ਭਾਰਤੀ ਫੌਜ ਦਾ ਅਪਮਾਨ ਕਰਨ ਲਈ ਆਰਐਸਐਸ ਤੁਰੰਤ ਮੁਆਫ਼ੀ ਮੰਗੇ: ਮਨਜੋਤ ਸਿੰਘ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 13 ਫਰਵਰੀ:
ਭਾਰਤੀ ਫੌਜ ਦਾ ਅਪਮਾਨ ਕਰਨ ਲਈ ਆਰਐਸਐਸ ਮੁਖੀ ਮੋਹਨ ਭਾਗਵਤ ਨੂੰ ਸਾਰੇ ਦੇਸ਼ ਤੋਂ ਮੁਆਫ਼ੀ ਮੰਗਣੀ ਚਾਹੀਦੀ ਹੈ। ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਮਨਜੋਤ ਸਿੰਘ ਮੀਤ ਪ੍ਰਧਾਨ ਯੂਥ ਕਾਂਗਰਸ ਲੋਕ ਸਭਾ ਹਲਕਾ ਸ੍ਰੀ ਆਨੰਦਪੁਰ ਸਾਹਿਬ ਨੇ ਇਕ ਬਿਆਨ ਵਿੱਚ ਕੀਤਾ। ਉਹਨਾਂ ਕਿਹਾ ਕਿ ਪਿਛਲੇ ਦਿਨੀਂ ਮੋਹਨ ਭਾਗਵਤ ਨੇ ਕਿਹਾ ਸੀ ਕਿ ਫੌਜ ਜਿਹੜਾ ਕੰਮ 6 ਮਹੀਨੇ ਵਿੱਚ ਕਰਦੀ ਹੈ। ਆਰਐਸਐਸ ਉਹ ਕੰਮ 3 ਦਿਨਾਂ ਵਿੱਚ ਕਰ ਸਕਦੀ ਹੈ। ਉਹਨਾਂ ਕਿਹਾ ਕਿ ਇਸ ਤਰ੍ਹਾਂ ਦਾ ਬਿਆਨ ਦੇ ਕੇ ਮੋਹਨ ਭਾਗਵਤ ਨੇ ਭਾਰਤੀ ਫੌਜ ਦੀ ਬਦਨਾਮੀ ਕਰਦਿਆਂ ਉਸ ਦੇ ਹੌਂਸਲੇ ਡੇਗਣ ਦਾ ਕੰਮ ਕੀਤਾ ਹੈ।
ਉਹਨਾਂ ਕਿਹਾ ਕਿ ਦੇਸ਼ ਦੀ ਆਜਾਦੀ ਵੇਲੇ ਇਹਨਾਂ ਆਗੂਆਂ ਦੀ ਦੇਸ਼ ਭਗਤੀ ਕਿੱਥੇ ਸੀ, ਉਦੋਂ ਤਾਂ ਇਹ ਆਗੂ ਅੰਗਰੇਜ਼ਾਂ ਦੇ ਪਿੱਠੂ ਬਣੇ ਰਹੇ। ਹੁਣ ਇਹਨਾਂ ਵਿੱਚ ਮੋਦੀ ਸਰਕਾਰ ਦੇ ਹੋਣ ਕਰਕੇ ਅਖੌਤੀ ਦੇਸ਼ ਭਗਤੀ ਆ ਗਈ ਹੈ। ਉਹਨਾਂ ਕਿਹਾ ਕਿ ਪ੍ਰਧਾਨ ਮੰਤਰੀ ਨੂੰ ਚਾਹੀਦਾ ਹੈ ਕਿ ਉਹ ਭਾਰਤੀ ਸਰਹੱਦ ਉਪਰੋਂ ਫੌਜ ਨੂੰ ਹਟਾ ਕੇ ਆਰਐਸਐਸ ਵਰਕਰਾਂ ਨੂੰ ਲਗਾ ਦੇਣ। ਉਹਨਾਂ ਕਿਹਾ ਕਿ ਕਾਂਗਰਸ ਭਾਰਤੀ ਫੌਜ ਦਾ ਬਹੁਤ ਮਾਣ ਸਤਿਕਾਰ ਕਰਦੀ ਹੈ ਅਤੇ ਉਸਦਾ ਮਨੋਬਲ ਡੇਗਣ ਵਾਲਿਆਂ ਦਾ ਵਿਰੋਧ ਕਰਦੀ ਰਹੇਗੀ।

Load More Related Articles
Load More By Nabaz-e-Punjab
Load More In Issues

Check Also

ਰਾਖਵਾਂਕਰਨ ਬਾਰੇ ਡਾ. ਅੰਬੇਦਕਰ ਵੈੱਲਫੇਅਰ ਮਿਸ਼ਨ ਨੇ ਸਰਕਾਰ ਦੀ ਕਾਰਗੁਜ਼ਾਰੀ ’ਤੇ ਸਵਾਲ ਚੁੱਕੇ

ਰਾਖਵਾਂਕਰਨ ਬਾਰੇ ਡਾ. ਅੰਬੇਦਕਰ ਵੈੱਲਫੇਅਰ ਮਿਸ਼ਨ ਨੇ ਸਰਕਾਰ ਦੀ ਕਾਰਗੁਜ਼ਾਰੀ ’ਤੇ ਸਵਾਲ ਚੁੱਕੇ ਨਬਜ਼-ਏ-ਪੰਜਾਬ …