ਖਰੜ ਵਿੱਚ 2998 ਬੱਚਿਆਂ ਨੂੰ ਪਿਲਾਈਆਂ ਪੋਲੀਓ ਬੂੰਦਾਂ: ਡਾ. ਸੁਰਿੰਦਰ ਸਿੰਘ

ਸੋਮਵਾਰ ਤੇ ਮੰਗਲਵਾਰ ਨੂੰ ਘਰ ਘਰ ਜਾ ਕੇ ਪਿਲਾਈ ਜਾਵੇਗੀ ਪੋਲੀਓ ਦੀ ਦਵਾਈ

ਮਲਕੀਤ ਸਿੰਘ ਸੈਣੀ
ਨਬਜ਼-ਏ-ਪੰਜਾਬ ਬਿਊਰੋ, ਖਰੜ, 11 ਮਾਰਚ:
ਪੰਜਾਬ ਸਰਕਾਰ ਦੇ ਸਿਹਤ ਵਿਭਾਗ ਵੱਲੋਂ 0-5 ਸਾਲ ਤੱਕ ਦੇ ਬੱਚਿਆਂ ਨੌ ਪਲਸ ਪੋਲੀਓ ਦੀ ਦਵਾਈ ਪਿਲਾਉਣ ਲਈ ਚਲਾਈ ਗਈ ਤਿੰਨ ਰੋਜ਼ਾ ਮੁਹਿੰਮ ਤਹਿਤ ਸਿਵਲ ਹਸਪਤਾਲ ਖਰੜ ਤਹਿ ਪੈਦੇ ਏਰੀਆਂ ਵਿਚ 9970 ਬੱਚਿਆਂ ਨੂੰ ਪਲੱਸ ਪੋਲਿਓ ਦੀਆਂ ਦਵਾਈ ਪਿਲਾਉਣ ਦਾ ਟੀਚਾ ਰੱਖਿਆ ਗਿਆ ਹੈ। ਸਿਵਲ ਹਸਪਤਾਲ ਖਰੜ ਦੇ ਐਸ.ਐਮ.ਓ. ਡਾ. ਸੁਰਿੰਦਰ ਸਿੰਘ ਨੇ ਦੱਸਿਆ ਕਿ ਨੋਡਲ ਅਫਸਰ ਡਾ.ਅਨੂਪਮਾ ਦੀ ਰਹਿਨੁਮਾਈ ਵਿਚ 32 ਟੀਮਾਂ, 9 ਮੋਬਾਇਲ ਟੀਮਾਂ ਬਣਾਈਆਂ ਗਈਆਂ ਸਨ ਜਿਨ੍ਹਾਂ ਵਲੋਂ ਅੱਜ ਪੋਲਿਓ ਬੂਥਾਂ ਤੇ 0-5 ਸਾਲ ਦੇ ਬੱਚਿਆਂ ਨੂੰ ਪੋਲਿਓ ਦੀਆਂ ਬੂੰਦਾਂ ਪਿਲਾਈਆਂ ਗਈਆਂ ਹਨ ਅਤੇ ਬੱਚਿਆਂ ਨੂੰ ਪੋਲਿਓ ਦੀਆਂ ਬੂੰਦਾਂ ਪਿਲਾਉਣ ਦਾ ਟੀਚਾ ਹੈ। ਉਨ੍ਹਾਂ ਦੱਸਿਆ ਕਿ 12,13 ਮਾਰਚ ਨੂੰ ਸਿਹਤ ਵਿਭਾਗ ਦਾ ਪੈਰਾ ਮੈਡੀਕਲ ਸਟਾਫ, ਨਰਸਿੰਗ ਕਾਲਜ਼ਾਂ ਦੇ ਵਿਦਿਆਰਥੀ ਪੋਲਿਓ ਦੀਆਂ ਬੂੰਦਾਂ ਬੱਚਿਆਂ ਨੂੰ ਘਰ ਘਰ ਜਾ ਕੇ ਪਿਲਾਉਣਗੇ।

Load More Related Articles
Load More By Nabaz-e-Punjab
Load More In Health / Hospitals

Check Also

ਪਾਰਕ ਗਰੁੱਪ ਵੱਲੋਂ 450 ਬਿਸਤਰਿਆਂ ਦਾ ਸੁਪਰ ਸਪੈਸ਼ਲਿਟੀ ਹਸਪਤਾਲ ਸ਼ੁਰੂ ਕਰਨ ਦਾ ਐਲਾਨ

ਪਾਰਕ ਗਰੁੱਪ ਵੱਲੋਂ 450 ਬਿਸਤਰਿਆਂ ਦਾ ਸੁਪਰ ਸਪੈਸ਼ਲਿਟੀ ਹਸਪਤਾਲ ਸ਼ੁਰੂ ਕਰਨ ਦਾ ਐਲਾਨ ਨਬਜ਼-ਏ-ਪੰਜਾਬ ਬਿਊਰੋ, …