Share on Facebook Share on Twitter Share on Google+ Share on Pinterest Share on Linkedin ਸਰਕਾਰੀ ਹਸਪਤਾਲਾਂ ਵਿੱਚ ਜਲਦ ਹੀ ਤਾਇਨਾਤ ਹੋਣਗੇ ਨਵੇਂ ਮਾਹਰ ਡਾਕਟਰ: ਬ੍ਰਹਮ ਮਹਿੰਦਰਾ ਸਰਕਾਰੀ ਮੈਡੀਕਲ ਕਾਲਜ ਪਟਿਆਲਾ ਵਿੱਚ ਕਰਵਾਈ ਮਾਹਰ ਡਾਕਟਰਾਂ ਦੀ ਕੌਂਸਲਿੰਗ ਨਬਜ਼-ਏ-ਪੰਜਾਬ ਬਿਊਰੋ, ਚੰਡੀਗੜ੍ਹ\ਪਟਿਆਲਾ, 25 ਫਰਵਰੀ: ਪੰਜਾਬ ਦੇ ਹਸਪਤਾਲਾਂ ਵਿੱਚ ਡਾਕਟਰਾਂ ਦੀ ਘਾਟ ਨੂੰ ਜਲਦੀ ਪੂਰਾ ਕਰਨ ਦੇ ਉਦੇਸ਼ ਨਾਲ ਸਿਹਤ ਤੇ ਪਰਿਵਾਰ ਭਲਾਈ ਵਿਭਾਗ, ਪੰਜਾਬ ਵੱਲੋਂ ਨੈਸ਼ਨਲ ਹੈਲਥ ਮਿਸ਼ਨ ਅਧੀਨ ਅੱਜ ਸਰਕਾਰੀ ਮੈਡੀਕਲ ਕਾਲਜ ਪਟਿਆਲਾ ਵਿੱਚ ਮਾਹਿਰ ਡਾਕਟਰਾਂ ਦੀ ਭਰਤੀ ਲਈ ਵਿਸ਼ੇਸ਼ ਕੌਂਸਲਿੰਗ ਕਰਵਾਈ ਜਾ ਰਹੀ ਹੈ। ਇਸ ਸਬੰਧੀ ਵਿਭਾਗ ਵੱਲੋਂ ਸਰਕਾਰੀ ਮੈਡੀਕਲ ਕਾਲਜ ਵਿੱਚ ਐਮਐਸ/ਐਮਡੀ ਕਰ ਰਹੇ ਆਖਰੀ ਸਾਲ ਦੇ ਲਗਭਗ 88 ਵਿਦਿਆਰਥੀਆਂ ਲਈ ਵਿਸ਼ੇਸ਼ ਕੌਂਸਲਿੰਗ ਮੁਹਿੰਮ ਚਲਾਈ ਗਈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਹਤ ਮੰਤਰੀ ਬ੍ਰਹਮ ਮਹਿੰਦਰਾ ਨੇ ਦੱਸਿਆ ਕਿ ਸਿਹਤ ਵਿਭਾਗ ਵਿੱਚ ਸਿਹਤ ਸਹੂਲਤਾਂ ਵਿੱਚ ਹੋਰ ਸੁਧਾਰ ਕਰਨ ਲਈ ਅਤੇ ਰਾਜ ਵਿੱਚ ਮਾਹਿਰ ਡਾਕਟਰਾਂ ਦੀ ਭਰਤੀ ਲਈ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਹੈ। ਇਸ ਦੇ ਚੱਲਦੇ ਹੀ ਪਹਿਲੇ ਦੌਰ ਵਿੱਚ ਪਟਿਆਲਾ ਵਿੱਚ ਵਿਸ਼ੇਸ਼ ਕੌਂਸਲਿੰਗ ਕੀਤੀ ਗਈ। ਇਸੇ ਤਰ੍ਹਾਂ ਇਹ ਕੌਂਸਲਿੰਗ ਸਰਕਾਰੀ ਮੈਡੀਕਲ ਕਾਲਜ, ਅੰਮ੍ਰਿਤਸਰ ਵਿੱਚ 27 ਫਰਵਰੀ ਨੂੰ ਕੀਤੀ ਜਾਵੇਗੀ ਅਤੇ ਸਰਕਾਰੀ ਮੈਡੀਕਲ ਕਾਲਜ, ਫਰੀਦਕੋਟ ਵਿੱਚ 1 ਮਾਰਚ ਨੂੰ ਕੀਤੀ ਜਾਵੇਗੀ। ਇਸ ਵਿੱਚ ਮੈਡੀਸਨ, ਸਰਜਰੀ, ਆਰਥੋ, ਪੈਡੀਐਟਰਿਕਸ, ਅੌਰਤਾਂ ਦੇ ਮਾਹਿਰ, ਕੰਨ-ਨੱਕ-ਗਲਾ, ਅੱਖਾਂ, ਛਾਤੀ, ਐਨਥੀਜ਼ੀਆ, ਰੇਡੀਓਲੋਜਿਸਟ ਆਦਿ ਦੇ ਵਿਦਿਆਰਥੀਆਂ ਦੀ ਕਾਉਂਸਲਿੰਗ ਕੀਤੀ ਜਾ ਰਹੀ ਹੈ। ਇਨ੍ਹਾਂ ਵਿਦਿਆਰਥੀਆਂ ਨੇ ਸਰਕਾਰ ਦੇ ਨਾਲ ਬੋਂਡ ਕਰਕੇ ਪੀ.ਜੀ. ਵਿੱਚ ਪ੍ਰਮੁੱਖਤਾ ਦੇ ਆਧਾਰ ਤੇ ਦਾਖਿਲਾ ਲਿਆ ਸੀ। ਬੋਂਡ ਦੀਆਂ ਸ਼ਰਤਾਂ ਅਨੁਸਾਰ ਮਾਹਿਰ ਡਾਕਟਰਾਂ ਦਾ ਸਰਕਾਰੀ ਸਿਹਤ ਸੰਸਥਾਵਾਂ ਵਿੱਚ ਆਪਣੀਆਂ ਸੇਵਾਵਾਂ ਦੇਣਾ ਜ਼ਰੂਰੀ ਬਣਦਾ ਹੈ। ਚੁਣੇ ਗਏ ਮਾਹਿਰ ਡਾਕਟਰਾਂ ਨੂੰ ਮੁੱਢਲੀ ਤਨਖਾਹ 70 ਹਜ਼ਾਰ ਰੁਪਏ ਮਹੀਨਾ ਦਿੱਤੀ ਜਾਵੇਗੀ। ਸ੍ਰੀ ਬ੍ਰਹਮ ਮਹਿੰਦਰਾ ਨੇ ਦੱਸਿਆ ਕਿ ਪੰਜਾਬ ਵਿੱਚ ਸਿਹਤ ਸੇਵਾਵਾਂ ਵਿੱਚ ਸੁਧਾਰ ਕਰਨ ਲਈ ਹਰ ਸੰਭਵ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ। ਜਿਥੇ ਸਿਹਤ ਸੰਸਥਾਵਾਂ ਵਿੱਚ ਨਿਰਮਾਣ ਦੇ ਕੰਮਾਂ ਵਿੱਚ ਸੁਧਾਰ ਦੇ ਨਾਲ-ਨਾਲ ਜ਼ਰੂਰੀ ਮਾਤਰਾ ਵਿੱਚ ਦਵਾਈਆਂ ਮੁਫ਼ਤ ਉਪਲਬਧ ਕਰਵਾਈਆਂ ਜਾ ਰਹੀਆਂ ਹਨ, ਉੱਥੇ ਪੰਜਾਬ ਦੇ ਹਸਪਤਾਲਾਂ ਵਿੱਚ ਮਾਹਰ ਡਾਕਟਰਾਂ ਦੀ ਭਰਤੀ ਲਈ ਪਹਿਲਕਦਮੀ ਸ਼ੁਰੂ ਕੀਤੀ ਗਈ ਹੈ। ਨੈਸ਼ਨਲ ਹੈਲਥ ਮਿਸ਼ਨ ਦੇ ਮਿਸ਼ਨ ਡਾਇਰੈਕਰ ਵਰੁਣ ਰੂਜ਼ਮ ਨੇ ਦੱਸਿਆ ਕਿ ਸਰਕਾਰੀ ਮੈਡੀਕਲ ਕਾਲਜ ਵਿੱਚ ਮਾਹਿਰ ਡਾਕਟਰਾਂ ਦੀ ਕਾਉਂਸਲਿੰਗ ਕਰ ਲਈ ਗਈ ਹੈ ਅਤੇ ਉਨ੍ਹਾਂ ਦਾ ਸੈਸ਼ਨ ਅਪਰੈਲ-ਮਈ ਵਿੱਚ ਸਮਾਪਤ ਹੋ ਜਾਵੇਗਾ ਅਤੇ ਨਤੀਜਿਆਂ ਤੋਂ ਬਾਅਦ ਸਰਕਾਰੀ ਹਸਪਤਾਲਾਂ ਅਤੇ ਹੋਰ ਸਿਹਤ ਸੰਸਥਾਵਾਂ ਵਿੱਚ ਖਾਲੀ ਪਈਆਂ ਅਸਾਮੀਆਂ ਤੇ ਇਨ੍ਹਾਂ ਮਾਹਿਰ ਡਾਕਟਰਾਂ ਦੀ ਨਿਯੁਕਤੀ ਕੀਤੀ ਜਾਵੇਗੀ। ਇਨ੍ਹਾਂ ਭਰਤੀਆਂ ਦਾ ਉਦੇਸ਼ ਸਰਕਾਰੀ ਹਸਪਤਾਲਾਂ ਵਿੱਚ ਮਾਹਿਰ ਡਾਕਟਰਾਂ ਦੀਆਂ ਸੇਵਾਵਾਂ ਵਿੱਚ ਸੁਧਾਰ ਕਰਨਾ ਹੈ, ਜਿਸ ਲਈ ਸਿਹਤ ਵਿਭਾਗ ਵੱਲੋਂ ਪ੍ਰਮੁੱਖਤਾ ਦੇ ਆਧਾਰ ’ਤੇ ਭਰਤੀ ਲਈ ਕਾਉਂਸਲਿੰਗ ਕੀਤੀ ਜਾ ਰਹੀ ਹੈ। ਇਸ ਕੌਂਸਲਿੰਗ ਪ੍ਰਕਿਰਿਆ ਨੂੰ ਪੂਰਾ ਕਰਨ ਲਈ ਇੱਕ ਟੀਮ ਦਾ ਗਠਨ ਕੀਤਾ ਗਿਆ। ਜਿਸ ਵਿੱਚ ਨੈਸ਼ਨਲ ਹੈਲਥ ਮਿਸ਼ਨ ਦੀ ਡਾਇਰੈਕਟਰ ਡਾ. ਅਵਨੀਤ ਕੌਰ, ਸਰਕਾਰੀ ਮੈਡੀਕਲ ਕਾਲਜ ਪਟਿਆਲਾ ਦੇ ਵਾਈਸ ਪ੍ਰਿੰਸੀਪਲ ਡਾ. ਹਰਜਿੰਦਰ ਸਿੰਘ, ਪ੍ਰੋ. ਡਾ.ਐਸ.ਪੀ. ਸਿੰਘ ਅਤੇ ਐਨਐਚਐਮ ਦੇ ਮੈਨੇਜਰ ਐਚਆਰ ਸ੍ਰੀਮਤੀ ਦੀਪ ਸ਼ਿਖਾ ਸ਼ਾਮਿਲ ਸਨ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ