Share on Facebook Share on Twitter Share on Google+ Share on Pinterest Share on Linkedin ਗਿਆਨੀ ਸੰਤ ਸਿੰਘ ਨਮਿਤ ਅੰਤਿਮ ਅਰਦਾਸ ਮੌਕੇ ਵੱਖ ਵੱਖ ਆਗੂਆਂ ਵੱਲੋਂ ਸ਼ਰਧਾਂਜਲੀ ਭੇਂਟ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 20 ਫਰਵਰੀ: ਉੱਘੇ ਵਿਦਿਆ ਸ਼ਾਸਤਰੀ ਅਤੇ ਧਾਰਮਿਕ ਸ਼ਖ਼ਸੀਅਤ ਗਿਆਨੀ ਸੰਤ ਸਿੰਘ ਨਮਿਤ ਅੰਤਿਮ ਅਰਦਾਸ ਸਮੇੱ ਵੱਖ ਵੱਖ ਧਾਰਮਿਕ, ਸਮਾਜਿਕ ਅਤੇ ਸਿਆਸੀ ਸ਼ਖਸੀਅਤਾਂ ਨੇ ਉਹਨਾਂ ਨੂੰ ਸ਼ਰਧਾਂਜਲੀ ਭੇਂਟ ਕੀਤੀ। ਸਥਾਨਕ ਫੇਜ਼-9 ਦੇ ਗੁਰਦੁਆਰਾ ਸ਼੍ਰੀ ਗੁਰੂ ਤੇਗ ਬਹਾਦੁਰ ਸਾਹਿਬ ਵਿਖੇ ਸ਼੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਉਪਰੰਤ ਸ਼੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਦੇ ਹਜੂਰੀ ਰਾਗੀ ਭਾਈ ਬਿਕਰਮਜੀਤ ਸਿੰਘ ਵੱਲੋੱ ਕੀਰਤਨ ਕੀਤਾ ਗਿਆ। ਅਰਦਾਸ ਉਪਰੰਤ ਸ੍ਰ. ਗੁਰਬਚਨ ਸਿੰਘ ਰੁਪਾਲ, ਸ਼੍ਰੀ ਅਮਨਦੀਪ ਸਿੰਘ ਮਾਂਗਟ ਸਾਬਕਾ ਪ੍ਰਧਾਨ ਨਗਰ ਕੌਸਲ ਸ਼੍ਰੀ ਚਮਕੌਰ ਸਾਹਿਬ, ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਜਨਰਲ ਸਕੱਤਰ ਮਨਜੀਤ ਸਿੰਘ ਝਲਬੁਟੀ, ਪਰਮਜੀਤ ਸਿੰਘ ਕਾਹਲੋਂ ਸਾਬਕਾ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਮੁਹਾਲੀ ਨੇ ਗਿਆਨੀ ਸੰਤ ਸਿੰਘ ਜੀ ਦੇ ਜੀਵਨ ਅਤੇ ਉਹਨਾਂ ਦੁਆਰਾ ਸਮਾਜ ਲਈ ਸਿਖਿਆ ਦੇ ਖੇਤਰ ਅਤੇ ਧਾਰਮਿਕ ਖੇਤਰ ਵਿੱਚ ਪਾਏ ਯੋਗਦਾਨ ਤੇ ਚਾਨਣਾ ਪਾਇਆ। ਅਰਦਾਸ ਸਮਾਗਮ ਵਿੱਚ ਭਗਵੰਤ ਸਿੰਘ ਬੇਦੀ ਸਾਬਕਾ ਜਨਰਲ ਸਕੱਤਰ ਪੀਐਸਈਬੀ, ਅਮਰੀਕ ਸਿੰਘ ਤਹਿਸੀਲਦਾਰ ਕੌਸਲਰ ਮੁਹਾਲੀ, ਲਖਵੀਰ ਸਿੰਘ ਸਾਬਕਾ ਡਿਪਟੀ ਸਕੱਤਰ, ਸ਼੍ਰੀ ਰਵੀ ਭਗੀਰਥ ਸਾਬਕਾ ਉਪ ਸਕੱਤਰ, ਮਨਮੋਹਨ ਸਿੰਘ ਲੰਗ ਐਕਸ ਐਮ ਸੀ ਹਾਜਰ ਸਨ। ਇਸ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਪੰਜਾਬ ਸਕੂਲ ਐਜੁਕੇਸ਼ਨ ਬੋਰਡ ਦੇ ਮੁਲਾਜ਼ਮ, ਰਿਸ਼ਤੇਦਾਰ ਅਤੇ ਦੋਸਤ ਮਿੱਤਰ ਵੀ ਹਾਜ਼ਰ ਸਨ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ