ਵਿਧਾਨ ਸਭਾ ਦਾ ਘਿਰਾਓ: ਯੂਥ ਅਕਾਲੀ ਆਗੂ ਬੱਬੀ ਬਾਦਲ ਵੱਲੋਂ ਵੱਖਰੇ ਤੌਰ ’ਤੇ ਸ਼ਕਤੀ ਪ੍ਰਦਰਸ਼ਨ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 20 ਮਾਰਚ:
ਸ਼੍ਰੋਮਣੀ ਅਕਾਲੀ ਦਲ ਵੱਲੋਂ ਪੋਲ ਖੋਲੋ੍ਹ ਅਭਿਆਨ ਦੇ ਤਹਿਤ ਕੈਪਟਨ ਸਰਕਾਰ ਦੀ ਵਾਅਦਾਖ਼ਿਲਾਫ਼ੀ ਦੇ ਮੁੱਦੇ ’ਤੇ ਅੱਜ ਵਿਧਾਨ ਸਭਾ ਦਾ ਘਿਰਾਓ ਕਰਨ ਲਈ ਚੰਡੀਗੜ੍ਹ ਵਿੱਚ ਵਿਸ਼ਾਲ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਦੌਰਾਨ ਮੁਹਾਲੀ ’ਚੋਂ ਯੂਥ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਅਤੇ ਮੁੱਖ ਬੁਲਾਰੇ ਹਰਸੁਖਇੰਦਰ ਸਿੰਘ ਬੱਬੀ ਬਾਦਲ ਵੱਲੋਂ ਵੱਖਰੇ ਤੌਰ ’ਤੇ ਸ਼ਕਤੀ ਪ੍ਰਦਰਸ਼ਨ ਕੀਤਾ ਗਿਆ। ਬੱਬੀ ਬਾਦਲ ਦੇ ਨਿੱਜੀ ਸਕੱਤਰ ਜਗਤਾਰ ਸਿੰਘ ਘੜੂੰਆਂ ਨੇ ਮੀਡੀਆ ਨੂੰ ਜਾਣਕਾਰੀ ਦਿੰਦਿਆਂ ਇਹ ਦਾਅਵਾ ਕੀਤਾ ਹੈ ਕਿ ਬੱਬੀ ਬਾਦਲ ਦੀ ਅਗਵਾਈ ਹੇਠ 500 ਵਾਹਨਾਂ ਦਾ ਵੱਡਾ ਕਾਫਲਾ ਚੰਡੀਗੜ੍ਹ ਰੋਸ ਪ੍ਰਦਰਸ਼ਨ ਵਿੱਚ ਸ਼ਾਮਲ ਹੋਣ ਗਿਆ ਹੈ। ਇਸ ਤੋਂ ਪਹਿਲਾਂ ਬੱਬੀ ਬਾਦਲ ਨੇ ਆਪਣੇ ਘਰ ਦੇ ਸਾਹਮਣੇ ਰਿਹਾਇਸ਼ੀ ਪਾਰਕ ਵਿੱਚ ਵਰਕਰਾਂ ਦੇ ਠਾਠਾ ਮਾਰਦੇ ਇਕੱਠ ਨੂੰ ਸੰਬੋਧਨ ਕਰਦਿਆਂ ਕਾਂਗਰਸ ਸਰਕਾਰ ਦੀਆਂ ਨੀਤੀਆਂ ਨੂੰ ਭੰਡਦਿਆਂ ਕਿਹਾ ਕਿ ਮੁੱਖ ਮੰਤਰੀ ਅਤੇ ਸਮੁੱਚੀ ਕਾਂਗਰਸ ਲੀਡਰਸ਼ਿਪ ਚੋਣ ਵਾਅਦਿਆਂ ਤੋਂ ਮੁੱਕਰ ਗਈ ਹੈ। ਜਿਸ ਕਾਰਨ ਸਾਰੇ ਵਰਗਾਂ ਦੇ ਲੋਕ ਦੁੱਖੀ ਹਨ। ਇਸ ਮੌਕੇ ਰਣਜੀਤ ਸਿੰਘ ਬਰਾੜ ਅਤੇ ਇਕਬਾਲ ਸਿੰਘ ਜੁਝਾਰ ਨਗਰ ਸਮੇਤ ਵੱਡੀ ਗਿਣਤੀ ਵਿੱਚ ਬੱਬੀ ਬਾਦਲ ਦੇ ਸਮਰਥਕ ਹਾਜ਼ਰ ਸਨ।

Load More Related Articles
Load More By Nabaz-e-Punjab
Load More In Politics

Check Also

ਪੰਜਾਬ ਚਲਾਉਣ ਵਿੱਚ ਨਾਕਾਮ ਸਾਬਤ ਹੋਈ ‘ਆਪ’ ਸਰਕਾਰ: ਬੀਬੀ ਰਾਮੂਵਾਲੀਆ

ਪੰਜਾਬ ਚਲਾਉਣ ਵਿੱਚ ਨਾਕਾਮ ਸਾਬਤ ਹੋਈ ‘ਆਪ’ ਸਰਕਾਰ: ਬੀਬੀ ਰਾਮੂਵਾਲੀਆ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 18 ਮ…