Share on Facebook Share on Twitter Share on Google+ Share on Pinterest Share on Linkedin ਲੋੜਵੰਦ ਪਰਿਵਾਰ ਦੀ ਲੜਕੀ ਦੇ ਵਿਆਹ ਲਈ ਲੋੜੀਂਦਾ ਸਾਮਾਨ ਦੇਵੇਗੀ ਦਸ਼ਮੇਸ਼ ਵੈਲਫੇਅਰ ਕੌਂਸਲ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 1 ਮਾਰਚ: ਦਸ਼ਮੇਸ਼ ਵੈਲਫੇਅਰ ਕੌਂਸਲ ਦੀ ਕਾਰਜਕਾਰਨੀ ਕਮੇਟੀ ਦੀ ਇੱਕ ਮੀਟਿੰਗ ਪ੍ਰਧਾਨ ਮਨਜੀਤ ਸਿੰਘ ਮਾਨ ਦੀ ਪ੍ਰਧਾਨਗੀ ਹੇਠ ਹੋਈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਕੌਂਸਲ ਦੇ ਜਨਰਲ ਸਕੱਤਰ ਦਿਆਲ ਸਿੰਘ ਨੇ ਦੱਸਿਆ ਕਿ ਇਸ ਮੀਟਿੰਗ ਵਿੱਚ ਇਕ ਲੋੜਵੰਦ ਵਿਅਕਤੀ ਦੀ ਬੇਟੀ ਦੇ ਵਿਆਹ ਮੌਕੇ ਘਰੇਲੂ ਸਮਾਨ ਦੇਣ ਲਈ ਵਿਚਾਰ ਚਰਚਾ ਕੀਤੀ ਗਈ। ਇਸ ਲੋੜਵੰਦ ਵਿਅਕਤੀ ਨੇ ਕੌਂਸਲ ਤੱਕ ਪਹੁੰਚ ਕੀਤੀ ਸੀ ਕਿ ਉਸਦੀ ਲੜਕੀ ਦੇ ਵਿਆਹ ਵਿੱਚ ਮਦਦ ਕੀਤੀ ਜਾਵੇ। ਇਸ ਮੌਕੇ ਫੈਸਲਾ ਕੀਤਾ ਗਿਆ ਕਿ ਇਸ ਵਿਅਕਤੀ ਦੀ ਲੜਕੀ ਦੇ ਵਿਆਹ ਮੌਕੇ ਵਿਆਹ ਦਾ ਸਾਮਾਨ ਦਿੱਤਾ ਜਾਵੇਗਾ ਅਤੇ ਮਦਦ ਵੀ ਕੀਤੀ ਜਾਵੇਗੀ। ਉਹਨਾਂ ਦਸਿਆ ਕਿ ਕੌਂਸਲ ਵੱਲੋਂ ਪਿਛਲੇ ਕੁੱਝ ਸਾਲਾਂ ਤੋਂ ਦੋ ਬੱਚਿਆਂ ਦੀ ਪੜ੍ਹਾਈ ਦਾ ਸਾਰਾ ਖਰਚ ਦਿੱਤਾ ਜਾ ਰਿਹਾ ਹੈ ਅਤੇ ਇਹ ਸਹਾਇਤਾ ਅੱਗੇ ਵੀ ਜਾਰੀ ਰੱਖਣ ਦਾ ਫੈਸਲਾ ਕੀਤਾ ਗਿਆ। ਇਸ ਲਈ ਸਕੂਲ ਦੇ ਪ੍ਰਿੰਸੀਪਲ ਨੂੰ ਰਕਮ ਭੇਜ ਦਿੱਤੀ ਜਾਵੇਗੀ। ਇਸ ਮੌਕੇ ਕੌਂਸਲ ਦੇ ਆਗੂ ਬਲਬੀਰ ਸਿੰਘ ਭੰਵਰਾ, ਕੰਵਲਜੀਤ ਸਿੰਘ ਮਣਕੂ, ਗੁਰਚਰਨ ਸਿੰਘ ਨੰਨੜਾ, ਲਖਵੀਰ ਸਿੰਘ ਮਣਕੂ, ਗੁਰਪ੍ਰੀਤ ਸਿੰਘ ਗਾਹਲਾਂ, ਦਰਸ਼ਨ ਸਿੰਘ, ਸਰਵਣ ਸਿੰਘ ਗੋਲਡੀ ਵੀ ਮੌਜੂਦ ਸਨ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ