ਆਂਗਣਵਾੜੀ ਵਰਕਰ ਯੂਨੀਅਨ ਸੀਟੂ ਵੱਲੋਂ ਲਖਨੌਰ ਚੌਂਕ ’ਤੇ ਜਾਮ ਲਗਾ ਕੇ ਸਾੜਿਆ ਸਰਕਾਰ ਦਾ ਪੁਤਲਾ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 26 ਮਾਰਚ:
ਆਂਗÎਣਵਾੜੀ ਵਰਕਰ ਯੂਨੀਅਨ ਸੀਟੂ ਵੱਲੋਂ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਨੇੜੇ ਲਖਨੌਰ ਚੌਂਕ ’ਤੇ ਕਈ ਘੰਟੇ ਜਾਮ ਲਗਾ ਕੇ ਮੁਹਾਲੀ ਪ੍ਰਸ਼ਾਸਨ ਨੂੰ ਵਕਤ ਪਾਈ ਰੱਖਿਆ। ਯੂਨੀਅਨ ਦੀ ਸੀਨੀਅਰ ਮੀਤ ਪ੍ਰਧਾਨ ਗੁਰਦੀਪ ਕੌਰ ਦੀ ਅਗਵਾਈ ਵਿੱਚ ਵੱਡੀ ਗਿਣਤੀ ਵਿੱਚ ਇਕੱਠੇ ਹੋ ਕੇ ਪੰਜਾਬ ਸਰਕਾਰ ਵੱਲੋਂ ਪੇਸ਼ ਕੀਤੇ ਬਜਟ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ ਅਤੇ ਸੜਕ ’ਤੇ ਜਾਮ ਲਗਾ ਕੇ ਆਵਾਜਾਈ ਰੋਕ ਦਿੱਤੀ। ਜਿਸ ਕਾਰਨ ਗੱਡੀਆਂ ਦੀਆਂ ਲੰਮੀਆਂ ਲਾਈਨਾਂ ਲੱਗ ਗਈਆਂ।
ਗੁਰਦੀਪ ਕੌਰ ਨੇ ਕਿਹਾ ਕਿ ਕੈਪਟਨ ਦੀ ਸਰਕਾਰ ਨੇ ਬਜਟ ਵਿੱਚ ਆਂਗਣਵਾੜੀ ਵਰਕਰਾਂ ਨੂੰ ਅੱਖੋਂ ਪਰਖੋਂ ਕਰਕੇ ਮਤਰਈ ਮਾਂ ਵਾਲਾ ਸਲੂਕ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕੈਪਟਨ ਨੇ ਚੋਣਾ ਵੇਲੇ ਵਾਅਦਾ ਕੀਤਾ ਸੀ ਕਿ ਜੇਕਰ ਪੰਜਾਬ ’ਚ ਕਾਂਗਰਸ ਦੀ ਸਰਕਾਰ ਬਣੀ ਤਾਂ ਆਂਗਣਵਾੜੀ ਵਰਕਰਾਂ ਦੀਆਂ ਮੁਸਕਲਾਂ ਦਾ ਹੱਲ ਪਹਿਲ ਦੇ ਅਧਾਰ ਤੇ ਕੀਤਾ ਜਾਵੇਗਾ। ਉਨ੍ਹਾ ਕਿਹਾ ਕਿ ਬੱਜਟ ਵਿੱਚ ਉਨ੍ਹਾਂ ਦੀਆਂ ਮੰਗਾਂ ਦਾ ਕੋਈ ਹੱਲ ਨਹੀਂ ਕੀਤਾ ਗਿਆ ਅਤੇ ਨਾ ਹੀ ਉਨ੍ਹਾਂ ਦੇ ਮਾਣ ਭੱਤੇ ’ਚ ਵਾਧਾ ਕਰਨ ਬਾਰੇ ਕੋਈ ਜਿਕਰ ਕੀਤਾ ਗਿਆ ਹੈ। ਉਨ੍ਹਾਂ ਮੰਗ ਕੀਤੀ ਕਿ ਹਰਿਆਣਾ ਸਰਕਾਰ ਦੀ ਤਰਜ਼ ਤੇ ਆਂਗਣਵਾੜੀ ਵਰਕਰਾਂ ਨੂੰ ਕੁਸਲ ਅਤੇ ਅਰਧ ਕੁਸਲ ਦਾ ਦਰਜਾ ਦਿੰਦੇ ਹੋਏ ਮਾਣਭੱਤਾ 11429 ਰੁਪਏ ਅਤੇ 5750 ਰੁਪਏ ਤਨਖਾਹ ਦਿਤੀ ਜਾਵੇ। ਦੂਜੇ ਸੂਬਿਆਂ ਵਾਂਗ ਵੈਲਫੇਅਰ ਫੰਡ ਲਾਗੂ ਕੀਤਾ ਜਾਵੇ, ਪੈਨਸ਼ਨ ਅਤੇ ਗਰੈਚੂਟੀ ਦਾ ਪ੍ਰਬੰਧ ਕੀਤਾ ਜਾਵੇ। ਇਸ ਮੌਕੇ ਯੂਨੀਅਨ ਵੱਲੋਂ ਕੈਪਟਨ ਸਰਕਾਰ ਦਾ ਪੁਤਲਾ ਵੀ ਫੂਕਿਆ ਗਿਆ। ਇਸ ਮੌਕੇ ਖਰੜ 2 ਦੀ ਪ੍ਰੁਧਾਨ ਰਜਿੰਦਰ ਕੌਰ, ਸੈਕਟਰੀ ਪੁਸ਼ਪਾ, ਰੀਟਾ ਰਾਣੀ, ਨੀਨਾ ਰਾਣੀ, ਚਰਨਜੀਤ ਕੌਰ ਬਲਾਕ ਪ੍ਰਧਾਨ ਬੱਸੀ ਪਠਾਣਾ, ਬਲਜਿੰਦਰ ਕੌਰ, ਹਰਬੰਸ ਕੌਰ, ਭਿੰਦਰ ਕੌਰ ਅਤੇ ਮਨਜੀਤ ਕੌਰ ਆਦਿ ਨੇ ਵੀ ਧਰਨੇ ਨੂੰ ਸੰਬੋਧਨ ਕੀਤਾ।
ਉਧਰ, ਇਕ ਵੱਖਰੇ ਬਿਆਨ ਰਾਹੀਂ ਪੰਜਾਬ ਸੀਟੂ ਦੇ ਜਨਰਲ ਸਕੱਤਰ ਕਾਮਰੇਡ ਰਘੁਨਾਥ ਸਿੰਘ ਨੇ ਆਂਗÎਣਵਾੜੀ ਵਰਕਰਾਂ-ਹੈਲਪਰਾਂ ਵੱਲੋਂ ਅਪਣੀਆਂ ਹੱਕੀ ਅਤੇ ਲੰਬੇ ਸਮੇਂ ਤੋਂ ਲਟਕਦੀਆਂ ਆ ਰਹੀਆਂ ਮੰਗਾਂ ਦੇ ਸਮਰਥਨ ਵਿੱਚ ਕੀਤੇ ਜਾ ਰਹੇ ਸੰਘਰਸ਼ ਦੀ ਜੋਰਦਾਰ ਹਮਾਇਤ ਕੀਤੀੇ। ਉਨ੍ਹਾਂ ਕਿਹਾ ਕਿ ਬਹੁਤ ਦੁੱਖ ਅਤੇ ਅਫਸੋਸ ਦੀ ਗੱਲ ਹੈ ਆਂਗਣਵਾੜੀ ਵਰਕਰਾਂ ਤੋਂ ਕੰਮ ਤਾ ਸਰਕਾਰੀ ਮੁਲਾਜਜ਼ਮਾਂ ਤੋਂ ਵੱਧ ਕੰਮ ਕਰਵਾਇਆ ਜਾ ਰਿਹਾ ਹੈ ਪ੍ਰਤੂ ਆਈਐਸਡੀਐਸ ਸਕੀਮ ਦੇ 43 ਸਾਲ ਬੀਤ ਜਾਣ ਬਾਦ ਵੀ ਆਂਗਣਵਾੜੀ ਵਰਕਰਾਂ ਨੂੰ ਸਰਕਾਰੀ ਮੁਲਾਜ਼ਮ ਤਾਂ ਦੂਰ ਦੀ ਗੱਲ ਇਹਨਾਂ ਨੂੰ ਅਜ ਤੱਕ ਮਜਦੂਰ ਦਾ ਦਰਜਾ ਵੀ ਨਹੀਂ ਦਿਤਾ ਜਾ ਰਿਹਾ। ਕਾਮਰੇਡ ਰਘੁਨਾਥ ਨੇ ਮੰਗ ਕੀਤੀ ਕਿ ਆਂਗਣਵਾੜੀ ਵਰਕਰਾਂ-ਹੈਲਪਰਾਂ ਸਮੇਤ ਸਾਰੇ ਸਕੀਮ ਵਰਕਰਾਂ ਨੂੰ ਘੱਟੋ ਘੱਟ ਉਜਰਤ ਦੇ ਘੇਰੇ ’ਚ ਲਿਆਂਦਾ ਜਾਵੇ ਅਤੇ ਘੱਟੋ ਘੱਟ ਉਜਰਤ 18 ਹਜ਼ਾਰ ਰੁਪਏ ਕੀਤੀ ਜਾਵੇ।

Load More Related Articles
Load More By Nabaz-e-Punjab
Load More In Protest

Check Also

ਡੀਸੀ ਦਫ਼ਤਰ ਬਾਹਰ ਪੰਜਾਬ ਦੀ ‘ਆਪ’ ਸਰਕਾਰ ਖ਼ਿਲਾਫ਼ ਗਰਜ਼ੇ ਪੈਨਸ਼ਨਰ ਬਾਬੇ

ਡੀਸੀ ਦਫ਼ਤਰ ਬਾਹਰ ਪੰਜਾਬ ਦੀ ‘ਆਪ’ ਸਰਕਾਰ ਖ਼ਿਲਾਫ਼ ਗਰਜ਼ੇ ਪੈਨਸ਼ਨਰ ਬਾਬੇ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 15 ਜੂ…