Share on Facebook Share on Twitter Share on Google+ Share on Pinterest Share on Linkedin ਗਿਆਨ ਜਯੋਤੀ ਸੰਸਥਾਨ ਵਿੱਚ ਸਰਬੱਤ ਦੇ ਭਲੇ ਲਈ ਕੀਰਤਨ ਦਰਬਾਰ ਆਯੋਜਨ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 25 ਫਰਵਰੀ: ਗਿਆਨ ਜੋਤੀ ਗਰੁੱਪ ਆਫ਼ ਇੰਸਟੀਚਿਊਸ਼ਨਜ ਅਤੇ ਗਿਆਨ ਜੋਤੀ ਗਲੋਬਲ ਸਕੂਲ ਵੱਲੋਂ ਸਾਂਝੇ ਤੌਰ ਤੇ ਫੇਜ਼-2 ਮੁਹਾਲੀ ਵਿਖੇ ਕੀਰਤਨ ਦਰਬਾਰ ਦਾ ਆਯੋਜਨ ਕੀਤਾ ਗਿਆ। ਵਿਦਿਆਰਥੀਆਂ ਦੇ ਚੰਗੇ ਭਵਿੱਖ ਲਈ ਪਿਤਾ ਪਰਮੇਸ਼ਰ ਦੇ ਚਰਨਾਂ ਵਿੱਚ ਅਰਦਾਸ ਕਰਨ ਲਈ ਆਯੋਜਿਤ ਇਹ ਕੀਰਤਨ ਦਰਬਾਰ ਨੌਜਵਾਨ ਪੀੜੀ ਨੂੰ ਗੁਰੂ ਸ਼ਬਦ ਨਾਲ ਜੋੜਨ ਲਈ ਇਕ ਉਪਰਾਲਾ ਹੋ ਨਿਬੜਿਆ। ਇਸ ਦੌਰਾਨ ਨਾ ਸਿਰਫ਼ ਸਮੂਹ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਪਿਆਂ ਨੇ ਕੀਰਤਨ ਸੁਣਿਆਂ ਬਲਕਿ ਇਲਾਕੇ ਦੀ ਭਾਰੀ ਸੰਗਤ ਨੇ ਵੀ ਇਸ ਸਮਾਰੋਹ ਵਿਚ ਆ ਕੇ ਗੁਰੂ ਕੀ ਇਲਾਹੀ ਬਾਣੀ ਦਾ ਗੁਣ ਗਾਣ ਕੀਤਾ। ਇਸ ਰਸਮਈ ਕੀਰਤਨ ਦਰਬਾਰ ਦੀ ਸ਼ੁਰੂਆਤ ਗਿਆਨ ਜਯੋਤੀ ਪਬਲਿਕ ਸਕੂਲ ਅਤੇ ਗਿਆਨ ਜਯੋਤੀ ਇੰਸਟੀਚਿਊਟ ਆਫ਼ ਮੈਨੇਜਮੈਂਟ ਅਤੇ ਟੈਕਨਾਲੋਜੀ ਦੇ ਵਿਦਿਆਰਥੀਆਂ ਵੱਲੋਂ ਸ਼ਬਦ ਗਾਇਨ ਨਾਲ ਹੋਈ। ਇਸ ਉਪਰੰਤ ਸਿੱਖ ਜਗਤ ਦੇ ਪ੍ਰਸਿੱਧ ਰਾਗੀ ਜਥਿਆਂ ਨੇ ਆਈਆਂ ਸੰਗਤਾਂ ਨੂੰ ਗੁਰੂ ਗ੍ਰੰਥ ਸਾਹਿਬ ਦੇ ਅਣਮੁੱਲੀ ਵਿਰਾਸਤ ਨਾਲ ਜੋੜਦੇ ਹੋਏ ਸੰਗਤਾਂ ਨੂੰ ਕੀਰਤਨ ਨਾਲ ਨਿਹਾਲ ਕੀਤਾ ਜਿਨ੍ਹਾਂ ਵਿੱਚ ਭਾਈ ਲਖਵਿੰਦਰ ਸਿੰਘ ਜੀ ਅੰਮ੍ਰਿਤਸਰ ਵਾਲੇ, ਭਾਈ ਹਰਿੰਦਰਪਾਲ ਸਿੰਘ ਜੀ ਫਤਿਹਗੜ ਸਾਹਿਬ ਵਾਲੇ, ਭਾਈ ਸਤਿੰਦਰ ਪਾਲ ਸਿੰਘ ਲੁਧਿਆਣਾ ਵਾਲੇ, ਭਾਈ ਹਰਨਾਮ ਸਿੰਘ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ, ਭਾਈ ੳਂਕਾਰ ਸਿੰਘ ਜੀ ਊਨਾਂ ਵਾਲੇ ਪ੍ਰਮੁੱਖ ਸਨ। ਇਸ ਦੌਰਾਨ ਮੈਨੇਜਮੈਂਟ ਵੱਲੋਂ ਸਾਰੇ ਰਾਗੀ ਸਹਿਬਾਨਾਂ ਨੂੰ ਸਰੋਪੋਏੳ ਭੇਟ ਕਰਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਗਿਆਨ ਜਯੋਤੀ ਗਰੁੱਪ ਆਫ਼ ਇੰਸਟੀਚਿਊਟ ਦੇ ਚੇਅਰਮੈਨ ਜੇ.ਐਸ. ਬੇਦੀ ਨੇ ਕੈਂਪਸ ਵਿੱਚ ਆਈਆ ਸੰਗਤਾਂ ਨੂੰ ਜੀ ਆਇਆ ਕਹਿੰਦੇ ਹੋਏ ਆਪਣੇ ਸੰਬੋਧਨ ਕਰਦੇ ਹੋਏ ਕਿਹਾ ਕਿ ਅੱਜ ਦੀ ਨੌਜਵਾਨ ਪੀੜੀ ਧਰਮ ਅਤੇ ਗੁਰੂਆਂ ਦੀਆਂ ਸਿੱਖਿਆਵਾਂ ਤੋਂ ਦੂਰ ਜਾ ਰਹੀ ਹੈ ਅਤੇ ਜਿਸ ਦੇ ਨਤੀਜੇ ਵੀ ਉਨ੍ਹਾਂ ਨਾਲ ਨਾਲ ਭੁਗਤਣੇ ਪੈ ਰਹੇ ਹਨ। ਉਨ੍ਹਾਂ ਸਮੂਹ ਵਿਦਿਆਰਥੀਆਂ ਨੂੰ ਗੁਰੂ ਸਾਹਿਬਾਂ ਦੇ ਦਰਸਾਏ ਹੋਏ ਰਸਤੇ ਤੇ ਚੱਲਣ ਲਈ ਪ੍ਰੇਰਿਆ ਅਤੇ ਪੜਾਈ ਦੇ ਨਾਲ ਨਾਲ ਗੁਰਬਾਣੀ ਨਾਲ ਜੁੜਨ ਲਈ ਵੀ ਕਿਹਾ। ਉਨ੍ਹਾਂ ਕਿਹਾ ਕਿ ਧਰਮ ਸਦਾ ਇਨਸਾਨ ਨੂੰ ਮਿਹਨਤ ਕਰਨ ਅਤੇ ਇਨਸਾਨੀਅਤ ਦੀ ਸੇਵਾ ਕਰਨ ਦਾ ਸੁਨੇਹਾ ਦਿੰਦਾ ਹੈ। ਇਸ ਮੌਕੇ ਤੇ ਚਾਹ ਅਤੇ ਗੁਰੂ ਕਾ ਅਤੁੱਟ ਲੰਗਰ ਵੀ ਲਗਾਇਆ ਗਿਆ। ਜਿਸ ਵਿਚ ਸਮੂਹ ਸਟਾਫ਼ ਅਤੇ ਵਿਦਿਆਰਥੀਆਂ ਨੇ ਸੰਗਤ ਦੀ ਸੇਵਾ ਕਰਦੇ ਹੋਏ ਗੁਰਬਾਣੀ ਸਰਵਣ ਕੀਤੀ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ