nabaz-e-punjab.com

ਦੂਰ ਪੇਪਰ ਦੇਣ ਜਾਂਦੇ ਵਿਦਿਆਰਥੀਆਂ ਨਾਲ ਵਾਪਰੀਆਂ ਮੰਦਭਾਗੀ ਘਟਨਾਵਾਂ ਲਈ ਸਿੱਖਿਆ ਅਧਿਕਾਰੀ ਜ਼ਿੰਮੇਵਾਰ: ਜੀਟੀਯੂ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 17 ਮਾਰਚ:
ਪੰਜਾਬ ਦੇ ਸਿੱਖਿਆ ਵਿਭਾਗ ਅਤੇ ਸਿੱਖਿਆ ਸਕੱਤਰ ਵੱਲੋਂ ਕੀਤੇ ਜਾਂਦੇ ਨਿੱਤ ਨਵੇਂ ਤਜ਼ਰਬੇ ਸੂਬੇ ਦੀ ਸਿੱਖਿਆ ਦਾ ਬੇੜਾ ਤਾਂ ਗਰਕ ਕਰ ਹੀ ਰਹੇ ਹਨ ਨਾਲ ਹੀ ਹੁਣ ਵਿਦਿਆਰਥੀਆਂ ਦੀਆਂ ਜਾਨਾਂ ਨਾਲ ਵੀ ਖੇਡਣ ਲੱਗੇ ਹਨ। ਗੌਰਮਿੰਟ ਟੀਚਰਜ਼ ਯੂਨੀਅਨ (ਜੀਟੀਯੂ) ਪੰਜਾਬ ਦੇ ਆਗੂਆਂ ਜਿਨ੍ਹਾਂ ਵਿੱਚ ਸੂਬਾਈ ਪ੍ਰਧਾਨ ਸੁਖਵਿੰਦਰ ਚਾਹਲ, ਜਨਰਲ ਸਕੱਤਰ ਕੁਲਦੀਪ ਦੌੜਕਾ, ਵਿੱਤ ਸਕੱਤਰ ਗੁਰਬਿੰਦਰ ਸਸਕੌਰ, ਸੀਨੀਅਰ ਮੀਤ ਪ੍ਰਧਾਨ ਮੰਗਲ ਟਾਂਡਾ, ਜਥੇਬੰਦਕ ਸਕੱਤਰ ਪ੍ਰਿੰਸੀਪਲ ਅਮਨਦੀਪ ਸ਼ਰਮਾ ਅਤੇ ਪ੍ਰੈੱਸ ਸਕੱਤਰ ਸੁਰਜੀਤ ਸਿੰਘ ਮੁਹਾਲੀ ਨੇ ਬਿਆਨ ਜਾਰੀ ਕਰਦਿਆ ਕਿਹਾ ਹੈ ਕਿ ਸਰਕਾਰ ਅਤੇ ਸਿੱਖਿਆ ਸਕੱਤਰ ਵਲੋਂ ਦਸਵੀਂ ਅਤੇ ਬਾਰ੍ਹਵੀਂ ਦੇ ਵਿਦਿਆਰਥੀਆਂ ਲਈ ਦੂਰ ਦੂਰ ਬਣਾਏ ਗਏ ਪ੍ਰੀਖਿਆ ਕੇਂਦਰ ਹੀ ਵਿਦਿਆਰਥੀਆਂ ਲਈ ਜਾਨ ਦਾ ਖੌਅ ਬਣ ਗਏ ਹਨ ਕਿਉਂਕਿ ਅੰਮ੍ਰਿਤਸਰ ਅਤੇ ਲੁਧਿਆਣਾ ਜ਼ਿਲ੍ਹੇ ਵਿੱਚ ਵਾਪਰੀਆਂ ਘਟਨਾਵਾਂ ਇਸਦੀ ਭਿਆਨਕ ਮਿਸਾਲ ਹਨ ਜਿਸ ਵਿੱਚ ਇੱਕ ਵਿਦਿਆਰਥੀ ਦੀ ਤਾਂ ਜਾਨ ਹੀ ਚਲੀ ਗਈ ਹੈ।
ਆਗੂਆਂ ਨੇ ਅੱਗੇ ਕਿਹਾ ਕਿ ਜਿੱਥੇ ਜਥੇਬੰਦੀ ਨਕਲ ਰੋਕਣ ਦੇ ਪੂਰੀ ਤਰ੍ਹਾਂ ਪੱਖ ਵਿੱਚ ਹੈ ਉੱਥੇ ਇਹ ਵੀ ਸਮਝਦੀ ਹੈ ਕਿ ਨਕਲ ਰੋਕਣ ਦੇ ਹੋਰ ਵੀ ਅਨੇਕਾਂ ਢੰਗ ਹਨ ਜਿਹਨਾਂ ਦੀ ਵਰਤੋਂ ਕਰਕੇ ਨਕਲ ਤੇ ਕਾਬੂ ਪਾਇਆ ਜਾ ਸਕਦਾ ਸੀ ਪਰ ਜਥੇਬੰਦੀ ਵੱਲੋਂ ਵਿਰੋਧ ਕਰਨ ਦੇ ਬਾਵਜੂਦ ਸਿੱਖਿਆ ਸਕੱਤਰ ਨੇ ਨਾਦਰਸ਼ਾਹੀ ਤਰੀਕੇ ਨਾਲ਼ ਇਹ ਫੈਸਲਾ ਲਿਆ ਜਿਸਦਾ ਖ਼ਮਿਆਜ਼ਾ ਵਿਦਿਆਰਥੀਆਂ ਨੂੰ ਜਾਨ ਦੀ ਬਲੀ ਦੇ ਕੇ ਭੁਗਤਣਾ ਪੈ ਰਿਹਾ ਹੈ ਤੇ ਇਸ ਮੌਤ ਲਈ ਕੇਵਲ ਤੇ ਕੇਵਲ ਸਿੱਖਿਆ ਸਕੱਤਰ ਅਤੇ ਸੂਬਾ ਸਰਕਾਰ ਜ਼ਿੰਮੇਵਾਰ ਹੈ। ਇਸ ਮੌਕੇ ਬਿਆਨ ਜਾਰੀ ਕਰਨ ਵਾਲਿਆਂ ਵਿੱਚ ਉਪਰੋਕਤ ਤੋਂ ਇਲਾਵਾ ਮੀਤ ਪ੍ਰਧਾਨ ਡਾ. ਕੁਲਵਿੰਦਰ ਸਿੰਘ, ਮੀਤ ਪ੍ਰਧਾਨ ਰਣਜੀਤ ਸਿੰਘ ਮਾਨ, ਜੁਆਇੰਟ ਸਕੱਤਰ ਕੁਲਦੀਪ ਸਿੰਘ ਪੁਰੋਵਾਲ, ਸਹਾਇਕ ਪ੍ਰੈੱਸ ਸਕੱਤਰ ਕਰਨੈਲ ਫਿਲੌਰ, ਬਲਵਿੰਦਰ ਸਿੰਘ ਭੁੱਟੋ ਆਦਿ ਆਗੂ ਹਾਜ਼ਰ ਸਨ।

Load More Related Articles
Load More By Nabaz-e-Punjab
Load More In Education and Board

Check Also

ਬਾਰ੍ਹਵੀਂ ਦਾ ਨਤੀਜਾ: ਵੀਆਈਪੀ ਸਿਟੀ ਦੀਆਂ ਕੁੜੀਆਂ ਨੇ ਬਾਜੀ ਮਾਰੀ, 13 ਬੱਚੇ ਮੈਰਿਟ ’ਚ ਆਏ

ਬਾਰ੍ਹਵੀਂ ਦਾ ਨਤੀਜਾ: ਵੀਆਈਪੀ ਸਿਟੀ ਦੀਆਂ ਕੁੜੀਆਂ ਨੇ ਬਾਜੀ ਮਾਰੀ, 13 ਬੱਚੇ ਮੈਰਿਟ ’ਚ ਆਏ ਸਰਕਾਰੀ ਮੈਰੀਟੋ…