਰਵਰੀ ਨੂੰ ਸਮੂਹਿਕ ਛੁੱਟੀ ਕਰਕੇ ਪਟਿਆਲਾ ਵਿੱਚ ਸੂਬਾ ਪੱਧਰੀ ਰੈਲੀ ਕਰਨ ਦਾ ਪ੍ਰੋਗਰਾਮ ਮੁਲਤਵੀ ਕਰ ਦਿੱਤਾ ਗਿਆ ਹੈ।

Load More Related Articles
Load More By Nabaz-e-Punjab
Load More In General News

Check Also

ਸੜਕਾਂ ’ਤੇ ਰੁਲ ਰਿਹੈ ਪੰਜਾਬ ਦਾ ਭਵਿੱਖ ਨੌਜਵਾਨ ਵਰਗ, PSSSB ਬੋਰਡ ਦੇ ਬਾਹਰ ਰੋਸ ਮੁਜ਼ਾਹਰਾ

ਸੜਕਾਂ ’ਤੇ ਰੁਲ ਰਿਹੈ ਪੰਜਾਬ ਦਾ ਭਵਿੱਖ ਨੌਜਵਾਨ ਵਰਗ, PSSSB ਬੋਰਡ ਦੇ ਬਾਹਰ ਰੋਸ ਮੁਜ਼ਾਹਰਾ ਸੀਨੀਅਰ ਸਹਾਇਕ-…