ਕਾਂਗਰਸ ਸਰਕਾਰ ਅਕਾਲੀ ਆਗੂਆਂ ’ਤੇ ਦਬਾਓ ਬਣਾਉਣ ਲਈ ਕਰ ਰਹੀ ਹੈ ਝੂਠੇ ਪਰਚੇ: ਅਕਾਲੀ ਦਲ

ਜੇ ਝੂਠੇ ਮਾਮਲੇ ਰੱਦ ਨਾ ਕੀਤੇ ਤਾਂ ਕਾਂਗਰਸ ਸਰਕਾਰ ਵਿਰੁੱਧ ਸੰਘਰਸ਼ ਕਰਾਂਗੇ: ਅਕਾਲੀ ਆਗੂ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 28 ਫਰਵਰੀ:
ਪੰਜਾਬ ਦੀ ਸੱਤਾਧਾਰੀ ਕਾਂਗਰਸ ਸਰਕਾਰ ਸ਼੍ਰੋਮਣੀ ਅਕਾਲੀ ਦਲ ਦੇ ਆਗੂਆਂ ਅਤੇ ਵਰਕਰਾਂ ਤੇ ਦਬਾਓ ਪਾਉਣ ਅਤੇ ਬਦਲਾਖੋਰੀ ਦੀ ਨੀਤੀ ਤੇ ਕੰਮ ਕਰ ਰਹੀ ਹੈ ਅਤੇ ਇਸ ਤਹਿਤ ਅਕਾਲੀ ਆਗੂਆਂ ਅਤੇ ਵਰਕਰਾਂ ਦੇ ਖ਼ਿਲਾਫ਼ ਝੂਠੇ ਮਾਮਲੇ ਦਰਜ ਕਰਵਾਏ ਜਾ ਰਹੇ ਹਨ ਜਿਸ ਨੂੰ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ ਅਤੇ ਜੇਕਰ ਸਰਕਾਰ ਨੇ ਆਪਣੀਆਂ ਇਹਨਾਂ ਕਾਰਵਾਈਆਂ ਨੂੰ ਨਾ ਰੋਕਿਆ ਤਾਂ ਸਰਕਾਰ ਦੇ ਖ਼ਿਲਾਫ਼ ਜਬਰਦਸਤ ਸੰਘਰਸ਼ ਕੀਤਾ ਜਾਵੇਗਾ। ਇਹ ਗੱਲ ਸ਼੍ਰੋਮਣੀ ਅਕਾਲੀ ਦਲ ਸ਼ਹਿਰੀ ਦੇ ਪ੍ਰਧਾਨ ਜਥੇਦਾਰ ਬਲਜੀਤ ਸਿੰਘ ਕੁੰਭੜਾ, ਲੇਬਰਫੈਡ ਪੰਜਾਬ ਦੇ ਐਮਡੀ ਪਰਵਿੰਦਰ ਸਿੰਘ ਸੋਹਾਣਾ ਅਤੇ ਯੂਥ ਅਕਾਲੀ ਦਲ ਸ਼ਹਿਰੀ ਦੇ ਜਿਲ੍ਹਾ ਪ੍ਰਧਾਨ ਐਡਵੋਕੇਟ ਹਰਮਨਪ੍ਰੀਤ ਸਿੰਘ ਪ੍ਰਿੰਸ ਵਲੋੱ ਜਿਲ੍ਹਾ ਪ੍ਰਸ਼ਾਸ਼ਕੀ ਕਾਂਪਲੈਕਸ ਵਿਖੇ ਐਸ ਐਸ ਪੀ ਦਫਤਰ ਦੇ ਬਾਹਰ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਆਖੀ ਗਈ। ਉਹ ਬਲਾਕ ਸੰਮਤੀ ਖਰੜ ਦੇ ਚੇਅਰਮੈਨ ਰੇਸ਼ਮ ਸਿੰਘ ਵਿਰੁੱਧ ਕਥਿਤ ਤੌਰ ਤੇ ਕਾਂਗਰਸ ਸਰਕਾਰ ਦੀ ਸ਼ਹਿ ਤੇ ਦਰਜ ਕੀਤੇ ਕੇਸ ਦੀ ਕਿਸੇ ਸੀਨੀਅਰ ਅਫਸਰ ਤੋੱ ਉਚ ਪੱਧਰੀ ਜਾਂਚ ਕਰਵਾਉਣ ਦੀ ਮੰਗ ਸੰਬੰਧੀ ਪਾਰਟੀ ਆਗੂਆਂ ਦੇ ਵਫਦ ਨਾਲ ਐਸਐਸਪੀ ਮੰਗ ਪੱਤਰ ਦੇਣ ਤੋਂ ਬਾਅਦ ਸਥਾਨਕ ਪੱਤਰਕਾਰਾਂ ਨਾਲ ਗੱਲ ਕਰ ਰਹੇ ਸਨ।
ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਅਕਾਲੀ ਆਗੂਆਂ ਨੇ ਕਿਹਾ ਕਿ ਬਲਾਕ ਸੰਮਤੀ ਖਰੜ ਦੇ ਚੇਅਰਮੈਨ ਰੇਸ਼ਮ ਸਿੰਘ ਖਿਲਾਫ ਜੋ ਮਾਮਲਾ ਦਰਜ ਕੀਤਾ ਗਿਆ ਹੈ, ਉਹ ਪੂਰੀ ਤਰ੍ਹਾਂ ਸਿਆਸਤ ਤੋਂ ਪ੍ਰੇਰਿਤ ਹੈ। ਉਹਨਾਂ ਕਿਹਾ ਕਿ ਕਾਂਗਰਸ ਸਰਕਾਰ ਹੁਣ ਅਕਾਲੀ ਵਰਕਰਾਂ ਤੇ ਆਗੂਆਂ ਨੂੰ ਪ੍ਰੇਸ਼ਾਨ ਕਰਨ ਲਈ ਹੇਠਲੇ ਪੱਧਰ ਦੇ ਹੱਥਕੰਡੇ ਅਪਣਾ ਰਹੀ ਹੈ ਅਤੇ ਸੱਤਾਧਾਰੀ ਪਾਰਟੀ ਵੱਲੋਂ ਬਦਲਾਖੋਰੀ ਦੀ ਸਿਆਸਤ ਕਰਦਿਆਂ ਅਕਾਲੀ ਆਗੂਆਂ ਅਤੇ ਅਕਾਲੀ ਵਰਕਰਾਂ ਖਿਲਾਫ ਝੂਠੇ ਪਰਚੇ ਦਰਜ ਕੀਤੇ ਜਾ ਰਹੇ ਹਨ।
ਉਹਨਾਂ ਕਿਹਾ ਕਿ ਪਹਿਲਾਂ ਤਾਂ ਰੇਸ਼ਮ ਸਿੰਘ ਉੱਪਰ ਬਲਾਕ ਸੰਮਤੀ ਦੇ ਚੇਅਰਮੈਨ ਵਜੋਂ ਅਸਤੀਫ਼ਾ ਦੇਣ ਦਾ ਦਬਾਅ ਪਾਇਆ ਗਿਆ ਪਰ ਜਦੋਂ ਉਹਨਾਂ ਨੇ ਅਸਤੀਫਾ ਨਹੀਂ ਦਿੱਤਾ ਤਾਂ ਉਹਨਾਂ ਖਿਲਾਫ ਮਾਮਲਾ ਦਰਜ ਕਰਵਾ ਦਿੱਤਾ ਗਿਆ। ਉਹਨਾਂ ਕਿਹਾ ਕਿ ਕਾਂਗਰਸ ਸਰਕਾਰ ਪੰਜਾਬ ਪੁਲੀਸ ਦੀ ਵੀ ਸੱਤਾ ਲਈ ਵਰਤੋੱ ਕਰ ਰਹੀ ਹੈ। ਉਹਨਾਂ ਕਿਹਾ ਕਿ ਇਸ ਸਾਰੇੇ ਮਾਮਲੇ ਦੀ ਉਚ ਪੱਧਰੀ ਜਾਂਚ ਕਰਵਾਈ ਜਾਣੀ ਚਾਹੀਦੀ ਹੈ। ਉਹਨਾਂ ਕਿਹਾ ਕਿ ਅਕਾਲੀ ਦਲ ਵੱਲੋਂ ਕਾਂਗਰਸ ਸਰਕਾਰ ਦੀਆਂ ਧੱਕੇਸ਼ਾਹੀਆਂ ਨੂੰ ਬਰਦਾਸਤ ਨਹੀਂ ਕੀਤਾ ਜਾਵੇਗਾ ਅਤੇ ਜੇਕਰ ਸਰਕਾਰ ਨੇ ਅਕਾਲੀ ਆਗੂਆਂ ਤੇ ਵਰਕਰਾਂ ਖ਼ਿਲਾਫ਼ ਦਰਜ ਝੂਠੇ ਪਰਚੇ ਰੱਦ ਨਾ ਕੀਤੇ ਗਏ ਤਾਂ ਅਕਾਲੀ ਦਲ ਵਲੋੱ ਕਾਂਗਰਸ ਸਰਕਾਰ ਖ਼ਿਲਾਫ਼ ਵੱਡਾ ਸੰਘਰਸ਼ ਸ਼ੁਰੂ ਕਰ ਦਿੱਤਾ ਜਾਵੇਗਾ। ਇਸ ਮੌਕੇ ਹੋਰਨਾਂ ਤੋੱ ਇਲਾਵਾ ਅਮਰਜੀਤ ਸਿੰਘ ਰਾਏਪੁਰ, ਦਰਸ਼ਨ ਸਿੰਘ ਬਾਕਰਪੁਰ, ਬਖਸੀਸ ਸਿੰਘ ਗੋਬਿੰਦਗੜ੍ਹ, ਹਰਪਾਲ ਸਿੰਘ ਬਠਲਾਣਾ (ਸਾਰੇ ਬਲਾਕ ਸੰਮਤੀ ਮੈਂਬਰ) ਗੁਰਮੀਤ ਸਿੰਘ ਬਾਕਰਪੁਰ, ਬਲਵੀਰ ਸਿੰਘ ਬੈਰਮਪੁਰ, ਹਰਪ੍ਰੀਤ ਸਿੰਘ ਬੈਰਮਪੁਰ ਵੀ ਮੌਜੂਦ ਸਨ।

Load More Related Articles
Load More By Nabaz-e-Punjab
Load More In Politics

Check Also

ਪੰਜਾਬ ਚਲਾਉਣ ਵਿੱਚ ਨਾਕਾਮ ਸਾਬਤ ਹੋਈ ‘ਆਪ’ ਸਰਕਾਰ: ਬੀਬੀ ਰਾਮੂਵਾਲੀਆ

ਪੰਜਾਬ ਚਲਾਉਣ ਵਿੱਚ ਨਾਕਾਮ ਸਾਬਤ ਹੋਈ ‘ਆਪ’ ਸਰਕਾਰ: ਬੀਬੀ ਰਾਮੂਵਾਲੀਆ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 18 ਮ…