Share on Facebook Share on Twitter Share on Google+ Share on Pinterest Share on Linkedin ਮੁਹਾਲੀ ਪੁਲੀਸ ਵੱਲੋਂ 1 ਕਰੋੜ ਦੀ ਪੁਰਾਣੀ ਕਰੰਸੀ ਸਮੇਤ 4 ਵਿਅਕਤੀ ਗ੍ਰਿਫ਼ਤਾਰ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 25 ਫਰਵਰੀ: ਜ਼ਿਲ੍ਹਾ ਪੁਲੀਸ ਮੁਖੀ ਕੁਲਦੀਪ ਸਿੰਘ ਚਾਹਲ ਦੇ ਹੁਕਮਾਂ ਅਨੁਸਾਰ ਮੁਹਾਲੀ ਜ਼ਿਲ੍ਹੇ ਅੰਦਰ ਮਾੜੇ ਅਨਸਰਾਂ ਖ਼ਿਲਾਫ਼ ਵਿੱਡੀ ਮੁਹਿੰਮ ਤਹਿਤ ਪੁਲੀਸ ਪਾਰਟੀ ਨੇ ਮੁਖਬਰੀ ਦੇ ਅਧਾਰ ’ਤੇ ਇੱਥੋਂ ਦੇ ਇਤਿਹਾਸਕ ਨਗਰ ਸੋਹਾਣਾ ਏਰੀਏ ਵਿੱਚ ਨਾਕਾਬੰਦੀ ਕਰਕੇ ਇੱਕ ਗੱਡੀ ਚੋਂ ਇੱਕ ਕਰੋੜ ਰੁਪਏ ਦੀ ਪੁਰਾਣੀ ਕਰੰਸੀ ਸਮੇਤ 4 ਵਿਆਕਤੀਆਂ ਨੂੰ ਗ੍ਰਿਫਤਾਰ ਕਰਨ ਵਿਚ ਸਫਲਤਾ ਹਾਸਲ ਕੀਤੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਐਸਪੀ (ਜਾਂਚ) ਹਰਬੀਰ ਸਿੰਘ ਅਟਵਾਲ ਅਤੇ ਡੀਐਸਪੀ (ਜਾਂਚ) ਕੰਵਲਪ੍ਰੀਤ ਸਿੰਘ ਚਾਹਲ ਨੇ ਦੱਸਿਆ ਕਿ 24 ਫਰਵਰੀ ਨੂੰ ਜ਼ਿਲ੍ਹਾ ਸੀ.ਆਈ.ਏ ਸਟਾਫ਼ ਮੁਹਾਲੀ ਦੇ ਇੰਚਾਰਜ ਤੇ ਸੀਨੀਅਰ ਇੰਸਪੈਕਟਰ ਤਰਲੋਚਨ ਸਿੰਘ ਦੀ ਨਿਗਰਾਨੀ ਹੇਠ ਏ.ਐਸ.ਆਈ ਮੇਵਾ ਸਿੰਘ ਅਤੇ ਸੀ.ਆਈ.ਏ ਸਟਾਫ ਸਮੇਤ ਪੁਲਿਸ ਪਾਰਟੀ ਨੇ ਚੈਕਿੰਗ ਦੌਰਾਨ ਇਕ ਆਈ-10 ਮੈਗਨਾ ਗੱਡੀ ਨੰਬਰ ਪੀ.ਬੀ. 13-ਏ ਐਸ-8109 ਵਿੱਚ ਸਵਾਰ ਵਿਅਕਤੀਆਂ ਤੋਂ ਕਰੀਬ 1 ਕਰੋੜ ਰੁਪਏ ਦੀ ਪੁਰਾਣੀ ਕਰੰਸੀ ਦੇ ਨੋਟ ਬ੍ਰਾਮਦ ਕੀਤੇ ਜੋ ਇਕ ਬੈਗ ਪਿੱਠੂ ਰੰਗ ਕਾਲਾ ਵਿੱਚ ਪਾਏ ਹੋਏ ਸਨ। ਇਸ ਸਬੰਧੀ ਇਨਕਮ ਟੈਕਸ ਅਤੇ ਇਨਫੋਰਸਮੈਂਟ ਵਿਭਾਗ ਨੂੰ ਜਾਣੂ ਕਰਵਾਇਆ ਜਾ ਰਿਹਾ ਹੈ। ਸ੍ਰੀ ਅਟਵਾਲ ਨੇ ਦੱਸਿਆ ਕਿ ਪੁੱਛਗਿੱਛ ਦੌਰਾਨ ਗ੍ਰਿਫ਼ਤਾਰ ਕੀਤੇ ਵਿਅਕਤੀਆਂ ਦੀ ਪਛਾਣ ਪ੍ਰਭਜੋਤ ਸਿੰਘ ਵਾਸੀ ਝੁਨੇਰ, ਰਾਮ ਸਿੰਘ ਵਾਸੀ ਕੂਪ ਕਲਾਂ, ਗਗਨਦੀਪ ਮੁਲਤਾਨੀ ਵਾਸੀ ਮਲੇਰਕੋਟਲਾ (ਤਿੰਨੇ ਜ਼ਿਲ੍ਹਾ ਸੰਗਰੂਰ) ਅਤੇ ਰਮਿਤ ਕੁਮਾਰ ਕਾਕੂ ਵਾਸੀ ਭਾਦਸੋ ਰੋਡ ਪਟਿਆਲਾ ਵਜੋਂ ਹੋਈੇ। ਇਨ੍ਹਾਂ ਵਿਅਕਤੀਆਂ ਦੇ ਖ਼ਿਲਾਫ਼ ਮੁਕੱਦਮਾ ਨੰਬਰ 35 ਮਿਤੀ 24.2.2018 ਅ/ਧ 420, 188 ਆਈ.ਪੀ.ਸੀ. ਅਤੇ sec. ੫ cessation of liabilities act ੨੦੧੭ ਥਾਣਾ ਸੋਹਾਣਾ ਵਿਖੇ ਦਰਜ ਕਰਕੇ ਗ੍ਰਿਫ਼ਤਾਰ ਕੀਤਾ ਗਿਆ। ਉਕਤ ਸਾਰੇ ਮੁਲਜ਼ਮਾਂ ਨੂੰ ਮੁਹਾਲੀ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਜਿੱਥੇ ਇੱਕ ਮੁਲਜ਼ਮ ਰਾਮ ਸਿੰਘ ਦਾ 27 ਫਰਵਰੀ ਤੱਕ ਪੁਲੀਸ ਰਿਮਾਂਡ ਹਾਸਲ ਕੀਤਾ ਗਿਆ ਅਤੇ ਤਿੰਨ ਮੁਲਜ਼ਮਾਂ ਨੂੰ ਜੁਡੀਸ਼ਲ ਰਿਮਾਂਡ ਅਧੀਨ ਪਟਿਆਲਾ ਜੇਲ੍ਹ ਭੇਜਿਆ ਗਿਆ। ਪੁਲੀਸ ਮੁਕੱਦਮੇ ਦੀ ਡੂੰਘਾਈ ਨਾਲ ਤਫ਼ਤੀਸ਼ ਕਰ ਰਹੀ ਹੈ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ