ਮਿਸ਼ਨ ਲਾਲੀ ਤੇ ਹਰਿਆਲੀ ਵੱਲੋਂ ਗੁਰਦੁਆਰਾ ਅੰਬ ਸਾਹਿਬ ਵਿੱਚ ਖੂਨਦਾਨ ਕੈਂਪ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 14 ਮਾਰਚ:
ਸਮਾਜ ਸੇਵੀ ਸੰਸਥਾ ਹਿਊਮਨ ਵੈਲਫੇਅਰ ਫਾਊਂਡੇਸ਼ਨ ਅਤੇ ਯੂਨੀਵਰਸਲ ਵੈਲਫੇਅਰ ਕਲੱਬ ਪੰਜਾਬ ਵਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਗੁਰਦੁਆਰਾ ਸ੍ਰੀ ਅੰਬ ਸਾਹਿਬ ਵਿਖੇ ਸੰਗਰਾਂਦ ਦੇ ਦਿਹਾੜੇ ਮਿਸ਼ਨ ਲਾਲੀ ਤੇ ਹਰਿਆਲੀ ਤਹਿਤ ਖੂਨਦਾਨ ਕੈਂਪ ਲਗਾਇਆ ਗਿਆ, ਜਿਸ ਵਿਚ ਸਿਵਲ ਹਸਪਤਾਲ, ਲੁਧਿਆਣਾ ਦੀ ਟੀਮ ਨੇ ਡਾਕਟਰ ਗੁਰਿੰਦਰਦੀਪ ਸਿੰਘ ਗਰੇਵਾਲ ਦੀ ਅਗਵਾਈ ਹੇਠ 40 ਵਲੰਟੀਅਰਾਂ ਵਲੋਂ ਦਾਨ ਕੀਤਾ ਖੂਨ ਇਕੱਤਰ ਕੀਤਾ। ਕੈਂਪ ਵਿਚ ਵਲੰਟੀਅਰਾਂ ਦੀ ਹੌਂਸਲਾ ਅਫਜਾਈ ਕਰਨ ਵਾਸਤੇ ਮੈਨੇਜਰ ਅਮਰਜੀਤ ਸਿੰਘ ਗਿੱਲ ਅਤੇ ਬੀਬੀ ਗੁਰਪ੍ਰੀਤ ਕੌਰ ਰੱਖੜਾ ਵਿਸੇਸ਼ ਤੌਰ ਤੇ ਪਹੁੰਚੇ। ਕੈਂਪ ਵਿਚ ਮਿਸ਼ਨ ਦੇ ਮੋਢੀ ਹਰਦੀਪ ਸਿੰਘ ਸਨੌਰ, ਅਮਰਜੀਤ ਸਿੰਘ ਜਾਗਦੇ ਰਹੋ, ਹਰਮੀਤ ਸਿੰਘ ਮੀਤ, ਮਲਕੀਤ ਸਿੰਘ ਬੋਲੜ ਕਲਾਂ, ਹਰਜਿੰਦਰ ਸਿੰਘ ਫਾਟਵਾਂ, ਬੀਬੀ ਸੁਰਿੰਦਰ ਕੌਰ, ਕੁਲਜੀਤ ਸਿੰਘ ਮੁਹਾਲੀ ਨੇ ਵਧ ਚੜ ਕੇ ਸੇਵਾ ਕੀਤੀ।
ਮੈਨੇਜਰ ਅਮਰਜੀਤ ਸਿੰਘ ਗਿੱਲ ਨੇ ਵਲੰਟੀਅਰਾਂ ਨੂੰ ਬੈਜ, ਸਰਟੀਫਿਕੇਟ ਤੇ ਸਨਮਾਨ ਚਿੰਨ੍ਹ ਦੇ ਕੇ ਸਨਮਾਨਤ ਕਰਦਿਆਂ ਕਿਹਾ ਕਿ ਨੌਜਵਾਨਾਂ ਵਲੋਂ ਖੂਨਦਾਨ ਕਰਨਾ ਸਭ ਤੋਂ ਉਤਮ ਸੇਵਾ ਹੈ ਅਤੇ ਹਰ ਤੰਦਰੁਸਤ ਇਨਸਾਨ ਹਰ ਤਿੰਨ ਮਹੀਨਿਆਂ ਬਾਅਦ ਖੂਨਦਾਨ ਕਰ ਸਕਦਾ ਹੈ। ਉਨ੍ਹਾਂ ਕੈਂਪ ਪ੍ਰਬੰਧਕਾਂ ਦੀ ਸ਼ਲਾਘਾ ਕਰਦਿਆਂ ਭਵਿੱਖ ਵਿੱਚ ਹਰ ਸੰਭਵ ਸਹਿਯੋਗ ਦੇਣ ਦਾ ਵਾਅਦਾ ਕੀਤਾ।

Load More Related Articles
Load More By Nabaz-e-Punjab
Load More In Social

Check Also

ਚਿੱਟੀ ਵੇਈਂ ਵਿੱਚ ਪਾਣੀ ਛੱਡਣ ਲਈ ਬਣਨ ਵਾਲੇ ਰੈਗੂਲੇਟਰ ਦਾ ਮੁੱਖ ਮੰਤਰੀ 8 ਮਈ ਨੂੰ ਰੱਖਣਗੇ ਨੀਂਹ ਪੱਥਰ

ਚਿੱਟੀ ਵੇਈਂ ਵਿੱਚ ਪਾਣੀ ਛੱਡਣ ਲਈ ਬਣਨ ਵਾਲੇ ਰੈਗੂਲੇਟਰ ਦਾ ਮੁੱਖ ਮੰਤਰੀ 8 ਮਈ ਨੂੰ ਰੱਖਣਗੇ ਨੀਂਹ ਪੱਥਰ ਸਿੰ…