ਗੌਰਮਿੰਟ ਸਕੂਲ ਲੈਕਚਰਾਰ ਯੂਨੀਅਨ ਦਾ ਵਫ਼ਦ ਸਿੱਖਿਆ ਬੋਰਡ ਦੇ ਚੇਅਰਮੈਨ ਕਲੋਹੀਆ ਨੂੰ ਮਿਲਿਆ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 9 ਮਾਰਚ:
ਗੌਰਮਿੰਟ ਸਕੂਲ ਲੈਕਚਰਾਰ ਯੂਨੀਅਨ ਪੰਜਾਬ ਦਾ ਵਫ਼ਦ ਸੁੂਬਾ ਪ੍ਰਧਾਨ ਹਾਕਮ ਸਿੰਘ ਅਤੇ ਸਰਪ੍ਰਸਤ ਸੁਖਦੇਵ ਸਿੰਘ ਰਾਣਾ ਦੀ ਅਗਵਾਈ ਹੇਠ ਪੰਜਾਬ ਸਕੂਲ ਸਿਖਿਆ ਬੋਰਡ ਦੇ ਚੇਅਰਮੈਨ ਮਨੋਹਰ ਕਾਂਤ ਕਲੋਹੀਆ ਨੂੰ ਮਿਲਿਆ ਅਤੇ ਉਹਨਾਂ ਨੂੰ ਬਾਰ੍ਹਵੀਂ ਜਮਾਤ ਦੀਆਂ ਸਲਾਨਾ ਪ੍ਰੀਖਿਆਵਾਂ ਵਿੱਚ ਅਬਜ਼ਰਬਰ ਦੀਆਂ ਡਿਊਟੀਆਂ ਬਾਰੇ ਪੇਸ਼ ਆ ਰਹੀਆਂ ਮੁਸ਼ਕਿਲਾਂ ਅਤੇ ਮਾਰਕਿੰਗ ਦੇ ਸਬੰਧੀ ਸਮੇੱ ਦੀ ਘਾਟ ਅਤੇ ਹੋਰ ਸਮਸਿਆਵਾਂ ਬਾਰੇ ਜਾਣਕਾਰੀ ਦਿੱਤੀ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਯੂਨੀਅਨ ਦੇ ਜ਼ਿਲ੍ਹਾ ਮੁਹਾਲੀ ਦੇ ਪ੍ਰਧਾਨ ਜਸਵੀਰ ਸਿੰਘ ਗੋਸਲ ਨੇ ਦੱਸਿਆ ਕਿ ਚੇਅਰਮੈਨ ਸ੍ਰੀ ਕਲੋਹੀਆ ਤੋਂ ਕੈਂਸਰ ਅਤੇ ਗਰਭਵਤੀ ਮਹਿਲਾਵਾਂ ਨੂੰ ਡਿਊਟੀ ਤੋਂ ਛੋਟ ਦੇਣ ਅਤੇ ਪੇਪਰਾਂ ਦੀ ਮਾਰਕਿੰਗ ਦਾ ਸਮਾਂ ਵਧਾਉਣ ਦੀ ਮੰਗ ਕੀਤੀ ਗਈ। ਉਹਨਾਂ ਦੱਸਿਆ ਕਿ ਚੇਅਰਮੈਨ ਨੇ ਇਹਨਾਂ ਮੰਗਾਂ ਨੂੰ ਪੂਰਾ ਕਰਨ ਦਾ ਭਰੋਸਾ ਦਿੱਤਾ। ਇਸ ਮੌਕੇ ਹਰਗੋਬਿੰਦ ਸਿੰਘ (ਪੀਏ ਟੂ ਚੈਅਰਮੈਨ), ਅੰਨੂ ਰੋਲੀ, ਅਨੀਤਾ ਰਾਣੀ, ਹਰਮਿੰਦਰ ਕੌਰ, ਇੰਦੂ ਬਾਲਾ, ਦਵਿੰਦਰ ਕੌਰ, ਜਸਵਿੰਦਰ ਕੌਰ ਕੁਰਾਲੀ, ਦਲਜੀਤ ਸਿੰਘ, ਅਵਤਾਰ ਸਿੰਘ, ਸੁਖਦੇਵ ਲਾਲ ਬੱਬਰ, ਮੇਜਰ ਸਿੰਘ, ਜਗਜੀਤ ਸਿੰਘ ਅਤੇ ਨਰਿੰਦਰ ਸਿੰਘ ਵੀ ਹਾਜ਼ਰ ਸਨ।

Load More Related Articles
Load More By Nabaz-e-Punjab
Load More In Government

Check Also

ਚਿੱਟੀ ਵੇਈਂ ਵਿੱਚ ਪਾਣੀ ਛੱਡਣ ਲਈ ਬਣਨ ਵਾਲੇ ਰੈਗੂਲੇਟਰ ਦਾ ਮੁੱਖ ਮੰਤਰੀ 8 ਮਈ ਨੂੰ ਰੱਖਣਗੇ ਨੀਂਹ ਪੱਥਰ

ਚਿੱਟੀ ਵੇਈਂ ਵਿੱਚ ਪਾਣੀ ਛੱਡਣ ਲਈ ਬਣਨ ਵਾਲੇ ਰੈਗੂਲੇਟਰ ਦਾ ਮੁੱਖ ਮੰਤਰੀ 8 ਮਈ ਨੂੰ ਰੱਖਣਗੇ ਨੀਂਹ ਪੱਥਰ ਸਿੰ…