ਠੇਕਾ ਮੁਲਾਜ਼ਮ ਐਕਸ਼ਨ ਕਮੇਟੀ ਵੱਲੋਂ ਮੁਹਾਲੀ ਵਿੱਚ ਜ਼ਬਰਦਸ਼ਤ ਰੋਸ ਪ੍ਰਦਰਸ਼ਨ, ਹੁਕਮਰਾਨਾਂ ਨੂੰ ਕੋਸਿਆ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 17 ਫਰਵਰੀ:
ਸਥਾਨਕ ਫੇਜ਼-8 ਦੀ ਦੁਸਹਿਰਾ ਗਰਾਉਂਡ ਵਿੱਚ ਅੱਜ ਠੇਕਾ ਮੁਲਾਜ਼ਮ ਐਕਸ਼ਨ ਕਮੇਟੀ ਪੰਜਾਬ ਵੱਲੋਂ ਰੋਸ ਧਰਨਾ ਦਿੱਤਾ ਗਿਆ। ਇਸ ਮੌਕੇ ਸੰਬੋਧਨ ਕਰਦਿਆਂ ਕਮੇਟੀ ਦੇ ਪ੍ਰਧਾਨ ਇਮਰਾਨ ਭੱਟੀ ਨੇ ਕਿਹਾ ਕਿ ਪੰਜਾਬ ਦੇ ਠੇਕਾ ਮੁਲਾਜਮ ਪਿਛਲੇ 11 ਮਹੀਨਿਆਂ ਤੋੱ ਮੁੱਖ ਮੰਤਰੀ ਪੰਜਾਬ ਨੂੰ ਮਿਲਣ ਦੀ ਉਡੀਕ ਕਰ ਰਹੇ ਹਨ ਪਰ ਪੰਜਾਬ ਦੇ ਮੁੱਖ ਮੰਤਰੀ ਵੱਲੋਂ ਉਹਨਾਂ ਨੂੰ ਮਿਲਣ ਦਾ ਸਮਾਂ ਹੀ ਨਹੀਂ ਦਿੱਤਾ ਜਾ ਰਿਹਾ। ਇਸ ਕਰਕੇ ਅੱਜ ਠੇਕਾ ਮੁਲਾਜਮਾਂ ਵਲੋੱ ਮੁੱਖ ਮੰਤਰੀ ਮਿਲਾਓ ਤੇ ਇਨਾਮ ਪਾਓ ਸਕੀਮ ਦੀ ਸ਼ੁਰੂਆਤ ਕੀਤੀ ਗਈ ਹੈ। ਉਹਨਾਂ ਕਿਹਾ ਕਿ ਜਿਹੜਾ ਵੀ ਵਿਅਕਤੀ ਉਹਨਾਂ ਦੀ ਮੀਟਿੰਗ ਮੁੱਖ ਮੰਤਰੀ ਪੰਜਾਬ ਨਾਲ ਕਰਵਾਏਗਾ ਉਸ ਵਿਅਕਤੀ ਦੇ ਘਰ ਪੜੇ ਲਿਖੇ 21 ਕੱਚੇ ਮੁਲਾਜ਼ਮਾਂ ਵੱਲੋਂ ਮਜਦੂਰਾਂ ਵਾਂਗ 21 ਦਿਹਾੜੀਆਂ ਲਗਾਈਆਂ ਜਾਣਗੀਆਂ। ਇਸੇ ਤਰ੍ਹਾਂ ਜਿਹੜਾ ਵਿਅਕਤੀ ਉਹਨਾਂ ਦੀ ਮੀਟਿੰਗ ਪੰਜਾਬ ਕਾਂਗਰਸ ਦੇ ਪ੍ਰਧਾਨ ਸ੍ਰੀ ਸੁਨੀਲ ਜਾਖੜ ਨਾਲ ਕਰਵਾਏਗਾ ਤਾਂ ਪੜੇ ਲਿਖੇ 11 ਕੱਚੇ ਮੁਲਾਜ਼ਮ ਉਸ ਵਿਅਕਤੀ ਦੇ ਘਰ 11 ਦਿਨ ਮਜ਼ਦੂਰਾਂ ਵਾਂਗ ਦਿਹਾੜੀ ਕਰਨਗੇ।
ਉਹਨਾਂ ਕਿਹਾ ਕਿ ਜਿਹੜਾ ਵਿਅਕਤੀ ਉਹਨਾਂ ਦੀ ਕਾਂਗਰਸ ਦੇ ਪ੍ਰਧਾਨ ਰਾਹੁਲ ਗਾਂਧੀ ਨਾਲ ਮੁਲਾਕਾਤ ਕਰਵਾਏਗਾ ਤਾਂ ਕਮੇਟੀ ਦੇ 51 ਮੈਂਬਰ ਉਸ ਨੂੰ ਇਕ ਦਿਨ ਦੀ ਤਨਖਾਹ ਦੇਣਗੇ। ਉਹਨਾਂ ਕਿਹਾ ਕਿ ਪੰਜਾਬ ਦੀ ਇਸ ਤੋਂ ਮਾੜੀ ਹਾਲਤ ਕੀ ਹੋਵੇਗੀ ਕਿ ਇਸ ਦੇ ਠੇਕਾ ਆਧਾਰਿਤ ਮੁਲਾਜ਼ਮਾਂ ਵੱਲੋਂ ਆਪਣੇ ਆਪ ਨੂੰ ਦਿਹਾੜੀਆਂ ਕਰਨ ਲਈ ਪੇਸ਼ ਕੀਤਾ ਜਾ ਰਿਹਾ ਹੈ। ਜੇਕਰ ਅਜਿਹਾ ਹੀ ਚਲਦਾ ਰਿਹਾ ਤਾਂ ਆਉਣ ਵਾਲੇ ਸਮੇਂ ਵਿੱਚ ਪੰਜਾਬ ਦੇ ਨੌਜਵਾਨ ਕੀ ਕਰਨਗੇ ਇਸ ਦਾ ਅੰਦਾਜਾ ਸਹਿਜੇ ਹੀ ਲਗਾਇਆ ਜਾ ਸਕਦਾ ਹੈ।
ਉਹਨਾਂ ਕਿਹਾ ਕਿ ਚੋਣਾਂ ਮੌਕੇ ਸਰਕਾਰ ਬਣਨ ਤੋਂ ਪਹਿਲਾਂ ਖ਼ੁਦ ਕੈਪਟਨ ਅਮਰਿੰਦਰ ਸਿੰਘ ਠੇਕਾ ਮੁਲਾਜ਼ਮਾਂ ਦੇ ਸੰਘਰਸ਼ ਦਾ ਸਮਰਥਨ ਕਰਦੇ ਰਹੇ ਹਨ ਪਰ ਵੋਟਾਂ ਲੈਣ ਤੋੱ ਬਾਅਦ ਅਤੇ ਸਰਕਾਰ ਬਣਨ ਤੋਂ ਬਾਅਦ ਮੁੱਖ ਮੰਤਰੀ ਬਣੇ ਕੈਪਟਨ ਅਮਰਿੰਦਰ ਸਿੰਘ ਨੂੰ ਇਹਨਾਂ ਮੁਲਾਜਮਾਂ ਦਾ ਸ਼ੰਘਰਸ ਨਜਰ ਹੀ ਨਹੀਂ ਆ ਰਿਹਾ। ਉਹਨਾਂ ਕਿਹਾ ਕਿ ਕਾਂਗਰਸ ਚੋਣਾਂ ਵੇਲੇ ਠੇਕਾ ਮੁਲਾਜਮਾਂ ਨਾਲ ਕੀਤੇ ਗਏ ਸਾਰੇ ਹੀ ਵਾਅਦੇ ਭੁੱਲ ਗਈ ਹੈ ਪਰ ਠੇਕਾ ਮੁਲਾਜਮ ਕਾਂਗਰਸ ਨੂੰ ਚੋਣਾਂ ਮੌਕੇ ਉਹਨਾਂ ਨਾਲ ਕੀਤੇ ਗਏ ਸਾਰੇ ਵਾਅਦੇ ਯਾਦ ਕਰਵਾ ਕੇ ਹੀ ਰਹਿਣਗੇ। ਉਹਨਾਂ ਕਿਹਾ ਕਿ ਜੇ ਮੁੱਖ ਮੰਤਰੀ ਨੇ ਜਲਦੀ ਹੀ ਉਹਨਾਂ ਨੂੰ ਮੀਟਿੰਗ ਕਰਨ ਲਈ ਸਮਾਂ ਨਾ ਦਿੱਤਾ ਤਾਂ ਉਹਨਾਂ ਵਲੋੱ ਭੁੱਖ ਹੜ੍ਹਤਾਲ ਸ਼ੁਰੂ ਕਰ ਦਿੱਤੀ ਜਾਵੇਗੀ। ਇਸ ਮੌਕੇ ਕਮੇਟੀ ਦੇ ਚੇਅਰਮੈਨ ਸੱਜਣ ਸਿੰਘ, ਸਕੱਤਰ ਜਨਰਲ ਅਸ਼ੀਸ਼ ਜੁਲਾਹਾ, ਪ੍ਰੈਸ ਸਕੱਤਰ ਰਜਿੰਦਰ ਸਿੰਘ, ਆਗੂ ਗੁਰਪ੍ਰੀਤ ਸਿੰਘ, ਵਰਿੰਦਰਪਾਲ ਸਿੰਘ, ਪ੍ਰਵੀਨ, ਦਵਿੰਦਰ ਸਿੰਘ ਨੇ ਵੀ ਸੰਬੋਧਨ ਕੀਤਾ। ਇਸ ਮੌਕੇ ਠੇਕਾ ਮੁਲਾਜਮਾਂ ਵੱਲੋਂ ਪੰਜਾਬ ਸਰਕਾਰ ਵਿਰੁੱਧ ਨਾਅਰੇਬਾਜ਼ੀ ਵੀ ਕੀਤੀ ਗਈ।

Load More Related Articles
Load More By Nabaz-e-Punjab
Load More In Protest

Check Also

ਡੀਸੀ ਦਫ਼ਤਰ ਬਾਹਰ ਪੰਜਾਬ ਦੀ ‘ਆਪ’ ਸਰਕਾਰ ਖ਼ਿਲਾਫ਼ ਗਰਜ਼ੇ ਪੈਨਸ਼ਨਰ ਬਾਬੇ

ਡੀਸੀ ਦਫ਼ਤਰ ਬਾਹਰ ਪੰਜਾਬ ਦੀ ‘ਆਪ’ ਸਰਕਾਰ ਖ਼ਿਲਾਫ਼ ਗਰਜ਼ੇ ਪੈਨਸ਼ਨਰ ਬਾਬੇ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 15 ਜੂ…