nabaz-e-punjab.com

ਮਸਲੇ ਹੱਲ ਨਾ ਹੋਏ ਤਾਂ ਬਜਟ ਸੈਸ਼ਨ ਦੌਰਾਨ ਵਿਧਾਨ ਸਭਾ ਵੱਲ ਕੂਚ ਕਰਨਗੇ ਪੈਨਸ਼ਨਰਜ਼

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 20 ਫਰਵਰੀ:
ਪੈਨਸ਼ਨਰਜ਼ ਵੈਲਫੇਅਰ ਐਸੋਸੀਏਸ਼ਨ ਜਿਲ੍ਹਾ ਮੁਹਾਲੀ ਦੀ ਕਾਰਜਕਾਰਨੀ ਕਮੇਟੀ ਦੀ ਮੀਟਿੰਗ ਪ੍ਰਧਾਨ ਕਰਮ ਸਿੰਘ ਧਨੋਆ ਦੀ ਪ੍ਰਧਾਨਗੀ ਹੇਠ ਫੇਜ਼-3ਬੀ1 ਵਿਖੇ ਹੋਈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜਨਰਲ ਸਕੱਤਰ ਗੁਰਮੇਲ ਸਿੰਘ ਮੋਜੋਵਾਲ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਪੈਨਸ਼ਨਰਾਂ ਦੇ ਮਸਲੇ ਹਲ ਕਰਨ ਦੀ ਥਾਂ ਟਾਲੂ ਵਤੀਰਾ ਅਪਨਾਇਆ ਹੋਇਆ ਹੈ ਅਤੇ ਪੈਨਸ਼ਨਰਾਂ ਨੂੰ ਪਿਛਲੇ ਬਕਾਏ ਅਤੇ ਡੀ ਏ ਦੀਆਂ ਕਿਸ਼ਤਾਂ ਦੇਣ ਵਿੱਚ ਵੀ ਆਨਾਕਾਨੀ ਕੀਤੀ ਜਾ ਰਹੀ ਹੈ। ਉਹਨਾਂ ਕਿਹਾ ਕਿ ਪੰਜਾਬ ਵਿਧਾਨ ਸਭਾ ਦੇ ਬਜਟ ਸੈਸ਼ਨ ਦੇ ਤੀਜੇ ਦਿਨ ਪੰਜਾਬ ਭਰ ਦੇ ਪੈਨਸ਼ਨਰਾਂ ਵੱਲੋਂ ਸਰਕਾਰ ਵਿਰੁੱਧ ਰੈਲੀ ਕਰਕੇ ਵਿਧਾਨ ਸਭਾ ਵੱਲ ਕੂਚ ਕੀਤਾ ਜਾਵੇਗਾ ਜਿਸ ਵਿੱਚ ਮੁਹਾਲੀ ਤੋਂ ਵੀ ਵੱਡੀ ਗਿਣਤੀ ਪੈਨਸ਼ਨਰ ਹਿੱਸਾ ਲੈਣਗੇ।
ਉਹਨਾਂ ਕਿਹਾ ਕਿ ਜੇ ਫਿਰ ਵੀ ਸਰਕਾਰ ਨੇ ਪੈਨਸ਼ਨਰਾਂ ਦੇ ਮਸਲੇ ਹੱਲ ਨਾ ਕੀਤੇ ਤਾਂ ਸ਼ਾਹਕੋਟ ਦੀ ਜਿਮਨੀ ਚੋਣ ਮੌਕੇ ਸਰਕਾਰ ਵਿਰੁੱਧ ਝੰਡਾ ਮਾਰਚ ਵੀ ਕੀਤਾ ਜਾਵੇਗਾ। ਉਹਨਾਂ ਮੰਗ ਕੀਤੀ ਕਿ ਜਨਵਰੀ 2017 ਅਤੇ ਜੁਲਾਈ 2017 ਤੋਂ ਡੀਏ ਦੀਆਂ ਕਿਸ਼ਤਾਂ ਦਿਤੀਆਂ ਜਾਣ, 22 ਮਹੀਨਿਆਂ ਦੇ ਡੀਏ ਦਾ ਬਕਾਇਆ ਤੁਰੰਤ ਦਿਤਾ ਜਾਵੇ, ਫਿਕਸ ਮੈਡੀਕਲ ਭੱਤਾ 2000 ਰੁਪਏ ਦਿੱਤਾ ਜਾਵੇ, 6ਵੇੱ ਪੇ ਕਮਿਸ਼ਨ ਦੀਆਂ ਸਿਫਾਰਸਾਂ ਤੁਰੰਤ ਲਾਗੂ ਕੀਤੀਆਂ ਜਾਣ, 20 ਸਾਲ ਦੀ ਸੇਵਾ ਤੇ ਪੂਰੀ ਪੈਨਸ਼ਨ 1 ਜਨਵਰੀ 2016 ਤੋਂ ਲਾਗੂ ਕੀਤੀ ਜਾਵੇ। ਇਸ ਮੌਕੇ ਜਸਵੰਤ ਸਿੰਘ ਬਾਗੜੀ, ਜਸਮੇਰ ਸਿੰਘ ਬਾਠ, ਹਰਮਿੰਦਰ ਸਿੰਘ ਸੈਣੀ, ਗਿਆਨ ਸਿੰਘ ਮੁੱਲਾਂਪੁਰ, ਯਾਦਵਿੰਦਰ ਸਿੰਘ ਸਿੱਧੂ, ਤਾਰਾ ਚੰਦ, ਉਦੈ ਸਿੰਘ, ਬਲਦੇਵ ਸਿੰਘ ਢਿੱਲੋਂ, ਜੈ ਸਿੰਘ ਸੈਂਹਬੀ, ਡੀ ਪੀ ਸਿੰਘ, ਪਰਮਜੀਤ ਸਿੰਘ, ਚਰਨ ਸਿੰਘ, ਬਲਬੀਰ ਸਿੰਘ ਧਾਨੀਆ ਪ੍ਰਧਾਨ ਖਰੜ, ਬਲਬੀਰ ਸਿੰਘ, ਮੰਗਤ ਸਿੰਘ, ਸਤਪਾਲ ਰਾਣਾ ਵੀ ਮੌਜੂਦ ਸਨ।

Load More Related Articles
Load More By Nabaz-e-Punjab
Load More In Issues

Check Also

ਰਾਖਵਾਂਕਰਨ ਬਾਰੇ ਡਾ. ਅੰਬੇਦਕਰ ਵੈੱਲਫੇਅਰ ਮਿਸ਼ਨ ਨੇ ਸਰਕਾਰ ਦੀ ਕਾਰਗੁਜ਼ਾਰੀ ’ਤੇ ਸਵਾਲ ਚੁੱਕੇ

ਰਾਖਵਾਂਕਰਨ ਬਾਰੇ ਡਾ. ਅੰਬੇਦਕਰ ਵੈੱਲਫੇਅਰ ਮਿਸ਼ਨ ਨੇ ਸਰਕਾਰ ਦੀ ਕਾਰਗੁਜ਼ਾਰੀ ’ਤੇ ਸਵਾਲ ਚੁੱਕੇ ਨਬਜ਼-ਏ-ਪੰਜਾਬ …