ਸ਼ਿਵ ਮੰਦਰ ਬਲੌਂਗੀ ਵਿੱਚ ਵੱਖ ਵੱਖ ਕਿਸਮਾਂ ਦੇ ਪੌਦੇ ਲਗਾਏ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 5 ਮਾਰਚ:
ਭਾਜਪਾ ਦੇ ਕੌਂਸਲਰ ਅਰੁਣ ਸ਼ਰਮਾ ਅਤੇ ਭਾਜਪਾ ਘੱਟ ਗਿਣਤੀ ਮੋਰਚਾ ਦੇ ਪ੍ਰਧਾਨ ਜਾਵੇਦ ਅਸਲਮ ਵੱਲੋਂ ਸ਼ਿਵ ਮੰਦਰ ਆਜ਼ਾਦ ਕਾਲੋਨੀ ਬਲੌਂਗੀ ਵਿੱਚ ਕਲੋਨੀ ਵਾਸੀਆਂ ਅਤੇ ਮੰਦਰ ਕਮੇਟੀ ਦੇ ਸਹਿਯੋਗ ਨਾਲ ਵੱਖ-ਵੱਖ ਕਿਸਮਾਂ ਦੇ ਪੌਦੇ ਲਗਾਏ ਗਏ। ਇਸ ਮੌਕੇ ਕੌਂਸਲਰ ਅਰੁਣ ਸ਼ਰਮਾ ਨੇ ਕਿਹਾ ਕਿ ਵਾਤਾਵਰਨ ਦੀ ਸ਼ੁੱਧਤਾ ਲਈ ਹਰੇਕ ਮਨੁੱਖ ਨੂੰ ਆਪਣੇ ਜੀਵਨ ਵਿੱਚ ਵੱਧ ਤੋਂ ਵੱਧ ਰੁੱਖ ਲਗਾਉਣੇ ਬਹੁਤ ਜ਼ਰੂਰੀ ਹਨ ਅਤੇ ਪਹਿਲਾਂ ਤੋਂ ਲੱਗੇ ਹੋਏ ਰੁੱਖਾਂ ਦੀ ਸਾਂਭ ਸੰਭਾਲ ਨੂੰ ਯਕੀਨੀ ਬਣਾਉਣਾ ਚਾਹੀਦਾ ਹੈ। ਉਨ੍ਹਾਂ ਬਲੌਂਗੀ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਭਵਿੱਖ ਵਿੱਚ ਘੱਟੋ-ਘੱਟ ਇੱਕ ਪੌਦਾ ਜ਼ਰੂਰ ਲਗਾਉਣ। ਜਾਵੇਦ ਅਸਲਮ ਨੇ ਕਿਹਾ ਕਿ ਰੁੱਖ ਜਿੱਥੇ ਸਾਨੂੰ ਆਕਸੀਜਨ ਦਿੰਦੇ ਹਨ, ਉੱਥੇ ਇਹ ਸਾਡੀ ਜ਼ਿੰਦਗੀ ਲਈ ਬਹੁਤ ਵੀ ਜ਼ਰੂਰੀ ਹੈ। ਇਸ ਮੌਕੇ ਮੰਦਰ ਕਮੇਟੀ ਦੇ ਪ੍ਰਧਾਨ ਲਾਲ ਬਹਾਦਰ, ਸਮਾਜ ਸੇਵੀ ਆਗੂ ਡਾ. ਕੁਲਦੀਪ ਸਿੰਘ ਬਿੱਟੂ, ਵਿਜੇ ਡੋਗਰਾ, ਲਖਵਿੰਦਰ ਸਿੰਘ ਅਤੇ ਹੋਰ ਵੀ ਕਈ ਮੌਜੂਦ ਸਨ।

Load More Related Articles
Load More By Nabaz-e-Punjab
Load More In General News

Check Also

ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀ ਖ਼ੁਸ਼ੀ ਵਿੱਚ ਵਿਸ਼ਾਲ ਨਗਰ ਕੀਰਤਨ ਸਜਾਇਆ

ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀ ਖ਼ੁਸ਼ੀ ਵਿੱਚ ਵਿਸ਼ਾਲ ਨਗਰ ਕੀਰਤਨ ਸਜਾਇਆ ਨਬਜ਼-ਏ-ਪੰਜਾਬ, ਮੁਹਾਲੀ, 13…