ਆਮ ਆਦਮੀ ਪਾਰਟੀ ਵੱਲੋਂ 25 ਫਰਵਰੀ ਨੂੰ ਦਿਲ ਦੀਆਂ ਬਿਮਾਰੀਆਂ ਦਾ ਮੁਫ਼ਤ ਚੈੱਕਅਪ ਕੈਂਪ ਲਗਾਉਣ ਦਾ ਫੈਸਲਾ

ਕੈਪਟਨ ਸਰਕਾਰ ਲੋਕਾਂ ਨੂੰ ਸਿਹਤ ਸਹੂਲਤਾਂ ਦੇਣ ਵਿੱਚ ਫੈਲ: ਮਾਸਟਰ ਹਰਦਿਆਲ, ਡਾ. ਚਰਨਜੀਤ ਸਿੰਘ

ਗਗਨਦੀਪ ਘੜੂੰਆਂ
ਨਬਜ਼-ਏ-ਪੰਜਾਬ ਬਿਊਰੋ, ਮੋਰਿੰਡਾ, 14 ਫਰਵਰੀ:
ਆਮ ਆਦਮੀ ਪਾਰਟੀ (ਆਪ) ਦੇ ਹਲਕਾ ਸ੍ਰੀ ਚਮਕੌਰ ਸਾਹਿਬ ਦੀ ਮੀਟਿੰਗ ਹਲਕਾ ਪ੍ਰਧਾਨ ਡਾ. ਚਰਨਜੀਤ ਸਿੰਘ ਦੀ ਪ੍ਰਧਾਨਗੀ ਹੇਠ ਮੋਰਿੰਡਾ ਵਿੱਚ ਹੋਈ। ਜਿਸ ਵਿੱਚ ਪਾਰਟੀ ਵੱਲੋਂ 25 ਫਰਵਰੀ ਨੂੰ ਦਿਲ ਦੀਆਂ ਬਿਮਾਰੀਆਂ ਦਾ ਮੁਫ਼ਤ ਚੈੱਕਅਪ ਕੈਂਪ ਲਗਾਉਣ ਦਾ ਫੈਸਲਾ ਕੀਤਾ ਗਿਆ। ਇਸ ਮੌਕੇ ਵਿਸ਼ੇਸ਼ ਤੌਰ ’ਤੇ ਪਹੁੰਚੇ ਜ਼ਿਲ੍ਹਾ ਪ੍ਰਧਾਨ ਮਾਸਟਰ ਹਰਦਿਆਲ ਸਿੰਘ ਅਤੇ ਹਲਕਾ ਪ੍ਰਧਾਨ ਡਾ. ਚਰਨਜੀਤ ਸਿੰਘ ਨੇ ਕਿਹਾ ਕਿ ਲੋਕਾਂ ਨਾਲ ਵੱਡੇ ਵੱਡੇ ਵਾਅਦੇ ਕਰਕੇ ਸੱਤਾ ਵਿੱਚ ਆਈ ਕੈਪਟਨ ਸਰਕਾਰ 11 ਮਹੀਨੇ ਬੀਤਣ ਤੇ ਵੀ ਕੋਈ ਵਾਅਦਾ ਪੂਰਾ ਨਹੀ ਕਰ ਸਕੀ ਸਿਰਫ਼ ਚੋਣ ਵਾਅਦੇ ਹੁਣ ਦਾਅਵਿਆਂ ਵਿੱਚ ਤਬਦੀਲ ਹੋ ਰਹੇ ਹਨ।
ਉਨ੍ਹਾਂ ਕਿਹਾ ਕਿ ਕਾਂਗਰਸ ਸਰਕਾਰ ਲੋਕਾਂ ਨੂੰ ਸਿਹਤ ਸਹੂਲਤਾਂ ਦੇਣ ਵਿੱਚ ਪੂਰੀ ਤਰਾਂ ਅਸਮਰਥ ਜਾਪਦੀ ਹੈ ਜਿਸਦੇ ਚੱਲਦਿਆਂ ਆਮ ਆਦਮੀ ਪਾਰਟੀ ਵੱਲੋ ਲੋਕਾਂ ਨੂੰ ਸਿਹਤ ਸਹੂਲਤਾਂ ਦੇਣ ਦਾ ਉਪਰਾਲਾ ਸੁਰੂ ਕੀਤਾ ਹੈ। ਜਿਸਦੇ ਚਲਦਿਆਂ 25 ਫਰਵਰੀ ਨੂੰ ਸੁੱਭ ਕਰਮਨ ਹਸਪਤਾਲ ਮੋਰਿੰਡਾ ਵਿਖੇ ਦਿਲ ਦੀਆਂ ਬਿਮਾਰੀਆਂ ਸਬੰਧੀ ਮੁੱਫਤ ਚੈਕਅੱਪ ਕੈਪ ਲਗਾਇਆ ਜਾਵੇਗਾ ਜਿਸ ਵਿੱਚ ਮੈਕਸ ਹਸਪਤਾਲ ਮੋਹਾਲੀ ਤੋ ਮਾਹਰ ਡਾਕਟਰਾਂ ਦੀ ਟੀਮ ਵੱਲੋ ਮੁੱਫਤ ਚੇਕਅੱਪ ਕੀਤਾ ਜਾਵੇਗਾ। ਇਸ ਉਪਰੰਤ ਕੈਂਸਰ, ਅੱਖਾਂ ਦਾ ਚੈਕਅੱਪ ਆਦਿ ਸਿਹਤ ਸਬੰਧੀ ਸਮੇ ਸਮੇ ਤੇ ਮੁਫ਼ਤ ਕੈਂਪ ਲਗਾਏ ਜਾਣਗੇ। ਇਸ ਮੌਕੇ ਪਾਰਟੀ ਨੂੰ ਹੋਰ ਮਜਬੂਤ ਕਰਨ ਲਈ ਪਿੰਡ ਪੱਧਰ ਤੇ ਕਮੇਟੀਆਂ ਦਾ ਗਠਨ ਕਰਨ ਦਾ ਫੈਸਲਾ ਕੀਤਾ ਗਿਆ।
ਇਸ ਮੌਕੇ ਜ਼ਿਲ੍ਹਾ ਸੀਨੀਅਰ ਮੀਤ ਪ੍ਰਧਾਨ ਗੁਰਚਰਨ ਸਿੰਘ ਮਾਣੇਮਾਜਰਾ, ਸਕੱਤਰ ਕਮਲਜੀਤ ਸਿੰਘ, ਬਲਾਕ ਪ੍ਰਧਾਨ ਸਕਿੰਦਰ ਸਿੰਘ ਸਹੇੜੀ, ਬਲਵਿੰਦਰ ਸਿੰਘ ਚੈੜੀਆਂ ਬਲਾਕ ਪ੍ਰਧਾਨ ਰੂਪਨਗਰ, ਪ੍ਰਲਾਦ ਸਿੰਘ ਢੰਗਰਾਲੀ, ਹਰਿੰਦਰ ਸਿੰਘ ਮਾਜਰੀ, ਮਾਸਟਰ ਕਮਲ ਗੋਪਾਲਪੁਰ, ਸੁਰਿੰਦਰ ਸਿੰਘ ਕਾਈਨੋਰ, ਕੇ.ਕੇ. ਅੱਤਰੀ, ਮਨਜੀਤ ਸਿੰਘ ਬਹਿਰਾਮਪੁਰ, ਕਰਮਜੀਤ ਸਿੰਘ ਸਮਾਣਾ, ਗੁਰਮੀਤ ਸਿੰਘ, ਰਜਿੰਦਰ ਸਿੰਘ ਚੱਕਲਾਂ, ਗੁਰਬਚਨ ਸਿੰਘ ਢਿੱਲੋ, ਬਲੋਰ ਸਿੰਘ ਬਾਲਸੰਢਾ, ਸਰਪੰਚ ਗੁਰਮੀਤ ਸਿੰਘ, ਜਸਪਾਲ ਸਿੰਘ ਦੁੱਮਣਾ ਆਦਿ ਹਾਜ਼ਰ ਸਨ।

Load More Related Articles
Load More By Nabaz-e-Punjab
Load More In Social

Check Also

ਚਿੱਟੀ ਵੇਈਂ ਵਿੱਚ ਪਾਣੀ ਛੱਡਣ ਲਈ ਬਣਨ ਵਾਲੇ ਰੈਗੂਲੇਟਰ ਦਾ ਮੁੱਖ ਮੰਤਰੀ 8 ਮਈ ਨੂੰ ਰੱਖਣਗੇ ਨੀਂਹ ਪੱਥਰ

ਚਿੱਟੀ ਵੇਈਂ ਵਿੱਚ ਪਾਣੀ ਛੱਡਣ ਲਈ ਬਣਨ ਵਾਲੇ ਰੈਗੂਲੇਟਰ ਦਾ ਮੁੱਖ ਮੰਤਰੀ 8 ਮਈ ਨੂੰ ਰੱਖਣਗੇ ਨੀਂਹ ਪੱਥਰ ਸਿੰ…