Share on Facebook Share on Twitter Share on Google+ Share on Pinterest Share on Linkedin ਮੁਹਾਲੀ ਨਿਗਮ ਦੀ ਵਿੱਤ ਤੇ ਠੇਕਾ ਕਮੇਟੀ ਵੱਲੋਂ ਸ਼ਹਿਰ ਦੇ ਵਿਕਾਸ ਕਾਰਜਾਂ ਸਬੰਧੀ 9 ਕਰੋੜ ਦੇ ਮਤੇ ਪ੍ਰਵਾਨ ਸ਼ਹਿਰ ਦੇ ਵਿਕਾਸ ਲਈ ਸਾਰਿਆਂ ਨੂੰ ਇੱਕਜੁੱਟ ਹੋ ਕੇ ਕੰਮ ਕਰਨ ਦੀ ਲੋੜ: ਮੇਅਰ ਕੁਲੰਵਤ ਸਿੰਘ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 19 ਫਰਵਰੀ: ਮੁਹਾਲੀ ਨਗਰ ਨਿਗਮ ਦੀ ਵਿੱਤ ਅਤੇ ਠੇਕਾ ਕਮੇਟੀ ਦੀ ਅੱਜ ਇੱਥੇ ਨਿਗਮ ਦੇ ਮੇਅਰ ਕੁਲਵੰਤ ਸਿੰਘ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ ਵਿੱਚ ਸ਼ਹਿਰ ਦੇ ਵਿਕਾਸ ਕਾਰਜਾਂ ਨਾਲ ਜੁੜੇ 9 ਕਰੋੜ ਰੁਪਏ ਦੇ ਤਖਮੀਨਿਆਂ ਨੂੰ ਪ੍ਰਵਾਨਗੀ ਦਿੱਤੀ ਗਈ। ਇਸ ਵਿੱਚ ਮੀਟਿੰਗ ਦੌਰਾਨ ਟੇਬਲ ਆਈਟਮ ਵਜੋੱ ਸ਼ਾਮਿਲ ਕੀਤੇ ਗਏ ਜਨ ਸਿਹਤ ਵਿਭਾਗ ਵਲੋੱ ਭੇਜੇ ਗਏ 1.42 ਕਰੋੜ ਰੁਪਏ ਦੇ ਮਤੇ ਵੀ ਸ਼ਾਮਿਲ ਹਨ। ਨਗਰ ਨਿਗਮ ਦੇ ਕਮਿਸ਼ਨਰ ਸ੍ਰੀ ਸੰਦੀਪ ਹੰਸ ਨੇ ਦੱਸਿਆ ਕਿ ਅੱਜ ਦੀ ਮੀਟਿੰਗ ਵਿੱਚ ਸ਼ਹਿਰ ਦੇ ਵਿਕਾਸ ਨਾਲ ਜੁੜੇ ਮਤਿਆਂ ਨੂੰ ਕਮੇਟੀ ਦੀ ਮੀਟਿੰਗ ਵਿੱਚ ਸਰਵਸੰਮਤੀ ਨਾਲ ਪ੍ਰਵਾਨਗੀ ਦਿੱਤੀ ਗਈ ਹੈ। ਮੀਟਿੰਗ ਦੌਰਾਨ ਸ਼ਹਿਰ ਦੇ ਵੱਖ ਵੱਖ ਖੇਤਰਾਂ ਵਿੱਚ ਕਰਵਾਏ ਜਾਣ ਵਾਲੇ ਵਿਕਾਸ ਕਾਰਜਾਂ ਲਈ ਜਾਰੀ ਕੀਤੇ ਗਏ ਟੈਂਡਰਾਂ ਦੌਰਾਨ ਵੱਖ ਵੱਖ ਟੈਂਡਰਾਂ ਲਈ ਸਭ ਤੋੱ ਘੱਟ ਰਕਮ ਦੀ ਬੋਲੀ ਦੇਣ ਵਾਲੀਆਂ ਫਰਮਾਂ ਨੂੰ ਵਰਕ ਆਰਡਰ ਜਾਰੀ ਕਰਨ ਦਾ ਫੈਸਲਾ ਕੀਤਾ ਗਿਆ ਹੈ ਅਤੇ ਇਹ ਕੰਮ ਛੇਤੀ ਹੀ ਆਰੰਭ ਹੋ ਜਾਣਗੇ। ਉਹਨਾਂ ਦੱਸਿਆ ਕਿ ਕਮੇਟੀ ਦੀ ਮੀਟਿੰਗ ਵਿੱਚ ਪਾਸ ਕੀਤੇ ਗਏ ਕੰਮਾਂ ਵਿੱਚ ਸ਼ਹਿਰ ਦੇ ਡੰਪਿਗ ਮੈਦਾਨ ਦੇ ਰੱਖ ਰਖਾਓ ਦਾ ਕੰਮ ਅਲਾਟ ਕਰਨ, ਸਕਾਨਕ ਫੇਜ਼-1, 2, 5, 6, 7, ਸੈਕਟਰ-69, 70, 71 ਅਤੇ ਫੇਜ਼-11 ਦੇ ਕਮਿਊਨਿਟੀ ਸੈਂਟਰਾਂ ਦੀ ਮੁਰੰਮਤ ਕਰਵਾਉਣ ਲਈ ਵੱਖ-ਵੱਖ ਫਰਮਾਂ ਨੂੰ ਕੰਮ ਅਲਾਟ ਕਰਨ, ਸ਼ਹਿਰ ਦੇ ਵੱਖ ਵੱਖ ਫੇਜ਼ਾਂ ਵਿੱਚ ਇੰਟਰਲਾਕਿੰਗ ਟਾਈਲਾਂ ਲਵਾ ਕੇ ਪੇਵਰ ਬਲਾਕ ਬਣਾਉਣ, ਸ਼ਹਿਰ ਦੇ ਵੱਖ-ਵੱਖ ਵਾਰਡਾਂ ਵਿੱਚ ਪੇਵਰ ਬਲਾਕਾਂ, ਫੁਟਪਾਥਾਂ ਅਤੇ ਕਰਵ ਚੈਨਲਾਂ ਦੀ ਮੁਰੰਮਤ ਅਤੇ ਹੋਰ ਮੁਰੰਮਤ ਦੇ ਕੰਮਾਂ, ਵੱਖ ਵੱਖ ਥਾਵਾਂ ਤੇ ਨਿਗਮ ਵਲੋੱ ਲਗਵਾਈਆਂ ਗਈਆਂ ਲੋਹੇ ਦੀਆਂ ਗ੍ਰਿਲਾਂ ਦੀ ਮੁਰੰਮਤ ਦੇ ਕੰਮਾਂ, ਵੱਖ-ਵੱਖ ਮਾਰਕੀਟਾਂ ਵਿੱਚ ਬਣੇ ਟਾਇਲਟਾਂ ਦੀ ਲੋੜੀਂਦੀ ਮੁਰੰਮਤ ਅਤੇ ਮੁੜ ਉਸਾਰੀ ਕਰਵਾਉਣ, ਪਿੰਡ ਮਟੌਰ ਵਿੱਚ ਸੀਵਰ ਲਾਈਨ ਪਾਉਣ, ਰੋਡ ਗਲੀਆਂ ਦੀ ਮੁਰੰਮਤ ਕਰਵਾਉਣ, ਸਿਲਵੀ ਪਾਰਕ ਫੇਜ਼-10 ਵਿੱਚ ਜੋਗਿੰਗ ਟ੍ਰੈਕ ਦੀ ਉਸਾਰੀ ਕਰਵਾਉਣ, ਉਦਯੋਗਿਕ ਖੇਤਰ ਫੇਜ਼-1 ਵਿੱਚ ਨਵਾਂ ਟਿੳਬਵੈਲ ਲਗਵਾਉਣ, ਨਗਰ ਨਿਗਮ ਦੀ ਇਮਾਰਤ ਅਤੇ ਮਿਉੱਸਪਲ ਕਾਂਪਲੈਕਸ ਵਿੱਚ ਲੋੜੀੱਦੀ ਮੁਰਮੰਤ ਕਰਵਾਉਣ ਸੰਬੰਧੀ ਕੰਮਾਂ ਨੂੰ ਵੱਖ ਵੱਖ ਫਰਮਾਂ ਨੂੰ ਅਲਾਟ ਕਰਨ ਤੋੱ ਇਲਾਵਾ ਸ਼ਹਿਰ ਵਿੱਚ ਆਉਣ ਵਾਲੇ ਸਮੇੱ ਦੌਰਾਨ ਕਰਵਾਏ ਜਾਣ ਵਾਲੇ ਕੰਮਾਂ ਦੇ ਤਿਆਰ ਕੀਤੇ ਤਖਮੀਨਿਆਂ ਨੂੰ ਵੀ ਪ੍ਰਵਾਨਗੀ ਦਿੱਤੀ ਗਈ। ਉਹਨਾਂ ਦੱਸਿਆ ਕਿ ਇਸ ਤੋਂ ਇਲਾਵਾ ਮੀਟਿੰਗ ਵਿੱਚ (ਟੇਬਲ ਆਈਟਮ ਵਜੋੲ ਪੇਸ਼ ਕੀਤੇ ਗਏ) ਜਨਸਿਹਤ ਵਿਭਾਗ ਵੱਲੋਂ ਸ਼ਹਿਰ ਦੇ ਵੱਖ ਵੱਖ ਫੇਜ਼ਾਂ ਵਿੱਚ ਬਰਸਾਤੀ ਪਾਣੀ ਦੀ ਨਿਕਾਸੀ ਅਤੇ ਜਾਮ ਹੋਣ ਵਾਲੀਆਂ ਸੀਵਰ ਲਾਈਨਾਂ ਦੀ ਮੁਰੰਮਤ ਅਤੇ ਮੁੜ ਉਸਾਰੀ ਲਈ ਪੇਸ਼ ਕੀਤੇ ਗਏ 1.42 ਕਰੋੜ ਰੁਪਏ ਦੇ ਮਤਿਆਂ ਨੂੰ ਵੀ ਪ੍ਰਵਾਨਗੀ ਦਿੱਤੀ ਗਈ। ਇਸ ਮੌਕੇ ਮੁਹਾਲੀ ਨਗਰ ਨਿਗਮ ਦੇ ਮੇਅਰ ਕੁਲਵੰਤ ਸਿੰਘ ਨੇ ਕਿਹਾ ਕਿ ਸ਼ਹਿਰ ਵਾਸੀਆਂ ਵੱਲੋਂ ਉਹਨਾਂ ਨੂੰ ਸ਼ਹਿਰ ਦੇ ਸਰਬਪੱਖੀ ਵਿਕਾਸ ਦੀ ਜਿਹੜੀ ਜ਼ਿੰਮੇਵਾਰੀ ਦਿੱਤੀ ਗਈ ਹੈ ਉਸ ਨੂੰ ਪੂਰਾ ਕਰਨ ਲਈ ਉਹ ਲਗਾਤਾਰ ਯਤਨਸ਼ੀਲ ਹਨ। ਉਹਨਾਂ ਕਿਹਾ ਕਿ ਅੱਜ ਦੀ ਮੀਟਿੰਗ ਵਿੱਚ ਪਾਸ ਕੀਤੇ ਗਏ ਮਤਿਆਂ ਨੂੰ ਸਰਬਸੰਮਤੀ ਨਾਲ ਪ੍ਰਵਾਨ ਕੀਤਾ ਗਿਆ ਅਤੇ ਸ਼ਹਿਰ ਦੇ ਵਿਕਾਸ ਲਈ ਸਾਰਿਆਂ ਨੂੰ ਇੱਕਜੁੱਟ ਹੋ ਕੇ ਕੰਮ ਕਰਨਾ ਚਾਹੀਦਾ ਹੈ। ਉਨ੍ਹਾਂ ਨੇ ਕਿਹਾ ਕਿ ਸ਼ਹਿਰ ਦੇ ਸਰਬਪੱਖੀ ਵਿਕਾਸ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਅੱਜ ਮੀਟਿੰਗ ਵਿੱਚ 9 ਕਰੋੜ ਤੋਂ ਵੱਧ ਰਾਸ਼ੀ ਦੇ ਵਿਕਾਸ ਕੰਮਾਂ ਨੂੰ ਪ੍ਰਵਾਨ ਕੀਤਾ ਗਿਆ। ਉਨ੍ਹਾਂ ਮੁੜ ਦੁਹਰਾਇਆ ਕਿ ਬਿਨਾਂ ਪੱਖਪਾਤ ਤੋਂ ਸਾਰੇ ਵਾਰਡਾਂ ਦੇ ਵਿਕਾਸ ਨੂੰ ਤਰਜੀਹ ਦਿੱਤੀ ਜਾਵੇਗੀ ਅਤੇ ਸ਼ਹਿਰ ਵਾਸੀਆਂ ਨੂੰ ਦਰਪੇਸ਼ ਮੁਸ਼ਕਲਾਂ ਨੂੰ ਸਮੇਂ ਸਿਰ ਹੱਲ ਕਰਕੇ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਪ੍ਰਦਾਨ ਕੀਤੀਆਂ ਜਾਣਗੀਆਂ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ