ਪੰਜਾਬ ਦੇ ਲੋਕਾਂ ਦਾ ਕਾਂਗਰਸ ਸਰਕਾਰ ਤੋਂ ਮੋਹ ਭੰਗ ਹੋਇਆ: ਚੰਦੂਮਾਜਰਾ

ਅਕਾਲੀ ਵਰਕਰਾਂ ਤੇ ਸ਼ਹਿਰ ਵਾਸੀਆਂ ਦੀ ਸੁਣੀਆਂ ਸਮੱਸਿਆਵਾਂ ਅਤੇ ਮੌਕੇ ’ਤੇ ਅਫਸਰਾਂ ਨਾਲ ਗਲ ਕਰਕੇ ਕਈ ਹੱਲ ਵੀ ਕਰਵਾਈਆਂ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 10 ਮਾਰਚ:
ਸ਼੍ਰੋਮਣੀ ਅਕਾਲੀ ਦਲ ਮੁਹਾਲੀ ਦੇ ਦਫ਼ਤਰ ਵਿਖੇ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਅਤੇ ਪਾਰਟੀ ਦੇ ਹਲਕਾ ਇੰਚਾਰਜ ਤੇਜਿੰਦਰਪਾਲ ਸਿੰਘ ਸਿੱਧੂ ਦੀ ਅਗਵਾਈ ਵਿੱਚ ਅਹਿਮ ਮੀਟਿੰਗ ਹੋਈ, ਜਿਸ ਵਿੱਚ ਅਕਾਲੀ ਵਰਕਰਾਂ ਦੇ ਨਾਲ ਨਾਲ ਆਮ ਲੋਕਾਂ ਦੀਆਂ ਸਮੱਸਿਆਵਾਂ ਵੀ ਸੁਣੀਆਂ ਗਈਆਂ ਅਤੇ ਸੀਨੀਅਰ ਅਫਸਰਾਂ ਨਾਲ ਗੱਲਬਾਤ ਕਰਕੇ ਉਹਨਾਂ ਦੇ ਹੱਲ ਵੀ ਕੀਤੇ ਗਏ। ਇਸ ਮੌਕੇ ਸੰਬੋਧਨ ਕਰਦਿਆਂ ਪ੍ਰੋ. ਚੰਦੂਮਾਜਰਾ ਨੇ ਕਿਹਾ ਕਿ ਮੁਹਾਲੀ ਹਲਕੇ ਸਮੇਤ ਪੂਰੇ ਪੰਜਾਬ ਦਾ ਜੋ ਵਿਕਾਸ ਹੋਇਆ ਹੈ, ਉਹ ਸਿਰਫ ਬਾਦਲ ਸਰਕਾਰ ਸਮੇੱ ਹੀ ਹੋਇਆ ਹੈ। ਕਾਂਗਰਸ ਨੇ ਤਾਂ ਆਪਣੇ ਕਾਰਜਕਾਲ ਦੇ ਇਕ ਸਾਲ ਵਿੱਚ ਸਿਰਫ ਗਰੀਬ ਲੋਕਾਂ ਨਾਲ ਧੱਕਾ ਹੀ ਕੀਤਾ ਹੈ। ਉਹਨਾਂ ਕਿਹਾ ਕਿ ਪੰਜਾਬ ਦੀ ਮੌਜੁੂਦਾ ਕਾਂਗਰਸ ਸਰਕਾਰ ਨੇ ਬੁਢਾਪਾ ਪੈਨਸ਼ਨਾਂ ਬੰਦ ਕਰ ਦਿੱਤੀਆਂ ਹਨ। ਇਸੇ ਤਰ੍ਹਾਂ ਹੀ ਆਟਾ ਦਾਲ ਸਕੀਮ, ਸ਼ਗਨ ਸਕੀਮ ਵੀ ਬੰਦ ਕਰ ਦਿੱਤੀਆਂ ਹਨ। ਉਹਨਾਂ ਕਿਹਾ ਕਿ ਕਾਂਗਰਸ ਸਰਕਾਰ ਬੇਰੁਜ਼ਗਾਰਾਂ ਨੂੰ ਨੌਕਰੀਆਂ ਦੇਣ ਦੇ ਵਾਅਦੇ ਤੋੱ ਵੀ ਭੱਜ ਗਈ ਹੈ।
ਹਲਕਾ ਇੰਚਾਰਜ ਕੈਪਟਨ ਸਿੱੱਧੂ ਨੇ ਦੋਸ਼ ਲਗਾਇਆ ਕਿ ਬਾਦਲ ਸਰਕਾਰ ਵੱਲੋਂ ਸਕੂਲੀ ਵਿਦਿਆਰਥਣਾਂ ਨੂੰ ਦਿੱਤੇ ਜਾ ਰਹੇ ਮੁਫਤ ਸਾਈਕਲ ਦੇਣੇ ਵੀ ਬੰਦ ਕਰ ਦਿੱਤੇ ਹਨ। ਉਹਨਾਂ ਕਿਹਾ ਕਿ ਬਾਦਲ ਸਰਕਾਰ ਵਲੋੱ ਗਰੀਬਾਂ ਅਤੇ ਕਿਸਾਨਾਂ ਨੂੰ ਦਿੱਤੀ ਮੁਫ਼ਤ ਬਿਜਲੀ ਯੂਨਿਟ ਵੀ ਬੰਦ ਕਰ ਦਿੱਤੀ ਹੈ ਅਤੇ ਕਿਸਾਨਾਂ ਦੀਆਂ ਮੋਟਰਾਂ ਉਪਰ ਮੀਟਰ ਲਗਾਏ ਜਾ ਰਹੇ ਹਨ। ਉਹਨਾਂ ਕਿਹਾ ਕਿ ਕਾਂਗਰਸ ਸਰਕਾਰ ਦੀ ਕਰਜਾ ਮਾਫੀ ਸਕੀਮ ਸਿਰਫ ਇੱਕ ਦਿਖਾਵਾ ਹੈ ਅਤੇ ਪੰਜਾਬ ਦੇ ਕਿਸਾਨ ਅੱਜ ਵੀ ਕਰਜੇ ਹੇਠ ਦਬੇ ਹੋਏ ਹਨ। ਮੁਹਾਲੀ ਸ਼ਹਿਰੀ ਦੇ ਪ੍ਰਧਾਨ ਜਥੇਦਾਰ ਬਲਜੀਤ ਸਿੰਘ ਕੁੰਭੜਾ, ਬੀਬੀ ਕੁਲਦੀਪ ਕੌਰ ਕੰਗ ਜ਼ਿਲ੍ਹਾ ਪ੍ਰਧਾਨ ਇਸਤਰੀ ਅਕਾਲੀ ਦਲ, ਹਰਮਨਪ੍ਰੀਤ ਸਿੰਘ ਪ੍ਰਿੰਸ ਜ਼ਿਲ੍ਹਾ ਪ੍ਰਧਾਨ ਯੂਥ ਅਕਾਲੀ ਦਲ ਸ਼ਹਿਰੀ, ਪਰਵਿੰਦਰ ਸਿੰਘ ਬੈਦਵਾਨ ਸੋਹਾਣਾ ਐਮਡੀ ਲੇਬਰਫੈਡ ਨੇ ਵੀ ਸੰਬੋਧਨ ਕੀਤਾ। ਉਹਨਾਂ ਕਿਹਾ ਕਿ ਪਾਰਟੀ ਨੇ ਮੈਂਬਰਸ਼ਿਪ ਦੀ ਜਿਹੜੀ ਡਿਊਟੀ ਲਗਾਈ ਹੈ, ਉਸਨੂੰ ਸਾਰੇ ਅਹੁਦੇਦਾਰਾਂ ਨੂੰ ਨਾਲ ਲੈ ਕੇ ਵਾਰਡ ਪੱਧਰ ਉੱਪਰ ਜਲਦੀ ਹੀ ਪੁੂਰਾ ਕਰ ਲਿਆ ਜਾਵੇਗਾ। ਇਸ ਮੌਕੇ ਸਨੌਰ ਤੋੱ ਅਕਾਲੀ ਵਿਧਾਇਕ ਸ੍ਰ. ਹਰਿੰਦਰਪਾਲ ਸਿੰਘ ਚੰਦੂਮਾਜਰਾ ਦਾ ਵਿਸ਼ੇੇਸ ਸਨਮਾਨ ਵੀ ਕੀਤਾ ਗਿਆ।
ਇਸ ਮੌਕੇ ਕਮਲਜੀਤ ਸਿੰਘ ਰੂਬੀ, ਗੁਰਮੁੱਖ ਸਿੰਘ ਸੋਹਲ, ਬੀਬੀ ਕਮਲਪ੍ਰੀਤ ਕੌਰ, ਬੀਬੀ ਜਸਵੀਰ ਕੌਰ ਅੱਤਲੀ, ਬੀਬੀ ਰਜਿੰਦਰ ਕੌਰ ਕੁੰਭੜਾ (ਸਾਰੇ ਕੌਂਸਲਰ), ਨਿਰਮਲ ਸਿੰਘ ਰੀਹਲ, ਪ੍ਰਧਾਨ ਬੀ ਸੀ ਸੈਲ, ਹਰਪਾਲ ਸਿੰਘ ਬਰਾੜ, ਸੁਰਿੰਦਰ ਸਿੰਘ ਰੋਡਾ, ਗੁਰਮੀਤ ਸਿੰਘ ਸ਼ਾਮਪੁਰ, ਸੰਤੋਖ ਸਿੰਘ ਸੰਧੂ, ਡਾਕਟਰ ਮੇਜਰ ਸਿੰਘ (ਸਾਰੇ ਸਰਕਲ ਪ੍ਰਧਾਨ), ਰਣਜੀਤ ਸਿੰਘ ਮਾਨ, ਅਵਤਾਰ ਸਿੰਘ ਗੋਸਲ, ਗੁਰਵਿੰਦਰ ਸਿੰਘ ਸੋਨੀ, ਮਨਦੀਪ ਸਿੰਘ ਸੰਧੂ, ਜਗਦੀਸ਼ ਸਿੰਘ ਸੀ ਟੀ ਯੂ, ਗੁਰਮੇਲ ਸਿੰਘ ਮੋਜੇਵਾਲ, ਸੁਖਦੇਵ ਸਿੰਘ ਵਾਲੀਆ,ਜਸਰਾਜ ਸਿੰਘ ਸੋਨੂੰ, ਪ੍ਰਭਜੋਤ ਸਿੰਘ, ਨਿਸ਼ਾਨ ਸਿੰਘ, ਸੁਰਿੰਦਰ ਸਿੰਘ ਲੁਬਾਣਾ, ਗੁਰਬਖਸ਼ ਸਿੰਘ, ਕੁਲਵਿੰਦਰ ਸਿੰਘ, ਹਰਚੇਤ ਸਿੰਘ ਅਤੇ ਹੋਰ ਵੱਡੀ ਗਿਣਤੀ ਅਕਾਲੀ ਆਗੂ, ਵਰਕਰ ਅਤੇ ਸ਼ਹਿਰ ਵਾਸੀ ਹਾਜ਼ਰ ਸਨ।

Load More Related Articles
Load More By Nabaz-e-Punjab
Load More In Politics

Check Also

ਪੰਜਾਬ ਚਲਾਉਣ ਵਿੱਚ ਨਾਕਾਮ ਸਾਬਤ ਹੋਈ ‘ਆਪ’ ਸਰਕਾਰ: ਬੀਬੀ ਰਾਮੂਵਾਲੀਆ

ਪੰਜਾਬ ਚਲਾਉਣ ਵਿੱਚ ਨਾਕਾਮ ਸਾਬਤ ਹੋਈ ‘ਆਪ’ ਸਰਕਾਰ: ਬੀਬੀ ਰਾਮੂਵਾਲੀਆ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 18 ਮ…