nabaz-e-punjab.com

ਆਂਗਨਵਾੜੀ ਮੁਲਾਜ਼ਮਾਂ ਵੱਲੋਂ 18 ਮਾਰਚ ਨੂੰ ਪੰਜਾਬ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ ਦੇ ਘਰ ਦਾ ਘਿਰਾਓ ਕਰਨ ਦਾ ਐਲਾਨ

26 ਮਾਰਚ ਨੂੰ ਪੰਜਾਬ ਵਿਧਾਨ ਸਭਾ ਵੱਲ ਕੂਚ ਕਰਨਗੇ ਪੰਜਾਬ ਭਰ ਦੀਆਂ ਆਂਗਨਵਾੜੀ ਵਰਕਰਾਂ ਤੇ ਹੈਲਪਰ

ਨਬਜ਼-ਏ-ਪੰਜਾਬ ਬਿਊਰੋ, ਚੰਡੀਗੜ੍ਹ, 12 ਮਾਰਚ:
ਆਲ ਪੰਜਾਬ ਆਂਗਨਵਾੜੀ ਮੁਲਾਜਮ ਯੂਨੀਅਨ ਨੇ ਆਪਣੀਆਂ ਮੰਗਾਂ ਦੇ ਸਬੰਧ ਵਿਚ ਪੰਜਾਬ ਸਰਕਾਰ ਨਾਲ ਆਰ ਪਾਰ ਦੀ ਲੜਾਈ ਕਰਨ ਦਾ ਐਲਾਨ ਕਰ ਦਿੱਤਾ ਹੈ ਅਤੇ 18 ਮਾਰਚ ਦਿਨ ਐਤਵਾਰ ਨੂੰ ਪੰਜਾਬ ਕਾਂਗਰਸ ਦੇ ਪ੍ਰਧਾਨ ਸੁਨੀਲ ਕੁਮਾਰ ਜਾਖੜ ਦੇ ਪਿੰਡ ਪੰਜ ਕੋਸੀ ਵਿਖੇ ਉਹਨਾਂ ਦੇ ਘਰ ਦਾ ਘਿਰਾਓ ਆਂਗਨਵਾੜੀ ਵਰਕਰਾਂ ਤੇ ਹੈਲਪਰਾਂ ਵੱਲੋਂ ਕੀਤਾ ਜਾਵੇਗਾ। ਇਹ ਜਾਣਕਾਰੀ ਯੂਨੀਅਨ ਦੇ ਸੂਬਾ ਪ੍ਰਧਾਨ ਹਰਗੋਬਿੰਦ ਕੌਰ ਵੱਲੋਂ ਦਿੱਤੀ ਗਈ ਹੈ। ਉਹਨਾਂ ਕਿਹਾ ਕਿ ਪੰਜਾਬ ਸਰਕਾਰ ਸੁੱਤੀ ਪਈ ਹੈ ਤੇ ਉਸ ਨੂੰ ਜਗਾਉਣ ਲਈ ਹੁਣ ਵਰਕਰਾਂ ਤੇ ਹੈਲਪਰਾਂ ਕਾਂਗਰਸੀ ਆਗੂਆਂ ਦੇ ਘਰਾਂ ਤੱਕ ਪੁੱਜਨਗੀਆਂ। ਉਹਨਾਂ ਕਿਹਾ ਕਿ 26 ਮਾਰਚ ਨੂੰ ਚੰਡੀਗੜ੍ਹ ਵਿਖੇ ਪੰਜਾਬ ਵਿਧਾਨ ਸਭਾ ਦਾ ਘਿਰਾਓ ਕੀਤਾ ਜਾਵੇਗਾ ਤੇ ਪੰਜਾਬ ਭਰ ਵਿਚੋਂ ਹਜਾਰਾਂ ਆਂਗਨਵਾੜੀ ਵਰਕਰਾਂ ਤੇ ਹੈਲਪਰਾਂ ਪੁੱਜਣਗੀਆਂ।
ਸੂਬਾ ਪ੍ਰਧਾਨ ਨੇ ਪੰਜਾਬ ਸਰਕਾਰ ਨੂੰ ਸਖਤ ਚੇਤਾਵਨੀ ਦਿੰਦਿਆ ਕਿਹਾ ਕਿ ਵਰਕਰਾਂ ਤੇ ਹੈਲਪਰਾਂ ਜੇਲ੍ਹਾ ਅਤੇ ਥਾਣਿਆ ਤੋਂ ਨਹੀ ਡਰਦੀਆ ਤੇ ਜੇਕਰ ਉਹਨਾਂ ਦੀਆਂ ਮੰਗਾਂ ਨਾ ਮੰਨੀਆ ਗਈਆਂ ਤਾਂ ਉਹ ਜੇਲ੍ਹ ਭਰੋ ਅੰਦੋਲਨ ਸ਼ੁਰੂ ਕਰਨਗੀਆ। ਉਹਨਾਂ ਮੰਗ ਕੀਤੀ ਕਿ ਪੰਜਾਬ ਦੀਆਂ ਆਂਗਨਵਾੜੀ ਵਰਕਰਾਂ ਤੇ ਹੈਲਪਰਾਂ ਨੂੰ ਹਰਿਆਣਾ ਅਤੇ ਦਿੱਲੀ ਪੈਟਰਨ ਤੇ ਮਾਣ ਭੱਤਾ ਦਿੱਤਾ ਜਾਵੇ ਅਤੇ ਜਿਹੜੇ 3 ਤੋਂ 6 ਸਾਲ ਦੇ ਬੱਚਿਆਂ ਨੂੰ ਸਿੱਖਿਆ ਵਿਭਾਗ ਨੇ ਖੋਹ ਕੇ ਸਰਕਾਰੀ ਪ੍ਰਾਇਮਰੀ ਸਕੂਲਾਂ ਵਿਚ ਪ੍ਰੀ ਨਰਸਰੀ ਜਮਾਤਾਂ ‘ਚ ਦਾਖਲ ਕਰ ਲਿਆ ਹੈ , ਉਹਨਾਂ ਬੱਚਿਆਂ ਵਾਪਸ ਵਰਕਰਾਂ ਕੋਲ ਭੇਜਿਆ ਜਾਵੇ। ਇਸ ਤੋਂ ਇਲਾਵਾ ਪਿਛਲੇਂ 15 ਮਹੀਨਿਆਂ ਤੋਂ ਰੋਕੇ ਹੋਏ ਆਂਗਨਵਾੜੀ ਕੇਂਦਰਾਂ ਦੇ ਕਿਰਾਏ , ਵਰਕਰਾਂ ਤੇ ਹੈਲਪਰਾਂ ਨੂੰ ਵਰਦੀਆਂ ਦੇ ਪੈਸੇ , ਸਟੇਸ਼ਨਰੀ ਦੇ ਸਮਾਨ ਲਈ ਪੈਸੇ ਦਿੱਤੇ ਜਾਣ ਅਤੇ ਪਿਛਲੇਂ ਇਕ ਸਾਲ ਤੋਂ ਆਂਗਨਵਾੜੀ ਸੈਂਟਰਾਂ ਵਿਚ ਬੱਚਿਆਂ ਦੇ ਖਾਣ ਲਈ ਮੁੱਕਿਆ ਪਿਆ ਰਾਸ਼ਨ ਭੇਜਿਆ ਜਾਵੇ।

Load More Related Articles
Load More By Nabaz-e-Punjab
Load More In Protest

Check Also

ਡੀਸੀ ਦਫ਼ਤਰ ਬਾਹਰ ਪੰਜਾਬ ਦੀ ‘ਆਪ’ ਸਰਕਾਰ ਖ਼ਿਲਾਫ਼ ਗਰਜ਼ੇ ਪੈਨਸ਼ਨਰ ਬਾਬੇ

ਡੀਸੀ ਦਫ਼ਤਰ ਬਾਹਰ ਪੰਜਾਬ ਦੀ ‘ਆਪ’ ਸਰਕਾਰ ਖ਼ਿਲਾਫ਼ ਗਰਜ਼ੇ ਪੈਨਸ਼ਨਰ ਬਾਬੇ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 15 ਜੂ…