Share on Facebook Share on Twitter Share on Google+ Share on Pinterest Share on Linkedin ਪੜ੍ਹੋ ਪੰਜਾਬ ਪੜ੍ਹਾਓ ਪੰਜਾਬ ਤਹਿਤ ਵਧੀਆ ਕਾਰਗੁਜ਼ਾਰੀ ਲਈ ਫੇਜ਼-9 ਸਕੂਲ ਦੇ ਮੁਖੀ ਦਾ ਵਿਸ਼ੇਸ਼ ਸਨਮਾਨ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 14 ਫਰਵਰੀ: ਪੜ੍ਹੋ ਪੰਜਾਬ ਪੜ੍ਹਾਓ ਪੰਜਾਬ ਤਹਿਤ ਸਾਹਿਬਜਾਦਾ ਅਜੀਤ ਸਿੰਘ ਨਗਰ ਦੀ ਵਧੀਆ ਕਾਰਗੁਜਾਰੀ ਵਾਲੇ 40 ਸਕੂਲਾਂ ਨੂੰ ਸਿੱਖਿਆ ਸਕੱਤਰ ਪੰਜਾਬ ਕ੍ਰਿਸ਼ਨ ਕੁਮਾਰ ਦੀ ਅਗਵਾਈ ਵਿੱਚ ਸ੍ਰੀਮਤੀ ਗੁਰਪ੍ਰੀਤ ਕੌਰ ਧਾਲੀਵਾਲ ਜ਼ਿਲ੍ਹਾ ਸਿੱਖਿਆ ਅਫਸਰ (ਐਲੀਮੈਂਟਰੀ) ਵੱਲੋਂ ਪ੍ਰਸੰਸਾ ਪੱਤਰ ਦੇ ਕੇ ਸਨਮਾਨਿਤ ਕੀਤਾ ਗਿਆ। ਉਹਨਾਂ ਕਿਹਾ ਕਿ ਸਾਡੇ ਲਈ ਮਾਣ ਵਾਲੀ ਗੱਲ ਹੈ ਕਿ ਸਾਡਾ ਜ਼ਿਲ੍ਹਾ ਪੜ੍ਹੋ ਪੰਜਾਬ ਪੜ੍ਹਾਓ ਪੰਜਾਬ ਤਹਿਤ 73.83 ਅੰਕ ਲੈ ਕੇ ਮੋਹਰੀ ਜ਼ਿਲ੍ਹਿਆਂ ’ਚੋਂ ਇੱਕ ਹੈ। ਇਸ ਮੌਕੇ ਸਰਕਾਰੀ ਪ੍ਰਾਇਮਰੀ ਸਕੂਲ ਫੇਜ਼-9 ਦੇ ਮੁਖੀ ਜਸਵੀਰ ਸਿੰਘ ਨੂੰ ਵਧੀਆਂ ਕਾਰਗੁਜ਼ਾਰੀ ਬਦਲੇ ਪ੍ਰਸੰਸਾ ਪੱਤਰ ਦੇ ਕੇ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਗਿਆ। ਇਸ ਤੋਂ ਪਹਿਲਾਂ ਜਸਵੀਰ ਸਿੰਘ ਨੂੰ ਆਜ਼ਾਦੀ ਦਿਹਾੜੇ ’ਤੇ ਪ੍ਰੀ ਨਰਸਰੀ ਦੀ ਪੜ੍ਹਾਈ ਸ਼ੁਰੂ ਕਰਨ ਸਬੰਧੀ ਆਪਣੇ ਪੱਧਰ ’ਤੇ ਸਹਿਯੋਗੀ ਸੱਜਣਾਂ ਦੀ ਮਦਦ ਨਾਲ ਤੀੜਾ ਸਕੂਲ ਵਿੱਚ ਮੁਹਾਲੀ ਜ਼ਿਲ੍ਹੇ ਦਾ ਪਹਿਲਾ ਸਮਾਰਟ ਕਲਾਸ ਰੂਮ ਬਣਾਉਣ ਲਈ ਡਿਪਟੀ ਕਮਿਸ਼ਨਰ ਸ੍ਰੀਮਤੀ ਗੁਰਪ੍ਰੀਤ ਕੌਰ ਸਪਰਾ ਵੱਲੋਂ ਸਨਮਾਨਿਤ ਕੀਤਾ ਗਿਆ ਸੀ। ਸ੍ਰੀਮਤੀ ਧਾਲੀਵਾਲ ਨੇ ਕਿਹਾ ਕਿ ਸਾਹਿਬਜਾਦਾ ਅਜੀਤ ਸਿੰਘ ਨਗਰ ਵਿੱਚ ਕਿਸੇ ਵੀ ਸਕੂਲ ਵਿੱਚ ਅਧਿਆਪਕਾਂ ਦੀ ਘਾਟ ਨਹੀਂ ਹੈ। ਇਸ ਲਈ ਸਾਲਾਨਾ ਨਤੀਜਿਆਂ ਵਿੱਚ ਹੋਰ ਸੁਧਾਰ ਕੀਤਾ ਜਾਵੇ ਅਤੇ ਪ੍ਰੀ-ਨਰਸਰੀ ਅਤੇ ਪਹਿਲੀ ਜਮਾਤ ਵਿੱਚ ਬੱਚਿਆਂ ਨੂੰ ਦਾਖਲ ਕਰਨ ਲਈ ਮਾਪਿਆਂ ਨੂੰ ਪ੍ਰੇਰਿਤ ਕੀਤਾ ਜਾਵੇ। ਉਹਨਾਂ ਨੇ ਕਿਹਾ ਕਿ ਹਰਪਾਲ ਸਿੰਘ ਜਿਲ੍ਹਾ ਕੁਆਰਡੀਨੇਟਰ ਦੀ ਸਖਤ ਮਿਹਨਤ ਦੇ ਨਾਲ ਪੜ੍ਹੋ ਪੰਜਾਬ ਪੜ੍ਹਾਓ ਪੰਜਾਬ ਦੀ ਪੂਰੀ ਟੀਮ ਬਹੁਤ ਜਿਆਦਾ ਮਿਹਨਤ ਕਰ ਰਹੀ ਹੈ। ਇਸ ਲਈ ਇਹ ਵੀ ਵਧਾਈ ਦੇ ਪਾਤਰ ਹਨ। ਇਸ ਮੌਕੇ ਡਿਪਟੀ ਡੀਈਓ ਸ੍ਰੀਮਤੀ ਸੰਤੋਸ਼ ਕੁਮਾਰੀ, ਡਿਪਟੀ ਡੀਈਓ ਡੇਜੀ ਅਤੇ ਸਮੂਹ ਬੀ.ਪੀ.ਈ.ਓ. ਹਾਜ਼ਰ ਸਨ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ