Share on Facebook Share on Twitter Share on Google+ Share on Pinterest Share on Linkedin ਮੁਹਾਲੀ ਵਿੱਚ 57 ਹਜ਼ਾਰ 461 ਬੱਚਿਆਂ ਨੂੰ ਮਿਲ ਰਿਹੈ ਮਿਡ-ਡੇਅ ਮੀਲ ਤਹਿਤ ਦੁਪਹਿਰ ਦਾ ਮੁਫ਼ਤ ਖਾਣਾ: ਡੀਸੀ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 12 ਮਾਰਚ: ਸਾਹਿਬਜ਼ਾਦਾ ਅਜੀਤ ਸਿੰਘ ਨਗਰ ਜ਼ਿਲ੍ਹੇ ਦੇ 666 ਸਰਕਾਰੀ ਅਤੇ 223 ਸਰਕਾਰੀ ਅਤੇ ਸਰਕਾਰੀ ਸਹਾਇਤਾ ਪ੍ਰਾਪਤ ਪ੍ਰਾਇਮਰੀ ਤੇ ਅੱਪਰ ਪ੍ਰਾਇਮਰੀ ਸਕੂਲਾਂ ਦੇ 57 ਹਜ਼ਾਰ 461 ਬੱਚਿਆਂ ਨੂੰ ਮਿਡ-ਡੇਅ ਮੀਲ ਸਕੀਮ ਤਹਿਤ ਦੁਪਹਿਰ ਦਾ ਸਾਫ ਸੁਥਰਾ ਅਤੇ ਪੌਸ਼ਟਿਕ ਖਾਣਾ ਮੁਹੱਈਆ ਕਰਵਾਇਆ ਜਾਂਦਾ ਹੈ ਅਤੇ ਜਿਲ੍ਹੇ ’ਚ ਮਿਡ-ਡੇਅ ਮੀਲ ਸਕੀਮ ਨੂੰ ਯੋਜਨਬੰਧ ਤਰੀਕੇ ਨਾਲ ਸਫਲਤਾ ਪੂਰਵਕ ਚਲਾਇਆ ਜਾ ਰਿਹਾ ਹੈ। ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ੍ਰੀਮਤੀ ਗੁਰਪ੍ਰੀਤ ਕੌਰ ਸਪਰਾ ਨੇ ਦੱਸਿਆ ਕਿ ਮਿਡ ਡੇ ਮੀਲ ਸਕੀਮ ਤਹਿਤ ਪੰਜਾਬ ਸਰਕਾਰ ਵੱਲੋਂ ਭਾਰਤ ਸਰਕਾਰ ਦੇ ਸਹਿਯੋਗ ਨਾਲ ਸਾਡੇ ਗੁਰੂਆਂ ਪੀਰਾਂ ਦੇ ਦਰਸਾਏ ਮਾਰਗ ਤੇ ਚਲ ਕੇ ਸਰਬੱਤ ਦੇ ਭਲੇ ਲਈ, ਜਾਤ-ਪਾਤ ਅਤੇ ਊਚ-ਨੀਚ ਦਾ ਭੇਦ ਮਿਟਾਉਣ ਵਾਲੀ ਅਤੇ ਸਕੂਲੀ ਬੱਚਿਆਂ ਨੂੰ ਪੰਗਤ ਵਿੱਚ ਬਿਠਾ ਕੇ ਦੁਪਹਿਰ ਦਾ ਖਾਣਾ ਮੁਫਤ ਮੁਹੱਈਆ ਕਰਵਾਇਆ ਜਾਂਦਾ ਹੈ। ਸ੍ਰੀਮਤੀ ਸਪਰਾ ਨੇ ਦੱਸਿਆ ਕਿ ਜ਼ਿਲ੍ਹੇ ’ਚ ਮਿਡ ਡੇ ਮੀਲ ਸਕੀਮ ਅਧੀਨ 443 ਸਰਕਾਰੀ ਅਤੇ ਸਰਕਾਰੀ ਸਹਾਇਤਾ ਪ੍ਰਾਪਤ ਪ੍ਰਾਇਮਰੀ ਸਕੂਲ ਦੇ 36 ਹਜ਼ਾਰ 292 ਬੱਚੇ ਅਤੇ 223 ਸਰਕਾਰੀ ਅਤੇ ਸਰਕਾਰੀ ਸਹਾਇਤਾ ਪ੍ਰਾਪਤ ਅੱਪਰ ਪ੍ਰਾਇਮਰੀ ਸਕੂਲਾਂ ਦੇ 21 ਹਜ਼ਾਰ 169 ਬੱਚਿਆਂ ਨੂੰ ਮਿਡ ਡੇ ਮੀਲ ਸਕੀਮ ਅਧੀਨ ਦੁਪਹਿਰ ਦਾ ਖਾਣਾ ਮੁਹੱਈਆ ਕਰਵਾਇਆ ਜਾਂਦਾ ਹੈ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿੱਚ ਦੁਪਹਿਰ ਦਾ ਖਾਣਾ ਬਣਾਉਣ ਲਈ ਪ੍ਰਾਇਮਰੀ ਅਤੇ ਅੱਪਰ ਪ੍ਰਾਇਮਰੀ ਸਕੂਲਾਂ ਵਿੱਚ 1350 ਦੇ ਕਰੀਬ ਕੁੱਕ-ਕਮ- ਹੈਲਪਰ ਕੰਮ ਕਰ ਰਹੇ ਹਨ। ਉਨ੍ਹਾਂ ਦੱਸਿਆ ਕਿ ਸਾਲ 2017-18 ਵਿੱਚ ਕੁਕਿੰਗ ਕੌਸਟ ਵਜੋਂ 03 ਕਰੋੜ 99 ਲੱਖ 88 ਹਜ਼ਾਰ 506 ਰੁਪਏ ਅਤੇ ਖਾਣਾ ਬਣਾਉਣ ਵਾਲਿਆਂ ਨੂੰ ਉਜਰਤਾਂ ਵਜੋਂ ਇੱਕ ਕਰੋੜ 85 ਲੱਖ 92 ਹਜ਼ਾਰ 900 ਰੁਪਏ ਦੀ ਅਦਾਇਗੀ ਕੀਤੀ ਗਈ। ਡੀਸੀ ਨੇ ਦੱਸਿਆ ਕਿ ਜ਼ਿਲ੍ਹੇ ’ਚ 67 ਸਕੂਲਾਂ ਵਿੱਚ ਗੈਰ ਸਰਕਾਰੀ ਸੰਸਥਾ ਇਸਤਰੀ ਸ਼ਕਤੀ ਵੱਲੋਂ ਬਣਿਆ ਬਣਾਇਆ ਦੁਪਹਿਰ ਦਾ ਖਾਣਾ ਸਕੂਲੀ ਬੱਚਿਆਂ ਲਈ ਭੇਜਿਆ ਜਾਂਦਾ ਹੈ। ਉਨ੍ਹਾਂ ਦੱਸਿਆ ਕਿ ਇਸ ਸੰਸਥਾ ਵੱਲੋਂ 39 ਪ੍ਰਾਇਮਰੀ ਸਕੂਲਾਂ ਅਤੇ 28 ਅੱਪਰ ਪ੍ਰਾਇਮਰੀ ਸਕੂਲਾਂ ਦੇ ਬੱਚਿਆਂ ਨੂੰ ਦੁਪਹਿਰ ਦਾ ਖਾਣਾ ਮੁਹੱਈਆ ਕਰਵਾਇਆ ਜਾਂਦਾ ਹੈ। ਉਨ੍ਹਾਂ ਦੱਸਿਆ ਕਿ ਬਾਕੀ ਸਕੂਲਾਂ ਵਿੱਚ ਮਿਡ ਡੇ ਮੀਲ ਅਧਿਆਪਕਾਂ ਦੀ ਦੇਖ-ਰੇਖ ਹੇਠ ਕੁੱਕਾਂ ਵੱਲੋਂ ਤਿਆਰ ਕੀਤਾ ਜਾਂਦਾਂ ਹੈ। ਉਨ੍ਹਾਂ ਹੋਰ ਦੱਸਿਆ ਕਿ ਸਕੂਲਾਂ ਵਿੱਚ ਮਿਡ ਡੇ ਮੀਲ ਤਿਆਰ ਕਰਨ ਲਈ ਸਕੂਲ ਪੱਧਰ ’ਤੇ ਕਮੇਟੀਆਂ ਦਾ ਗਠਨ ਕੀਤਾ ਗਿਆ ਹੈ। ਇਸ ਤੋਂ ਇਲਾਵਾ ਮਦਰ ਟੀਚਰ ਐਸੋਸ਼ੀਏਸ਼ਨ ਦਾ ਸਹਿਯੋਗ ਵੀ ਲਿਆ ਜਾਂਦਾ ਹੈ। ਉਨ੍ਹਾਂ ਦੱਸਿਆ ਕਿ ਐਨ.ਜੀ.ਓ. ਵੱਲੋਂ ਤਿਆਰ ਕੀਤਾ ਮਿਡ ਡੇ ਮੀਲ ਨਿਰੰਤਰ ਚੈਕ ਕੀਤਾ ਜਾਂਦਾ ਹੈ ਅਤੇ ਇਹ ਖਾਣਾ ਜ਼ਿਲ੍ਹਾ ਸਿੱਖਿਆ ਅਫ਼ਸਰ, ਉਪ ਜ਼ਿਲ੍ਹਾ ਸਿੱਖਿਆ ਅਫਸਰ, ਸਹਾਇਕ ਬਲਾਕ ਮੈਨੇਜਰ ਅਤੇ ਜ਼ਿਲ੍ਹੇ ਦੇ ਹੋਰ ਅਧਿਕਾਰੀਆਂ ਵੱਲੋਂ ਚੈਕ ਕੀਤਾ ਜਾਂਦਾ ਹੈ ਤਾਂ ਜੋ ਸਕੂਲੀ ਬੱਚਿਆਂ ਨੂੰ ਦੁਪਹਿਰ ਦਾ ਸਾਫ ਸੂਥਰਾ ਅਤੇ ਪੋਸਟਿਕ ਖਾਣਾ ਮਿਲਣ ਨੂੰ ਯਕੀਨੀ ਬਣਾਇਆ ਜਾ ਸਕੇ। ਉਨ੍ਹਾਂ ਦੱਸਿਆ ਕਿ ਖਾਣੇ ਦੇ ਸਮੇਂ-ਸਮੇਂ ਸਿਵਲ ਸਰਜਨ ਸਾਹਿਬਜ਼ਾਦਾ ਅਜੀਤ ਸਿੰਘ ਵੱਲੋਂ ਗਠਿਤ ਕੀਤੀ ਟੀਮ ਵੱਲੋਂ ਸੈਂਪਲ ਵੀ ਲਏ ਜਾਂਦੇ ਹਨ। ਉਨ੍ਹਾਂ ਹੋਰ ਦੱਸਿਆ ਕਿ ਦੁਪਹਿਰ ਦੇ ਖਾਣੇ ਦੀ ਹਰ ਦਿਨ ਲਈ ਸੂਚੀ ਬਣਾਈ ਗਈ ਹੈ, ਜਿਸ ਤਹਿਤ ਦੁਪਹਿਰ ਦਾ ਖਾਣਾ ਤਿਆਰ ਕੀਤਾ ਜਾਂਦਾ ਹੈ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ