ਮੁਹਾਲੀ ਨੇੜਲੇ ਪਿੰਡਾਂ ਦੇ ਕਿਸਾਨਾਂ ਵੱਲੋਂ ਗਮਾਡਾ ਦੇ ਦਫ਼ਤਰ ਦੇ ਬਾਹਰ ਵਿਸ਼ਾਲ ਧਰਨਾ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 16 ਮਾਰਚ:
ਮੁਹਾਲੀ ਨੇੜਲੇ ਵੱਖ ਵੱਖ ਪਿੰਡਾਂ ਦੇ ਕਿਸਾਨਾਂ ਨੇ ਅੱਜ ਗਮਾਡਾ (ਪੁੱਡਾ) ਦੇ ਦਫ਼ਤਰ ਦੇ ਬਾਹਰ ਵਿਸ਼ਾਲ ਧਰਨਾ ਦਿੱਤਾ ਅਤੇ ਨਾਅਰੇਬਾਜ਼ੀ ਕੀਤੀ। ਧਰਨੇ ਦੌਰਾਨ ਉਸ ਵੇਲੇ ਸਥਿਤੀ ਤਨਾਓਪੂਰਨ ਹੋ ਗਈ ਜਦੋਂ ਕਿਸਾਨਾਂ ਨੇ ਪ੍ਰਦਰਸ਼ਨ ਦੌਰਾਨ ਆਪਣੇ ਟਰੈਕਟਰ ਟਰਾਲੀਆਂ ਗਮਾਡਾ ਦੇ ਗੇਟ ਦੇ ਅੰਦਰ ਵਾੜਣ ਦੀ ਕੋਸ਼ਿਸ਼ ਕੀਤੀ। ਇਸ ਮੌਕੇ ਗਮਾਡਾ ਦੇ ਸੁਰੱਖਿਆ ਕਰਚਮਾਰੀਆਂ ਵੱਲੋੱ ਕਿਸਾਨਾਂ ਨੂੰ ਅਜਿਹਾ ਕਰਨ ਤੋੱ ਰੋਕ ਦਿੱਤਾ ਗਿਆ ਅਤੇ ਇਸ ਦੌਰਾਨ ਕਾਫੀ ਸਮਾਂ ਸਥਿਤੀ ਤਨਾਓਪੂਰਨ ਬਣੀ ਰਹੀ।
ਇਸ ਮੌਕੇ ਸੰਬੋਧਨ ਕਰਦਿਆਂ ਵੱਖ-ਵੱਖ ਆਗੂਆਂ ਨੇ ਕਿਹਾ ਕਿ ਗਮਾਡਾ ਵੱਲੋਂ ਐਰੋਸਿਟੀ ਐਕਸਟੈਨਸ਼ਨ ਲਈ ਕਰੀਬ 45 00 ਏਕੜ ਜਮੀਨ ਅਕਵਾਇਰ ਕਰਨ ਦੀ ਤਜਵੀਜ ਹੈ। ਜਿਸ ਸਬੰਧੀ ਗਮਾਡਾ ਵੱਲੋਂ ਕਿਸਾਨਾਂ ਨਾਲ ਮੀਟਿੰਗਾਂ ਵੀ ਕੀਤੀਆਂ ਗਈਆਂ ਹਨ ਪਰ ਫਿਰ ਕਿਸਾਨਾਂ ਨੂੰ ਡਰ ਹੈ ਕਿ ਗਮਾਡਾ ਕਿਸਾਨਾਂ ਨਾਲ ਧੱਕਾ ਕਰ ਸਕਦਾ ਹੈ।
ਉਹਨਾਂ ਕਿਹਾ ਕਿ ਪਹਿਲਾਂ ਵੀ ਗਮਾਡਾ ਵੱਲੋਂ ਐਰੋਸਿਟੀ ਅਤੇ ਆਈਟੀਆਈ ਮੁਹਾਲੀ ਦੀ ਸਥਾਪਨਾ ਲਈ ਅਕਵਾਇਰ ਕੀਤੀ ਜ਼ਮੀਨ ਬਦਲੇ ਜੋ ਵਿਕਸਿਤ ਜ਼ਮੀਨ ਦੇਣ ਦੇ ਵਾਅਦੇ ਕੀਤੇ ਗਏ ਸਨ। ਉਹਨਾਂ ਨੂੰ ਪੂਰੀ ਤਰ੍ਹਾਂ ਪੂਰਾ ਨਹੀਂ ਕੀਤਾ ਗਿਆ। ਉਹਨਾਂ ਕਿਹਾ ਕਿ ਗਮਾਡਾ ਵਲੋੱ ਵਿਕਸਿਤ ਕੀਤੀ ਜ਼ਮੀਨ ਵਿੱਚ ਕਿਸਾਨਾਂ ਨੂੰ ਪੂਰਾ ਹਿੱਸਾ ਨਹੀਂ ਦਿੱਤਾ ਜਾ ਰਿਹਾ ਜਦੋਂਕਿ ਗਮਾਡਾ ਆਪਣੇ ਵਿਕਸਤ ਕੀਤੇ ਹਿੱਸੇ ਨੂੰ ਵੇਚ ਕੇ ਭਾਰੀ ਮੁਨਾਫ਼ਾ ਕਮਾ ਰਿਹਾ ਹੈ। ਉਹਨਾਂ ਮੰਗ ਕੀਤੀ ਕਿ ਜ਼ਮੀਨ ਅਕਵਾਇਰ ਕਰਨ ਤੋੱ ਪਹਿਲਾਂ ਗਮਾਡਾ ਵੱਲੋਂ ਕਿਸਾਨਾਂ ਨਾਲ ਜਮੀਨ ਨਾਲ ਜੁੜੇ ਲੈਂਡ ਪੁਲਿੰਗ ਅਤੇ ਨਗਦ ਮੁਆਵਜ਼ੇ ਦੇ ਨਾਲ ਨਾਲ ਹੋਰ ਲਾਭ ਦੇਣ ਬਾਰੇ ਸਥਿਤੀ ਸਪੱਸ਼ਟ ਕਰ ਲੈਣੀ ਚਾਹੀਦੀ ਹੈ ਨਹੀਂ ਤਾਂ ਕਿਸਾਨ ਗਮਾਡਾ ਨੂੰ ਜ਼ਮੀਨ ਨਹੀਂ ਦੇਣਗੇ।

Load More Related Articles
Load More By Nabaz-e-Punjab
Load More In Protest

Check Also

ਡੀਸੀ ਦਫ਼ਤਰ ਬਾਹਰ ਪੰਜਾਬ ਦੀ ‘ਆਪ’ ਸਰਕਾਰ ਖ਼ਿਲਾਫ਼ ਗਰਜ਼ੇ ਪੈਨਸ਼ਨਰ ਬਾਬੇ

ਡੀਸੀ ਦਫ਼ਤਰ ਬਾਹਰ ਪੰਜਾਬ ਦੀ ‘ਆਪ’ ਸਰਕਾਰ ਖ਼ਿਲਾਫ਼ ਗਰਜ਼ੇ ਪੈਨਸ਼ਨਰ ਬਾਬੇ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 15 ਜੂ…