Share on Facebook Share on Twitter Share on Google+ Share on Pinterest Share on Linkedin ਪੈਨਸ਼ਨਰਾਂ ਦੀਆਂ ਜਥੇਬੰਦੀਆਂ ਵੱਲੋਂ 22 ਮਾਰਚ ਦੀ ਰੈਲੀ ਸਬੰਧੀ ਵੱਖ-ਵੱਖ ਮੀਟਿੰਗਾਂ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 17 ਮਾਰਚ: ਪੈਨਸ਼ਨਰਾਂ ਦੀਆਂ ਦੋ ਵੱਖ ਵੱਖ ਜਥੇਬੰਦੀਆਂ ਵੱਲੋਂ ਵੱਖ ਵੱਖ ਮੀਟਿੰਗਾਂ ਕਰਕੇ 22 ਮਾਰਚ ਦੀ ਰੈਲੀ ਸਬੰਧੀ ਵਿਚਾਰ ਚਰਚਾ ਕੀਤੀ ਗਈ। ਪੈਨਸਨਰਜ ਵੈਲਫੇਅਰ ਐਸੋਸੀਏਸ਼ਨ ਜ਼ਿਲ੍ਹਾ ਮੁਹਾਲੀ ਦੀ ਕਾਰਜਕਾਰਨੀ ਕਮੇਟੀ ਦੀ ਮੀਟਿੰਗ ਪ੍ਰਧਾਨ ਕਰਮ ਸਿੰਘ ਧਨੋਆ ਦੀ ਪ੍ਰਧਾਨਗੀ ਹੇਠ ਹੋਈ। ਇਸ ਮੌਕੇ ਸੰਬੋਧਨ ਕਰਦਿਆਂ ਸ੍ਰੀ ਧਨੋਆ ਨੇ ਕਿਹਾ ਪੰਜਾਬ ਸਟੇਟ ਪੈਨਸ਼ਨਰਜ ਜੁਆਂਇੰਟ ਫਰੰਟ ਵੱਲੋਂ 22 ਮਾਰਚ ਨੂੰ ਫੇਜ਼-6 ਮੁਹਾਲੀ ਵਿਖੇ ਰੈਲੀ ਲਈ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ। ਉਹਨਾਂ ਕਿਹਾ ਕਿ ਅਕਾਲੀ ਭਾਜਪਾ ਸਰਕਾਰ ਨੇ ਪੈਨਸ਼ਨਰਾਂ ਦੀਆਂ ਜੋ ਮੰਗਾਂ ਮੰਨੀਆਂ ਸਨ ਉਹਨਾਂ ਮੰਨੀਆਂ ਮੰਗਾਂ ਨੂੰ ਲਾਗੂ ਕਰਨ ਤੋਂ ਪੰਜਾਬ ਦੀ ਮੌਜੂਦਾ ਕਾਂਗਰਸ ਸਰਕਾਰ ਇਨਕਾਰੀ ਹੋ ਗਈ ਹੈ। ਇਸ ਮੌਕੇ ਜਰਨੈਲ ਸਿੰਘ ਕਰਾਂਤੀ, ਜਸਵੰਤ ਸਿੰਘ ਬਾਗੜੀ, ਜਸਮੇਰ ਸਿੰਘ ਬਾਠ, ਬਲਬੀਰ ਸਿੰਘ, ਬਾਬੂ ਸਿੰਘ, ਜਗਦੀਸ਼ ਸਿੰਘ, ਗਿਆਨ ਸਿੰਘ, ਹਰਪਿੰਦਰ ਸਿੰਘ ਸੈਣੀ, ਧਰਮਪਾਲ, ਸਤਪਾਲ ਰਾਣਾ, ਬਲਦੇਵ ਸਿੰਘ ਢਿੱਲੋਂ, ਤਾਰਾ ਚੰਦ, ਸੀਸ ਪਾਲ, ਜੈ ਸਿੰਘ ਸੈਹਬੀ, ਰਘਬੀਰ ਸਿੰਘ, ਓਮਾ ਕਾਂਤ, ਫਕੀਰ ਚੰਦ, ਬਲਬੀਰ ਸਿੰਘ, ਚਰਨ ਸਿੰਘ, ਮੰਗਤ ਸਿੰਘ, ਜੋਗਾ ਸਿੰਘ, ਪਰਮਜੀਤ ਸਿੰਘ ਵੀ ਮੌਜੂਦ ਸਨ। ਇਸੇ ਦੌਰਾਨ ਪੰਜਾਬ ਗੌਰਮਿੰਟ ਪੈਨਸ਼ਨਰਜ ਐਸੋਸੀਏਸਨ ਮੁਹਾਲੀ ਦੀ ਮੀਟਿੰਗ ਜਨਰਲ ਸਕੱਤਰ ਮੋਹਨ ਸਿੰਘ ਦੀ ਪ੍ਰਧਾਨਗੀ ਹੇਠ ਹੋਈ। ਜਿਸ ਵਿੱਚ 22 ਮਾਰਚ ਦੀ ਰੈਲੀ ਸਬੰਧੀ ਵਿਚਾਰ ਚਰਚਾ ਕੀਤੀ ਗਈ। ਇਸ ਮੌਕੇ ਸੰਬੋਧਨ ਕਰਦਿਆਂ ਵੱਖ ਵੱਖ ਬੁਲਾਰਿਆਂ ਨੇ ਮੰਗ ਕੀਤੀ ਕਿ ਪੈਨਸ਼ਨਰਾਂ ਦੇ ਸਾਰੇ ਮਸਲੇ ਤੁਰੰਤ ਹੱਲ ਕੀਤੇ ਜਾਣ ਨਹੀਂ ਤਾਂ ਪੈਨਸਰ ਲੰਮਾਂ ਸੰਘਰਸ ਕਰਨ ਲਈ ਮਜਬੂਰ ਹੋਣਗੇ। ਇਸ ਮੌਕੇ ਜਥੇਬੰਦੀ ਦੇ ਪ੍ਰਧਾਨ ਰਘਬੀਰ ਸਿੰਘ ਸੰਧੂ, ਮੂਲ ਰਾਜ ਸ਼ਰਮਾ, ਅਜੀਤ ਸਿੰਘ, ਮਨਮੋਹਨ ਸਿੰਘ, ਸੁੱਚਾ ਸਿੰਘ ਕਲੌੜ ਨੇ ਵੀ ਸੰਬੋਧਨ ਕੀਤਾ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ