Share on Facebook Share on Twitter Share on Google+ Share on Pinterest Share on Linkedin ਮੁਹਾਲੀ ਵਿੱਚ ਭਗਤ ਧੰਨਾ ਜੀ ਦਾ ਪ੍ਰਕਾਸ਼ ਉਤਸਵ ਬੜੀ ਸ਼ਰਧਾ ਤੇ ਧੂਮਧਾਮ ਨਾਲ ਮਨਾਇਆ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 4 ਮਾਰਚ: ਇੱਥੋਂ ਦੇ ਗੁਰਦੁਆਰਾ ਧੰਨਾ ਭਗਤ ਜੀ ਫੇਜ਼-8 ਵਿੱਚ ਭਗਤ ਧੰਨਾ ਜੀ ਦਾ ਪ੍ਰਕਾਸ਼ ਉਤਸਵ ਬੜੀ ਸ਼ਰਧਾ ਅਤੇ ਧੂਮਧਾਮ ਨਾਲ ਮਨਾਇਆ ਗਿਆ। ਇਸ ਪਵਿੱਤਰ ਦਿਹਾੜੇ ਦੀ ਖ਼ੁਸ਼ੀ ਵਿੱਚ ਸੰਤ ਬਾਬਾ ਸੁਰਿੰਦਰ ਸਿੰਘ ਮੁੱਖ ਸੇਵਾਦਾਰ ਦੀ ਦੇਖਰੇਖ ਹੇਠ ਦੋ ਰੋਜ਼ਾ ਸਾਲਾਨਾ ਗੁਰਮਤਿ ਸਮਾਗਮ ਕਰਵਾਇਆ ਗਿਆ। ਸਨਿੱਚਰਵਾਰ ਨੂੰ ਪਹਿਲੇ ਦਿਨ ਸੰਤ ਬਾਬਾ ਮਹਿੰਦਰ ਸਿੰਘ ਲੰਬਿਆਂ ਵਾਲੇ, ਮਾਤਾ ਸਾਹਿਬ ਕੌਰ ਇਸਤਰੀ ਸਪਤਸੰਗ ਜਥਾ, ਸ੍ਰੀ ਦਰਬਾਰ ਸਾਹਿਬ ਦੇ ਸਾਬਕਾ ਹਜ਼ੂਰੀ ਰਾਗੀ ਭਾਈ ਲਖਵਿੰਦਰ ਸਿੰਘ, ਭਾਈ ਅਰਵਿੰਦਰ ਸਿੰਘ, ਢਾਡੀ ਭਾਈ ਗੁਰਨਾਮ ਸਿੰਘ ਮੋਹੀ, ਭਾਈ ਰਜਿੰਦਰ ਸਿੰਘ ਨੇ ਕਥਾ, ਕੀਰਤਨ ਅਤੇ ਗੁਰਮਿਤ ਵਿਚਾਰਾਂ ਰਾਹੀਂ ਸੰਗਤ ਨੂੰ ਨਿਹਾਲ ਕੀਤਾ। ਮੁੱਖ ਸੇਵਾਦਾਰ ਬਾਬਾ ਸੁਰਿੰਦਰ ਸਿੰਘ ਨੇ ਦੱਸਿਆ ਕਿ ਅੱਜ ਦੂਜੇ ਦਿਨ ਸਮਾਗਮ ਦੀ ਅਰੰਭਤਾ ਬੀਬੀ ਚਰਨਜੀਤ ਕੌਰ ਦੇ ਆਸਾ ਦੀ ਵਾਰ ਦੇ ਕੀਰਤਨ ਨਾਲ ਹੋਈ। ਉਪਰੰਤ ਭਾਈ ਦਵਿੰਦਰ ਸਿੰਘ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ, ਸੰਤ ਬਾਬਾ ਬਲਜਿੰਦਰ ਸਿੰਘ ਸੰਤ ਬਾਬਾ ਲਖਬੀਰ ਸਿੰਘ ਰਤਵਾੜਾ ਸਾਹਿਬ, ਸੰਤ ਬਾਬਾ ਹਰੀ ਸਿੰਘ ਰੰਧਾਵਾ ਵਾਲੇ, ਸੰਤ ਬਾਬਾ ਮਨਜੀਤ ਸਿੰਘ, ਸੰਤ ਬਾਬਾ ਪਰਮਜੀਤ ਸਿੰਘ ਅਤੇ ਢਾਡੀ ਗੁਰਪ੍ਰੀਤ ਸਿੰਘ ਦੇ ਜਥਿਆਂ ਵੱਲੋਂ ਵਿਸ਼ਵ ਰੂਹਾਨੀ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ। ਸਮਾਗਮ ਦੌਰਾਨ ਸੈਂਕੜੇ ਪ੍ਰਾਣੀਆਂ ਨੂੰ ਅੰਮ੍ਰਿਤ ਸੰਚਾਰ ਵੀ ਕਰਵਾਇਆ ਗਿਆ। ਉਨ੍ਹਾਂ ਦੱਸਿਆ ਕਿ 9 ਮਾਰਚ ਨੂੰ ਲੋੜਵੰਦ ਲੜਕੀਆਂ ਦੇ ਆਨੰਦ ਕਾਰਜ ਕੀਤੇ ਜਾਣਗੇ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ