Share on Facebook Share on Twitter Share on Google+ Share on Pinterest Share on Linkedin ਅਕਾਲੀ ਕੌਂਸਲਰ ਸੋਹਲ ਨੇ ਫੇਜ਼-4 ਵਿੱਚ ਸਟਾਰਮ ਸੀਵਰ ਦੇ ਕੰਮ ਦੀ ਸ਼ੁਰੂਆਤ ਕਰਵਾਈ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 17 ਮਾਰਚ: ਇੱਥੋਂ ਦੇ ਫੇਜ਼-4 ਅਧੀਨ ਆਉਂਦੇ ਵਾਰਡ ਨੰਬਰ-11 ਵਿੱਚ ਅਕਾਲੀ ਦਲ ਦੇ ਕੌਂਸਲਰ ਗੁਰਮੁੱਖ ਸਿੰਘ ਸੋਹਲ ਨੇ ਬਰਸਾਤੀ ਪਾਣੀ ਦੀ ਨਿਕਾਸੀ ਲਈ ਵੱਡੀ ਮੇਨ ਪਾਈਪ (ਸਟਾਰਮ ਸੀਵਰ) ਦੀ ਸਫਾਈ ਦੇ ਕੰਮ ਦੀ ਸੁਰੂਆਤ ਕੀਤੀ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ੍ਰੀ ਸੋਹਲ ਨੇ ਕਿਹਾ ਕਿ ਇਸ ਤੋਂ ਪਹਿਲਾਂ ਇਸ ਵਾਰਡ ਵਿੱਚ ਸਟਾਰਮ ਸੀਵਰ ਦੀ ਸਫਾਈ ਕਰਵਾਈ ਗਈ ਸੀ। ਜਿਸ ’ਤੇ 12 ਲੱਖ ਦਾ ਖਰਚਾ ਆਇਆ ਸੀ ਅਤੇ ਹੁਣ ਇਸ ਖੇਤਰ ਦੇ ਸਟਾਰਮ ਸੀਵਰ ਦੀ ਸਫਾਈ ਦਾ ਕੰਮ ਸ਼ੁਰੂ ਕੀਤਾ ਗਿਆ ਹੈ ਨੂੰ ਹੋਰ ਅੱਗੇ ਵਧਾਇਆ ਜਾ ਰਿਹਾ ਹੈ, ਜਿਸ ਉੱਪਰ 14 ਲੱਖ ਦਾ ਹੋਰ ਖਰਚਾ ਹੋਵੇਗਾ। ਉਹਨਾਂ ਕਿਹਾ ਕਿ ਇਸ ਵਾਰਡ ਵਿਚ ਪਹਿਲਾਂ ਵੀ ਕਈ ਵਿਕਾਸ ਕੰਮ ਹੋ ਚੁੱਕੇ ਹਨ ਅਤੇ ਹੋਰਨਾਂ ਵਿਕਾਸ ਕੰਮਾਂ ਨੂੰ ਪਹਿਲ ਦੇ ਆਧਾਰ ਉੱਪਰ ਕਰਵਾਇਆ ਜਾਵੇਗਾ। ਉਹਨਾਂ ਕਿਹਾ ਕਿ ਵਾਰਡ ਵਾਸੀਆਂ ਨੂੰ ਪੇਸ਼ ਸਮੱਸਿਆਵਾਂ ਦੇ ਹੱਲ ਲਈ ਵੀ ਉਪਰਾਲੇ ਕੀਤੇ ਜਾ ਰਹੇ ਹਨ ਅਤੇ ਲੋਕਾਂ ਨਾਲ ਤਾਲਮੇਲ ਕਰਕੇ ਇਲਾਕੇ ਦਾ ਵਿਕਾਸ ਕੀਤਾ ਜਾ ਰਿਹਾ ਹੈ। ਇਸ ਮੌਕੇ ਗੁਰਦੁਆਰਾ ਫੇਜ਼-4 ਦੇ ਪ੍ਰਧਾਨ ਅਮਰਜੀਤ ਸਿੰਘ ਪਾਹਵਾ, ਰੈਜੀਡੈਂਟਸ ਵੈਲਫੇਅਰ ਐਸੋਸੀਏਸਨ ਫੇਜ਼-4 ਦੇ ਸੀਨੀਅਰ ਮੀਤ ਪ੍ਰਧਾਨ ਦਿਆਲ ਸਿੰਘ, ਹੁਸ਼ਿਆਰ ਸਿੰਘ, ਭੁਪਿੰਦਰ ਸਿੰਘ, ਬਲਦੇਵ ਸਿੰਘ, ਜਗਤਾਰ ਸਿੰਘ, ਸੁਰਿੰਦਰ ਸਿੰਘ ਚਾਵਲਾ, ਇੰਦਰ ਸਿੰਘ ਆਨੰਦ, ਡੀ ਆਰ ਮੋਦੀ, ਕਮਲਜੀਤ ਸਿੰਘ, ਮੇਜਰ ਸਿੰਘ, ਜਤਿੰਦਰ ਸਿੰਘ ਬੱਬੂ ਅਤੇ ਗੁਰਪ੍ਰੀਤ ਸਿੰਘ ਵੀ ਮੌਜੂਦ ਸਨ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ