ਕਿਸਾਨਾਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਪੁਤਲਾ ਫੂਕਿਆ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 10 ਮਾਰਚ:
ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਵੱਲੋਂ ਕਿਸਾਨਾਂ ਨਾਲ ਕੀਤੇ ਗਏ ਵਾਅਦੇ ਨਾ ਪੂਰੇ ਕਰਨ ਦੇ ਦੋਸ਼ ਵਿੱਚ ਪਿੰਡ ਨਿਆਂਮੀਆਂ ਵਿਖੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਪੁਤਲਾ ਫੂਕਿਆ ਗਿਆ। ਇਸ ਮੌਕੇ ਸੰਬੋਧਨ ਕਰਦਿਆਂ ਜਿਲ੍ਹਾ ਪ੍ਰਧਾਨ ਰਵਿੰਦਰ ਸਿੰਘ ਦੇਹਕਲਾਂ ਨੇ ਕਿਹਾ ਕਿ ਪ੍ਰਧਾਨ ਮੰਤਰੀ ਮੋਦੀ ਨੇ ਪਿਛਲੀਆਂ ਲੋਕ ਸਭਾ ਚੋਣਾਂ ਦੌਰਾਨ ਕਿਸਾਨਾਂ ਨਾਲ ਇਹ ਵਾਅਦਾ ਕੀਤਾ ਸੀ ਕਿ ਭਾਜਪਾ ਸਰਕਾਰ ਬਣਨ ਤੇ ਕਮੇਟੀ ਦੀ ਸਵਾਮੀਨਾਥਨ ਰਿਪੋਰਟ ਨੂੰ ਲਾਗੂ ਕਰ ਦਿੱਤਾ ਜਾਵੇਗਾ ਅਤੇ ਕਿਸਾਨਾਂ ਦਾ ਸਾਰਾ ਕਰਜਾ ਮਾਫ ਕਰ ਦਿੱਤਾ ਜਾਵੇਗਾ। ਉਹਨਾਂ ਕਿਹਾ ਕਿ ਹੁਣ ਮੋਦੀ ਸਰਕਾਰ ਬਣੇ ਨੂੰ ਚਾਰ ਸਾਲ ਹੋ ਗਏ ਹਨ ਪਰ ਇਹ ਦੋਵੇੱ ਮੰਗਾਂ ਮੋਦੀ ਸਰਕਾਰ ਵਲੋੱ ਪੂਰੀਆਂ ਨਹੀਂ ਕੀਤੀਆਂ ਗਈਆਂ। ਉਹਨਾਂ ਮੰਗ ਕੀਤੀ ਕਿ ਕਿਸਾਨਾਂ ਦੀਆਂ ਉਪਰੋਕਤ ਦੋਵੇਂ ਮੰਗਾਂ ਨੂੰ ਤੁਰੰਤ ਪੂਰਾ ਕੀਤਾ ਜਾਵੇ।
ਇਸ ਮੌਕੇ ਗਿਆਨ ਸਿੰਘ ਧੜਾਕ, ਜਸਪਾਲ ਸਿੰਘ ਨਿਆਮੀਆਂ, ਬਹਾਦਰ ਸਿੰਘ ਗਿੱਲ, ਪਰਦੀਪ ਸਿੰਘ, ਹਰਵਿੰਦਰ ਸਿੰਘ, ਗੁਰਜੰਟ ਸਿੰਘ, ਗੁਰਮੀਤ ਸਿੰਘ, ਸ਼ਮਸ਼ੇਰ ਸਿੰਘ, ਸਰਦੂਲ ਸਿੰਘ, ਹਰਨੇਕ ਸਿੰਘ, ਪ੍ਰਗਟ ਸਿੰਘ, ਕੁਲਦੀਪ ਸਿੰਘ, ਪਵਿੱਤਰ ਸਿੰਘ, ਮਨਪ੍ਰੀਤ ਸਿੰਘ, ਕੁਲਵੀਰ ਸਿੰਘ, ਰਣਜੀਤ ਸਿੰਘ, ਸੇਵਾ ਸਿੰਘ, ਕੁਲਵਿੰਦਰ ਸਿੰਘ, ਰਣਧੀਰ ਸਿੰਘ, ਬੂਟਾ ਸਿੰਘ ਵੀ ਮੌਜੂਦ ਸਨ।

Load More Related Articles
Load More By Nabaz-e-Punjab
Load More In Protest

Check Also

ਡੀਸੀ ਦਫ਼ਤਰ ਬਾਹਰ ਪੰਜਾਬ ਦੀ ‘ਆਪ’ ਸਰਕਾਰ ਖ਼ਿਲਾਫ਼ ਗਰਜ਼ੇ ਪੈਨਸ਼ਨਰ ਬਾਬੇ

ਡੀਸੀ ਦਫ਼ਤਰ ਬਾਹਰ ਪੰਜਾਬ ਦੀ ‘ਆਪ’ ਸਰਕਾਰ ਖ਼ਿਲਾਫ਼ ਗਰਜ਼ੇ ਪੈਨਸ਼ਨਰ ਬਾਬੇ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 15 ਜੂ…