ਐਰੋਸਿਟੀ-2 ਦੇ ਪ੍ਰਾਜੈਕਟ ਅਧੀਨ ਆਉਂਦੇ ਪਿੰਡਾਂ ਦੇ ਕਿਸਾਨਾਂ ਵੱਲੋਂ ਗਮਾਡਾ ਦਫ਼ਤਰ ਦੇ ਬਾਹਰ ਧਰਨਾ, ਨਾਅਰੇਬਾਜ਼ੀ ਕੀਤੀ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 9 ਮਾਰਚ:
ਐਰੋਸਿਟੀ-2 ਸਕੀਮ ਗਮਾਡਾ ਵੱਲੋਂ ਐਕਵਾਇਰ ਕੀਤੀ ਜਾ ਰਹੀ ਜ਼ਮੀਨ ਦੇ ਮਾਲਕਾਂ (ਕਿਸਾਨਾਂ) ਨੇ ਗਮਾਡਾ ਦੇ ਦਫ਼ਤਰ ਅੱਗੇ ਧਰਨਾ ਦਿੱਤਾ ਅਤੇ ਮੰਗ ਕੀਤੀ ਕਿ ਸਰਕਾਰ ਦੀ ਲੈਂਡ ਪੁਲਿੰਗ ਪਾਲਿਸੀ ਅਨੁਸਾਰ ਪੂਰੇ 121 ਵਰਗ ਗਜ ਰਕਬੇ ਵਿੱਚ ਵਪਾਰਕ ਸਾਈਟਾਂ ਅਲਾਟ ਕੀਤੀਆਂ ਜਾਣ। ਇਸ ਮੌਕੇ ਸੰਬੋਧਨ ਕਰਦਿਆਂ ਕਿਸਾਨ ਆਗੂਆਂ ਮੱਖਣ ਸਿੰਘ, ਗੁਰਪ੍ਰੀਤ ਸਿੰਘ, ਹਰਭਜਨ ਸਿੰਘ, ਬਲਵਿੰਦਰ ਸਿੰਘ, ਹਰਿੰਦਰ ਸਿੰਘ, ਜਗਤਾਰ ਸਿੰਘ, ਮਨਜੀਤ ਸਿੰਘ ਅਤੇ ਹੋਰਨਾਂ ਨੇ ਕਿਹਾ ਕਿ ਐਰੋਸਿਟੀ-2 ਸਕੀਮ ਤਹਿਤ ਵੱਖ ਵੱਖ ਪਿੰਡਾਂ ਦੀ ਜ਼ਮੀਨ ਅਕਵਾਇਰ ਕੀਤੀ ਸੀ। ਸਰਕਾਰ ਨੇ ਇਸ ਸਕੀਮ ਤਹਿਤ ਜ਼ਮੀਨ ਮਾਲਕਾਂ ਨੂੰ ਲੈਂਡ ਪੁਲਿੰਗ ਪਾਲਿਸੀ ਅਧੀਨ ਸਕੀਮ ਵਿਚ ਭਾਈਵਾਲ ਬਣਾਉਣ ਲਈ ਵਿਕਸਤ ਰਕਬੇ ਦਾ ਅੱਧਾ ਹਿੱਸਾ ਅਲਾਟ ਕਰਨ ਦੀ ਪੇਸ਼ਕਸ਼ ਕੀਤੀ ਸੀ ਅਤੇ ਵਿਕਸਤ ਰਕਬੇ ਦਾ ਬਾਕੀ ਹਿੱਸਾ ਗਮਾਡਾ ਨੇ ਆਪਣੇ ਕੋਲ ਰੱਖਣਾ ਸੀ।
ਕਿਸਾਨਾਂ ਨੇ ਕਿਹਾ ਕਿ ਗਮਾਡਾ ਵੱਲੋਂ ਇਸ ਸਕੀਮ ਤਹਿਤ ਜ਼ਮੀਨ ਮਾਲਕਾਂ ਨੂੰ ਹਰ ਇੱਕ ਏਕੜ ਬਦਲੇ 968 ਵਰਗ ਗਜ ਰਿਹਾਇਸ਼ੀ ਰਕਬਾ ਤਾਂ ਅਲਾਟ ਕਰ ਦਿੱਤਾ ਗਿਆ ਹੈ। ਹੁਣ ਗਮਾਡਾ ਵੱਲੋਂ ਜ਼ਮੀਨ ਮਾਲਕਾਂ ਨੂੰ 121 ਵਰਗ ਗਜ ਵਪਾਰਕ ਰਕਬਾ ਅਲਾਟ ਕੀਤਾ ਜਾ ਰਿਹਾ ਹੈ। ਇਸ ਦੇ ਨਾਲ ਹੀ ਇਹ ਸ਼ਰਤ ਵੀ ਰੱਖ ਦਿੱਤੀ ਗਈ ਹੈ ਕਿ ਇਸ 121 ਵਰਗ ਗਜ ਵਪਾਰਕ ਰਕਬੇ ਵਿੱਚ ਪਾਰਕਿੰਗ ਦੀ ਵਿਵਸਥਾ ਵੀ ਸ਼ੋ ਰੂਮ ਮਾਲਕ ਵੱਲੋਂ ਕੀਤੀ ਜਾਵੇ। ਉਨ੍ਹਾਂ ਪੱਤਰ ਵਿੱਚ ਕਿਹਾ ਹੈ ਕਿ ਇਸ ਤਰ੍ਹਾਂ ਗਮਾਡਾ ਵੱਲੋਂ ਜ਼ਮੀਨ ਮਾਲਕਾਂ ਨਾਲ ਧੱਕਾ ਕੀਤਾ ਜਾ ਰਿਹਾ ਹੈ ਜਦੋਂਕਿ ਸਕੀਮ ਅਨੁਸਾਰ ਜ਼ਮੀਨ ਮਾਲਕਾਂ ਨੂੰ ਪੂਰਾ 121 ਵਰਗ ਗਜ ਰਕਬਾ ਵਪਾਰਕ ਉਸਾਰੀ ਲਈ ਦਿੱਤਾ ਜਾਣਾ ਹੈ। ਉਨ੍ਹਾਂ ਮੰਗ ਕੀਤੀ ਕਿ ਜ਼ਮੀਨ ਮਾਲਕਾਂ ਨੂੰ ਵਪਾਰਕ ਪਲਾਟ ਦੇਣ ਸਮੇਂ ਪੂਰਾ 121 ਵਰਗ ਗਜ ਰਕਬਾ ਵਪਾਰਕ ਉਸਾਰੀ ਲਈ ਦਿੱਤਾ ਜਾਵੇ।

Load More Related Articles
Load More By Nabaz-e-Punjab
Load More In Protest

Check Also

ਡੀਸੀ ਦਫ਼ਤਰ ਬਾਹਰ ਪੰਜਾਬ ਦੀ ‘ਆਪ’ ਸਰਕਾਰ ਖ਼ਿਲਾਫ਼ ਗਰਜ਼ੇ ਪੈਨਸ਼ਨਰ ਬਾਬੇ

ਡੀਸੀ ਦਫ਼ਤਰ ਬਾਹਰ ਪੰਜਾਬ ਦੀ ‘ਆਪ’ ਸਰਕਾਰ ਖ਼ਿਲਾਫ਼ ਗਰਜ਼ੇ ਪੈਨਸ਼ਨਰ ਬਾਬੇ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 15 ਜੂ…