Share on Facebook Share on Twitter Share on Google+ Share on Pinterest Share on Linkedin ਬਿਨਾਂ ਕਿਸੇ ਭੇਦਭਾਵ ਦੇ ਕੀਤਾ ਜਾਵੇਗਾ ਮੁਹਾਲੀ ਸ਼ਹਿਰ ਦਾ ਵਿਕਾਸ: ਮੇਅਰ ਕੁਲਵੰਤ ਸਿੰਘ ਮੁਹਾਲੀ ਦੇ ਫੇਜ਼-6 ਵਿੱਚ ਨਵੇਂ ਬਣਾਏ ਜਾਣ ਵਾਲੇ ਫੁੱਟਪਾਥ\ਪੇਵਰ ਬਲਾਕ ਦੇ ਕੰਮ ਦਾ ਕੀਤਾ ਰਸਮੀ ਉਦਘਾਟਨ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 27 ਫਰਵਰੀ: ਮੁਹਾਲੀ ਸ਼ਹਿਰ ਦੇ ਸਰਬਪੱਖੀ ਵਿਕਾਸ ਲਈ ਅਸੀਂ ਪੂਰੀ ਤਰ੍ਹਾਂ ਜਵਾਬਦੇਹ ਹਾਂ ਅਤੇ ਸ਼ਹਿਰ ਦੇ ਵਿਕਾਸ ਲਈ ਮੁਹਾਲੀ ਨਗਰ ਨਿਗਮ ਵੱਲੋਂ ਵੱਡੇ ਪੱਧਰ ’ਤੇ ਉਪਰਾਲੇ ਕੀਤੇ ਜਾ ਰਹੇ ਹਨ। ਇਹ ਵਿਚਾਰ ਨਗਰ ਨਿਗਮ ਦੇ ਮੇਅਰ ਕੁਲਵੰਤ ਸਿੰਘ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪ੍ਰਗਟ ਕੀਤੇ। ਇਸ ਤੋਂ ਪਹਿਲਾਂ ਉਹਨਾਂ ਨੇ ਅੱਜ ਫੇਜ਼-6 ਵਿੱਚ ਗੁਰਦੁਆਰਾ ਸਾਹਿਬ ਦੇ ਸਾਹਮਣੇ ਪੇਵਰ ਬਲਾਕ ਲਗਾਉਣ ਦੇ ਕੰਮ ਦਾ ਉਦਘਾਟਨ ਕੀਤਾ। ਉਹਨਾਂ ਕਿਹਾ ਕਿ ਮੁਹਾਲੀ ਦੇ ਸਾਰੇ ਵਾਰਡਾਂ ਦਾ ਵਿਕਾਸ ਬਿਨਾ ਕਿਸੇ ਭੇਦਭਾਵ ਦਾ ਕੀਤਾ ਜਾਵੇਗਾ। ਉਹਨਾਂ ਕਿਹਾ ਕਿ ਫੇਜ਼-6 ਵਿੱਚ ਨਵੇਂ ਪੇਵਰ ਬਲਾਕ ਲਗਾ ਕੇ ਫੁੱਟਪਾਥ ਬਣਾਏ ਜਾ ਰਹੇ ਹਨ ਅਤੇ ਪਾਰਕਾਂ ਦੀ ਸਾਫ਼ ਸਫ਼ਾਈ ਵੀ ਕਰਵਾਈ ਜਾ ਰਹੀ ਹੈ। ਇਸ ਕੰਮ ’ਤੇ 30 ਲੱਖ ਦੀ ਲਾਗਤ ਆਵੇਗੀ। ਇਸ ਕੰਮ ਦੀ ਸ਼ੁਰੂਆਤ ਤੋਂ ਪਹਿਲਾਂ ਗੁਰਦੁਆਰਾ ਸਾਹਿਬ ਫੇਜ਼-6 ਵਿੱਚ ਵਾਹਿਗੁਰੂ ਦੇ ਚਰਨਾਂ ਵਿੱਚ ਅਰਦਾਸ ਕਰਵਾਈ ਗਈ ਅਤੇ ਵਾਹਿਗੁਰੂ ਦਾ ਓਟ ਆਸਰਾ ਲੈ ਕੇ ਵਿਕਾਸ ਦੇ ਕੰਮਾਂ ਦੀ ਰਸਮੀ ਸ਼ੁਰੂਆਤ ਕੀਤੀ ਗਈ। ਇਸ ਮੌਕੇ ਵਾਰਡ ਦੇ ਕੌਂਸਲਰ ਆਰ ਪੀ ਸ਼ਰਮਾ ਨੇ ਮੇਅਰ ਵੱਲੋਂ ਨਿੱਜੀ ਦਿਲਚਸਪੀ ਲੈ ਕੇ ਉਹਨਾਂ ਦੇ ਵਾਰਡ ਵਿੱਚ ਆਰੰਭ ਕਰਵਾਏ ਕਾਰਜਾਂ ਬਦਲੇ ਮੇਅਰ ਦਾ ਧੰਨਵਾਦ ਕੀਤਾ। ਇਸ ਮੌਕੇ ਅਕਾਲੀ ਵਿਧਾਇਕ ਕਮਲਜੀਤ ਸਿੰਘ ਰੂਬੀ, ਗੁਰਮੁੱਖ ਸਿੰਘ ਸੋਹਲ, ਰਜਨੀ ਗੋਇਲ, ਰਮਨਪ੍ਰੀਤ ਕੌਰ ਦੇ ਪਤੀ ਹਰਮੇਸ਼ ਸਿੰਘ ਕੁੰਭੜਾ, ਰਵਿੰਦਰ ਸਿੰਘ ਬਿੰਦਰਾ ਉਰਫ਼ ਪਹਿਲਵਾਨ, ਸਰਬਜੀਤ ਸਿੰਘ ਸਮਾਣਾ, ਭਾਜਪਾ ਦੇ ਕੌਂਸਲਰ ਅਰੁਣ ਸ਼ਰਮਾ ਤੇ ਹਰਦੀਪ ਸਿੰਘ ਸਰਾਓਂ, ਜਸਪਾਲ ਸਿੰਘ ਮਟੌਰ, ਗੁਰਦੁਆਰਾ ਸਾਹਿਬ ਦੇ ਪ੍ਰਧਾਨ ਗੁਰਨਾਮ ਸਿੰਘ, ਜਨਰਲ ਸਕੱਤਰ ਭੁਪਿੰਦਰ ਸਿੰਘ, ਮੀਤ ਪ੍ਰਧਾਨ ਜਸਪਾਲ ਸਿੰਘ, ਕੈਸ਼ੀਅਰ ਜੀਤ ਸਿੰਘ ਅਤੇ ਵੈਲਫੇਅਰ ਐਸੋਸੀਏਸ਼ਨ ਦੇ ਪ੍ਰਧਾਨ ਜਸਮੇਰ ਸਿੰਘ ਬਾਠ, ਮਨਜੀਤ ਸਿੰਘ ਭੱਲਾ, ਨਗਰ ਨਿਗਮ ਦੇ ਐਕਸੀਅਨ ਨਰਿੰਦਰ ਸਿੰਘ ਦਾਲਮ ਅਤੇ ਐਸਡੀਓ ਸੁਖਵਿੰਦਰ ਸਿੰਘ ਵੀ ਮੌਜੂਦ ਸਨ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ