Share on Facebook Share on Twitter Share on Google+ Share on Pinterest Share on Linkedin ਸਰਕਾਰੀ ਕਾਲਜ ਮਲੇਰਕੋਟਲਾ ਵਿੱਚ ਮਨਾਇਆ ਨੌਜਵਾਨ ਸਸ਼ਕਤੀਕਰਨ ਦਿਵਸ ਨਬਜ਼-ਏ-ਪੰਜਾਬ ਬਿਊਰੋ, ਮਲੇਰਕੋਟਲਾ, 23 ਮਾਰਚ: ਇੱਥੋੋਂ ਦੇ ਸਰਕਾਰੀ ਕਾਲਜ, ਮਾਲੇਰਕੋਟਲਾ ਵਿੱਚ ਸ਼ਹੀਦ ਭਗਤ ਸਿੰਘ ਦੇ ਸ਼ਹੀਦੀ ਦਿਨ ਨੂੰ ਨੌਜ਼ਵਾਨ ਸਸ਼ਕਤੀਕਰਨ ਦਿਵਸ ਵਜੋੋਂ ਮਨਾਉਣ ਸਬੰਧੀ ਸਬ ਡਿਵੀਜ਼ਨ ਪੱਧਰ ਦਾ ਸਮਾਗਮ ਕਰਵਾਇਆ ਗਿਆ। ਸਮਾਗਮ ਦੀ ਸ਼ੁਰੂਆਤ ਕਰਦਿਆਂ ਪ੍ਰਿੰਸੀਪਲ ਸਰਕਾਰੀ ਕਾਲਜ ਸ੍ਰੀ ਮੁਹੰਮਦ ਜਮੀਲ ਨੇ ਸਰਕਾਰ ਵੱਲੋੋਂ ਨਸ਼ਿਆਂ ਨੂੰ ਜੜ੍ਹੋੋਂ ਖਤਮ ਕਰਨ ਲਈ ਸ਼ੁਰੂ ਕੀਤੀ ਗਈ ਮੁਹਿੰਮ ਬਾਰੇ ਚਾਣਨਾ ਪਾਇਆ। ਇਸ ਸਮਾਗਮ ਦੀ ਪ੍ਰਧਾਨਗੀ ਉਪ ਮੰਡਲ ਮੈਜਿਸਟਰੇਟ, ਮਾਲੇਰਕੋਟਲਾ ਡਾ. ਪ੍ਰੀਤੀ ਯਾਦਵ, ਆਈ.ਏ.ਐਸ. ਵੱਲੋੋਂ ਕੀਤੀ ਗਈ। ਸਮਾਗਮ ਦੌੌਰਾਨ ਕਪਤਾਨ ਪੁਲਿਸ, ਮਾਲੇਰਕੋਟਲਾ ਸ੍ਰੀ ਰਾਜ ਕੁਮਾਰ, ਉਪ ਕਪਤਾਨ ਪੁਲਿਸ ਸ੍ਰੀ ਯੋਗੀਰਾਜ, ਤਹਿਸੀਲਦਾਰ ਮਾਲੇਰਕੋਟਲਾ ਸ੍ਰੀ ਸਿਰਾਜ ਅਹਿਮਦ, ਨਾਇਬ ਤਹਿਸੀਲਦਾਰ ਮਾਲੇਰਕੋਟਲਾ ਸ੍ਰੀ ਗੁਰਦਰਸ਼ਨ ਸਿੰਘ ਤੋੋਂ ਇਲਾਵਾ ਸਮੂਹ ਦਫਤਰਾਂ ਦੇ ਮੁਖੀ/ਸਟਾਫ, ਆਮ ਜਨਤਾ ਦੇ ਨੁਮਾਇੰਦੇ, ਕਾਲਜ ਦੇ ਵਿਦਿਆਰਥੀ ਵੱਡੀ ਗਿਣਤੀ ਵਿਚ ਹਾਜ਼ਰ ਸਨ।ਇਸ ਮੌੌਕੇ ਸਮਾਗਮ ਨੂੰ ਸੰਬੋਧਨ ਕਰਦਿਆਂ ਉਪ ਮੰਡਲ ਮੈਜਿਸਟਰੇਟ ਡਾ. ਪ੍ਰ੍ਰੀਤੀ ਯਾਦਵ ਨੇ ਹਾਜ਼ਰੀਨ ਨੂੰ ਨਸ਼ਿਆਂ ਦੇ ਮਾੜੇ ਅਸਰਾਂ ਬਾਰੇ ਜਾਣੂ ਕਰਵਾਉਂਦਿਆਂ ਦੱਸਿਆ ਕਿ ਕਿਸ ਤਰ੍ਹਾਂ ਨਸ਼ੇ ਸਾਡੇ ਸਮਾਜ ਨੂੰ ਖੋੋਖਲਾ ਕਰ ਰਹੇ ਹਨ।ਨਸ਼ਿਆਂ ਨੂੰ ਖ਼ਤਮ ਕਰਨਾ ਸਿਰਫ ਪ੍ਰਸ਼ਾਸਨ ਦੀ ਹੀ ਜ਼ਿੰਮੇਵਾਰੀ ਨਹੀਂ ਬਲਕਿ ਹਰ ਆਮ ਨਾਗਰਿਕ ਦਾ ਫਰਜ਼ ਬਣਦਾ ਹੈ ਕਿ ਉਹ ਆਪਣੇ ਘਰ, ਆਪਣੇ ਮੁਹੱਲੇ ਅਤੇ ਸਮਾਜ ਵਿਚ ਨਸ਼ਿਆਂ ਦੇ ਕੋਹੜ ਨੂੰ ਖ਼ਤਮ ਕਰਨ ਲਈ ਅੱਗੇ ਆਏ। ਡਾ: ਪ੍ਰੀਤੀ ਯਾਦਵ ਨੇ ਸਮੂਹ ਹਾਜ਼ਰੀਨ ਨੂੰ ਅਪੀਲ ਕੀਤੀ ਕਿ ਪੰਜਾਬ ਸਰਕਾਰ ਵੱਲੋੋਂ ਸ਼ੁਰੂ ਕੀਤੀ ਗਈ ਇਸ ਮੁਹਿੰਮ ਵਿਚ ਸਾਰੇ ਸ਼ਹਿਰ/ਪਿੰਡ ਵਾਸੀ ਅੱਗੇ ਆਉਣ ਅਤੇ ਪ੍ਰਸ਼ਾਸਨ ਨਾਲ ਮਿਲ ਕੇ ਨਸ਼ਿਆਂ ਨੂੰ ਜੜ੍ਹੋੋਂ ਖਤਮ ਕਰਨ ਵਿਚ ਸਹਿਯੌਗ ਕਰਨ। ਇਸ ਮੌਕੇ ਕਪਤਾਨ ਪੁਲਿਸ ਸ੍ਰੀ ਰਾਜ ਕੁਮਾਰ ਨੇ ਸੰਬੋਧਨ ਕਰਦਿਆਂ ਅਪੀਲ ਕੀਤੀ ਕਿ ਨਸ਼ਿਆਂ ਨੂੰ ਜੜ੍ਹੋੋ ਖ਼ਤਮ ਕਰਨ ਲਈ ਸ਼ਹਿਰ/ਪਿੰਡ ਦਾ ਹਰ ਆਮ ਨਾਗਰਿਕ ਅੱਗੇ ਆਏ।ਉਨ੍ਹਾਂ ਇਹ ਵੀ ਕਿਹਾ ਕਿ ਪੁਲਿਸ ਵੱਲੋੋਂ ਨਸ਼ਿਆਂ ਨੂੰ ਜੜ੍ਹੋੋਂ ਖਤਮ ਕਰਨ ਲਈ ਪਹਿਲਾਂ ਹੀ ਮੁਹਿੰਮ ਵਿੱਢੀ ਹੋੋਈ ਹੈ ਅਤੇ ਪੰਜਾਬ ਸਰਕਾਰ ਅਤੇ ਸਿਵਲ ਪ੍ਰਸ਼ਾਸਨ ਦੇ ਸਹਿਯੋਗ ਨਾਲ ਹੁਣ ਇਸ ਮੁਹਿੰਮ ਨੂੰ ਹੋੋਰ ਭਰਵਾਂ ਹੁੰਗਾਰਾ ਮਿਲੇਗਾ।ਇਸ ਮੌੌਕੇ ਉਪ ਕਪਤਾਨ ਪੁਲਿਸ ਸ੍ਰੀ ਯੌਗੀਰਾਜ ਨੇ ਵੀ ਹਾਜ਼ਰੀਨ ਨੂੰ ਅਪੀਲ ਕੀਤੀ ਕਿ ਪੰਜਾਬ ਸਰਕਾਰ ਵੱਲੋੋਂ ਸ਼ੁਰੂ ਕੀਤੀ ਇਸ ਮੁਹਿੰਮ ਵਿਚ ਹਰ ਸ਼ਹਿਰ/ਪਿੰਡ ਵਾਸੀ ਆਪਣਾ ਸਹਿਯੌਗ ਦੇਵੇ।ਉਨ੍ਹਾਂ ਅਪੀਲ ਕੀਤੀ ਕਿ ਜੇਕਰ ਤੁਹਾਡੇ ਘਰ ਜਾਂ ਆਂਢ-ਗੁਆਂਢ ਵਿਚ ਕਿਧਰੇ ਵੀ ਤੁਹਾਨੂੰ ਨਸ਼ਿਆਂ ਬਾਰੇ ਪਤਾ ਲੱਗਦਾ ਹੈ ਤਾਂ ਤੁਰੰਤ ਪੁਲਿਸ ਦੇ ਧਿਆਨ ਵਿਚ ਲਿਆਂਦਾ ਜਾਵੇ। ਇਸ ਮੌਕੇ ਪੰਜਾਬ ਸਰਕਾਰ ਵੱਲੋੋਂ ਖਟਕੜ ਕਲਾਂ, ਸ਼ਹੀਦ ਭਗਤ ਸਿੰਘ ਨਗਰ ਵਿਖੇ ਕਰਵਾਏ ਗਏ ਸੂਬਾ ਪੱਧਰੀ ਸਮਾਗਮ ਦਾ ਸਿੱਧਾ ਪ੍ਰਸਾਰਣ ਸਰਕਾਰੀ ਕਾਲਜ, ਮਾਲੇਰਕੋਟਲਾ ਵਿਚ ਬਣੇ 5 ਸੈਮੀਨਾਰ ਹਾਲਾਂ ਵਿਚ ਵਿਖਾਇਆ ਗਿਆ।ਅੱਜ ਦੇ ਸਬ ਡਵੀਜ਼ਨ ਪੱਧਰ ਦੇ ਇਸ ਸਮਾਗਮ ਵਿਚ ਮਾਲੇਰਕੋਟਲਾ ਸਬ ਡਵੀਜ਼ਨ ਵਿਚ ਪੈਂਦੇ ਸਮੂਹ ਸਰਕਾਰੀ ਦਫਤਰਾਂ ਦਾ ਸਟਾਫ, ਕੌਂਸਲਰ, ਕਾਲਜ ਦੇ ਵਿਦਿਆਰਥੀ, ਸ਼ਹਿਰ ਦੇ ਪਤਵੰਤੇ ਸੱਜਣਾਂ ਤੋੋਂ ਇਲਾਵਾ ਪ੍ਰਿੰਟ ਅਤੇ ਇਲੈਕਟ੍ਰਾਨਿਕ ਮੀਡੀਆ ਵੀ ਹਾਜ਼ਰ ਸੀ।ਸਮਾਗਮ ਉਪਰੰਤ ਉਪ ਮੰਡਲ ਮੈÎਜਿਸਟਰੇਟ, ਡਾ: ਪ੍ਰੀਤੀ ਯਾਦਵ ਨੇ ਸਮੂਹ ਹਾਜ਼ਰੀਨ ਨੂੰ ਨਸ਼ਿਆਂ ਨੂੰ ਜੜ੍ਹੋ ਖਤਮ ਕਰਨ ਦੀ ਸਹੁੰ ਚੁਕਵਾਈ।ਅਖ਼ੀਰ ਵਿਚ ਉਪ ਮੰਡਲ ਮੈਜਿਸਟਰੇਟ, ਡਾ. ਪ੍ਰੀਤੀ ਯਾਦਵ ਵੱਲੋੋਂ ਸਮਾਗਮ ਵਿਚ ਸ਼ਾਮਲ ਹੋੋਏ ਸਮੂਹ ਕਰਮਚਾਰੀਆਂ/ਆਮ ਜਨਤਾ/ਕੌਂਸਲਰਾਂ/ਕਾਲਜ ਦੇ ਵਿਦਿਆਰਥੀਆਂ ਦਾ ਧੰਨਵਾਦ ਕੀਤਾ ਗਿਆ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ