Share on Facebook Share on Twitter Share on Google+ Share on Pinterest Share on Linkedin ਸ੍ਰੀ ਹੇਮਕੁੰਟ ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਬੇਟੀ ਬਚਾਓ, ਬੇਟੀ ਪੜ੍ਹਾਓ ਵਿਸ਼ੇ ’ਤੇ ਜਾਗਰੂਕਤਾ ਰੈਲੀ ਕੱਢੀ 30 ਮਾਰਚ ਤੱਕ ਲੜਕੀਆਂ ਦੇ ਦਾਖ਼ਲੇ ’ਤੇ 50 ਫੀਸਦੀ ਛੂਟ ਅਤੇ ਲੋੜਵੰਦ ਲੜਕੀਆਂ ਨੂੰ ਮੁਫ਼ਤ ਕਿਤਾਬਾਂ ਦੇਣ ਦਾ ਐਲਾਨ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 23 ਫਰਵਰੀ: ਇੱਥੋਂ ਦੇ ਸ੍ਰੀ ਹੇਮਕੁੰਟ ਪਬਲਿਕ ਸਕੂਲ ਸੈਕਟਰ-71 ਦੇ ਵਿਦਿਆਰਥੀਆਂ ਨੇ ‘ਬੇਟੀ ਬਚਾਓ,ਬੇਟੀ ਪੜਾਓ’ ਦੇ ਵਿਸ਼ੇ ’ਤੇ ਜਾਗਰੂਕਤਾ ਰੈਲੀ ਕੱਢੀ। ਇਸ ਦੌਰਾਨ ਵਿਦਿਆਰਥੀਆਂ ਨੇ ਸ਼ਹਿਰ ਵਿੱਚ ਗਲੀ ਮੁਹੱਲਿਆਂ ਵਿੱਚ ਜਾ ਕੇ ਘਰ ਘਰ ਬੇਟੀ ਬਚਾਓ, ਬੇਟੀ ਪੜ੍ਹਾਓ ਦਾ ਹੋਕਾ ਦਿੱਤਾ। ਇਸ ਤੋਂ ਪਹਿਲਾਂ ਮੌਕੇ ਸਕੂਲ ਕੈਂਪਸ ਵਿੱਚ ਮੀਡੀਆ ਨਾਲ ਗੱਲਬਾਤ ਦੌਰਾਨ ਸਕੂਲ ਦੇ ਚੇਅਰਮੈਨ ਡਾ. ਜੀ.ਐਸ. ਭੱਲਾ ਨੇ ਕਿਹਾ ਕਿ ਬੇਟੀਆਂ ਨਾਲ ਹੀ ਸਮਾਜ ਦੀ ਸਿਰਜਣਾ ਹੁੰਦੀ ਹੈ। ਉਨ੍ਹਾਂ ਮਾਪਿਆਂ ਨੂੰ ਜਾਗਰੂਕ ਕਰਦਿਆਂ ਕਿਹਾ ਕਿ ਜੇਕਰ ਧੀਆਂ ਨੂੰ ਦਹੇਜ ਦੇਣਾ ਹੈ ਤਾਂ ਉੱਚ ਸਿੱਖਿਆ ਪ੍ਰਦਾਨ ਕਰਨ ਤੋਂ ਵੱਡਾ ਕੋਈ ਦਹੇਜ ਨਹੀਂ ਹੈ। ਉਨ੍ਹਾਂ ਕਿਹਾ ਕਿ ਇਸ ਯੋਜਨਾ ਤਹਿਤ ਸਕੂਲ ਵਿੱਚ 30 ਮਾਰਚ ਤੱਕ ਕੁੜੀਆਂ ਦੇ ਦਾਖ਼ਲੇ ’ਤੇ 50 ਫੀਸਦੀ ਤੱਕ ਛੂਟ ਦਿੱਤੀ ਗਈ ਹੈ। ਇਸ ਤੋਂ ਇਲਾਵਾ ਜ਼ਰੂਰਤਮੰਦ ਵਿਦਿਆਰਥਣਾਂ ਨੂੰ ਸਕੂਲ ਵੱਲੋਂ ਸਾਰੀਆਂ ਕਿਤਾਬਾਂ ਮੁਫ਼ਤ ਦੇਣ ਦਾ ਐਲਾਨ ਕੀਤਾ। ਇਸ ਮੌਕੇ ਸਕੂਲ ਦੀ ਡਾਇਰੈਕਟਰ ਇਕਬਾਲ ਕੌਰ ਨੇ ਕਿਹਾ ਕਿ ਜੇਕਰ ਲੜਕੀਆਂ ਨੂੰ ਲੜਕਿਆਂ ਦੇ ਬਰਾਬਰ ਵੱਧਣ ਫੱੁਲਣ ਦੇ ਮੌਕੇ ਮਿਲਣ ਤਾਂ ਉਹ ਜੀਵਨ ਦੇ ਵੱਖ ਵੱਖ ਖੇਤਰਾਂ ਵਿੱਚ ਮੱਲ੍ਹਾਂ ਮਾਰ ਸਕਦੀਆਂ ਹਨ। ਉਨ੍ਹਾਂ ਕੁਝ ਕਾਵਿ-ਤੁੱਕਾਂ ਜਿਵੇਂ ‘ਕੁੜੀਆਂ ਨਾ ਹੋਈਆਂ ਤਾਂ ਮੁੰਡੇ ਕਿੱਥੋਂ ਆਉਣਗੇ, ਇਹ ਗੱਲ ਲੋਕ ਕਦੋਂ ਦਿਮਾਗ ਵਿੱਚ ਪਾਉਣਗੇ’ ਰਾਹੀਂ ਭਰੂਣ ਹੱਤਿਆ ਨੂੰ ਰੋਕਣ ਦਾ ਹੋਕਾ ਦਿੱਤਾ। ਉਨ੍ਹਾਂ ਕਿਹਾ ਕਿ ਰੈਲੀ ਦਾ ਮੁੱਖ ਮੰਤਵ ਵੱਧ ਤੋਂ ਵੱਧ ਬੇਟੀਆਂ ਨੂੰ ਪੜਾਉਣ ਦਾ ਸੰਦੇਸ਼ ਦੇਣਾ ਹੈ। ਰੈਲੀ ਦੌਰਾਨ ਸਕੂਲ ਦੀਆਂ ਵਿਦਿਆਰਥਣਾਂ ਵੱਲੋਂ ਆਪਣੇ ਹੱਥਾਂ ਵਿੱਚ ਬੇਟੀ ਬਚਾਓ, ਬੇਟੀ ਪੜ੍ਹਾਓ ਦੇ ਸਲੋਗਨ ਫੜੇ ਹੋਏ ਸਨ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ