ਮੁਹਾਲੀ ਵਿੱਚ ਸਰਕਾਰੀ ਮੈਡੀਕਲ ਕਾਲਜ ਦੀ ਉਸਾਰੀ ਛੇਤੀ, ਸਰਕਾਰ ਵੱਲੋਂ 300 ਕਰੋੜ ਕੀਤੇ ਜਾਰੀ: ਸਿੱਧੂ

ਸੋਸ਼ਲ ਵੈਲਫੇਅਰ ਐਸੋਸੀਏਸ਼ਨ ਫੇਜ਼-2 ਦਾ ਸਾਲਾਨਾ ਸਮਾਗਮ ਸਮਾਪਤ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 27 ਮਾਰਚ:
ਪੰਜਾਬ ਸਰਕਾਰ ਵੱਲੋਂ ਮੁਹਾਲੀ ਵਿੱਚ ਪ੍ਰਸਤਾਵਿਤ ਸਰਕਾਰੀ ਮੈਡੀਕਲ ਕਾਲਜ ਲਈ 300 ਕਰੋੜ ਰੁਪਏ ਦੀ ਗਰਾਂਟ ਰਿਲੀਜ਼ ਕਰ ਦਿੱਤੀ ਗਈ ਹੈ ਅਤੇ ਜਲਦੀ ਹੀ ਸਰਕਾਰ ਦੇ ਇਸ ਵਕਾਰੀ ਪ੍ਰਾਜੈਕਟ ਦੀ ਉਸਾਰੀ ਸ਼ੁਰੂ ਕਰ ਦਿੱਤੀ ਜਾਵੇਗੀ। ਇਸ ਗੱਲ ਦਾ ਖੁਲਾਸਾ ਹਲਕਾ ਵਿਧਾਇਕ ਬਲਬੀਰ ਸਿੰਘ ਸਿੱਧੂ ਨੇ ਇੱਥੋਂ ਦੇ ਸੋਸ਼ਲ ਵੈਲਫੇਅਰ ਐਸੋਸੀਏਸ਼ਨ ਫੇਜ਼-2 ਦੇ ਸਾਲਾਨਾ ਸਮਾਗਮ ਨੂੰ ਸੰਬੋਧਨ ਕਰਦਿਆਂ ਕੀਤਾ। ਹਾਲਾਂਕਿ ਸਰਕਾਰ ਵੱਲੋਂ ਇਹ ਪ੍ਰਾਜੈਕਟ ਆਈਟੀ ਪਾਰਕ ਵਿੱਚ ਬਣਾਉਣ ਦੀ ਗੱਲ ਆਖੀ ਜਾ ਰਹੀ ਹੈ ਪ੍ਰੰਤੂ ਵਿਧਾਇਕ ਸਿੱਧੂ ਦੇ ਉਪਰਾਲਿਆਂ ਸਦਕਾ ਇਸ ਅਹਿਮ ਪ੍ਰਾਜੈਕਟ ਲਈ ਸਨੇਟਾ ਸਮੇਤ ਕਈ ਪਿੰਡਾਂ ਦੀਆਂ ਪੰਚਾਇਤਾਂ ਵੱਲੋਂ ਲੋੜੀਂਦੀ ਜ਼ਮੀਨ ਮੁਹੱਈਆ ਕਰਵਾਉਣ ਦੀ ਹਾਮੀ ਭਰੀ ਜਾ ਰਹੀ ਹੈ ਅਤੇ ਸ੍ਰੀ ਸਿੱਧੂ ਨੇ ਢੁਕਵੀਂ ਜ਼ਮੀਨ ਤਲਾਸ਼ ਰਹੇ ਹਨ ਅਤੇ ਉਨ੍ਹਾਂ ਨੇ ਪਿਛਲੀ ਦਿਨੀਂ ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਆਪਣੇ ਨਾਲ ਲੈ ਕੇ ਹੋਰਨਾਂ ਨੇੜਲੇ ਪਿੰਡਾਂ ਦਾ ਦੌਰਾ ਕੀਤਾ ਸੀ।
ਇੱਥੇ ਇਹ ਦੱਸਣਯੋਗ ਹੈ ਕਿ ਉਨ੍ਹਾਂ ਕਿਹਾ ਕਿ ਵਿਧਾਨ ਸਭਾ ਚੋਣਾਂ ਵਿੱਚ ਇਲਾਕੇ ਦੇ ਲੋਕਾਂ ਨਾਲ ਕੀਤੇ ਸਾਰੇ ਚੋਣ ਵਾਅਦੇ ਪੂਰੇ ਕੀਤੇ ਜਾਣਗੇ ਅਤੇ ਸਥਾਨਕ ਲੋਕਾਂ ਨੂੰ ਪਹਿਲ ਦੇ ਆਧਾਰ ’ਤੇ ਬੁਨਿਆਦੀ ਸਹੂਲਤਾਂ ਪ੍ਰਦਾਨ ਕੀਤੀਆਂ ਜਾਣਗੀਆਂ।
ਸ੍ਰੀ ਸਿੱਧੂ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਮੁਹਾਲੀ ਨੇੜਲੇ ਸਨੇਟਾ ਵਿੱਚ 102 ਏਕੜ ਜ਼ਮੀਨ ਵਿੱਚ ਟਰਾਂਸਪੋਰਟ ਏਰੀਆ ਬਣਾਇਆ ਜਾਵੇਗਾ। ਜਿੱਥੇ ਕਿ ਮੋਟਰ ਮਾਰਕੀਟ ਵੀ ਬਣਾਈ ਜਾਵੇਗੀ। ਇਸ ਨਾਲ ਮੁਹਾਲੀ ਸ਼ਹਿਰੀ ਖੇਤਰ ਵਿੱਚ ਆਵਾਜਾਈ ਦੀ ਸਮੱਸਿਆ ਨੂੰ ਵੀ ਠੱਲ੍ਹ ਪਵੇਗੀ। ਉਨ੍ਹਾਂ ਕਿਹਾ ਕਿ ਮੁਹਾਲੀ ਦੇ ਲੋਕਾਂ ਦੀ ਸੁਵਿਧਾ ਲਈ ਟਰਾਂਸਪੋਰਟ ਏਰੀਆ ਬਣਾਇਆ ਜਾ ਰਿਹਾ ਹੈ। ਇਸ ਤੋਂ ਇਲਾਵਾ ਆਵਾਰਾ ਕੁੱਤਿਆਂ ਅਤੇ ਆਵਾਰਾ ਪਸ਼ੂਆਂ ਦੀ ਸਮੱਸਿਆ ਦੇ ਹੱਲ ਲਈ ਵੀ ਸਖ਼ਤ ਕਦਮ ਚੁੱਕੇ ਜਾ ਰਹੇ ਹਨ। ਉਨ੍ਹਾਂ ਐਸੋਸੀਏਸ਼ਨ ਨੂੰ 11 ਹਜ਼ਾਰ ਰੁਪਏ ਨਕਦ ਮਾਲੀ ਮਦਦ ਵੀ ਦਿੱਤੀ।
ਇਹ ਜਾਣਕਾਰੀ ਦਿੰਦਿਆਂ ਸੰਸਥਾ ਦੇ ਪ੍ਰੈੱਸ ਸਕੱਤਰ ਅਮਰਦੀਪ ਸਿੰਘ ਸੈਣੀ ਨੇ ਦੱਸਿਆ ਕਿ ਐਸੋਸੀਏਸ਼ਨ ਦੇ ਪ੍ਰਧਾਨ ਜਗਰੂਪ ਸਿੰਘ ਭੰਗੂ ਦੀ ਅਗਵਾਈ ਹੇਠ ਕਰਵਾਏ ਗਏ ਇਸ ਸਮਾਗਮ ਦੌਰਾਨ ਛੋਟੇ ਬੱਚਿਆਂ ਦੇ ਵਿਕਾਸ ਵਿੱਚ ਵਾਧਾ ਕਰਨ ਲਈ ਮਨਮੋਹਕ ਖੇਡਾਂ ਅਤੇ ਹੋਰ ਵੱਖ ਵੱਖ ਮੁਕਾਬਲੇ ਕਰਵਾਏ ਗਏ ਅਤੇ ਜੇਤੂ ਬੱਚਿਆਂ ਨੂੰ ਇਨਾਮ ਵੰਡੇ ਗਏ। ਇਸ ਮੌਕੇ ਚੇਅਰਮੈਨ ਕੈਪਟਨ ਅਜੀਤ ਸਿੰਘ, ਮੀਤ ਪ੍ਰਧਾਨ ਜਗਤਾਰ ਸਿੰਘ, ਸੀਨੀਅਰ ਮੀਤ ਪ੍ਰਧਾਨ ਆਰ.ਐਨ. ਕਾਲੜਾ, ਜਨਰਲ ਸਕੱਤਰ ਵਿਨੋਦ ਮਮਿਕ, ਸਕੱਤਰ ਸੁਖਵਿੰਦਰ ਸਿੰਘ ਅਤੇ ਜੀ.ਐਸ. ਭੰਵਰਾ, ਆਰ.ਆਰ. ਬਾਂਸਲ ਅਤੇ ਐਡਵੋਕੇਟ ਅਗਰਵਾਲ ਸਲਾਹਕਾਰ ਵੀ ਹਾਜ਼ਰ ਸਨ।

Load More Related Articles
Load More By Nabaz-e-Punjab
Load More In Development and Work

Check Also

44282 ਵਿਦਿਆਰਥੀਆਂ ਨੇ ਪੀਐੱਸਟੀਐੱਸਈ ਤੇ ਐੱਨਐੱਨਐੱਮਐੱਸ ਦੀ ਵਜ਼ੀਫ਼ਾ ਮੁਕਾਬਲਾ ਪ੍ਰੀਖਿਆ ਦਿੱਤੀ

44282 ਵਿਦਿਆਰਥੀਆਂ ਨੇ ਪੀਐੱਸਟੀਐੱਸਈ ਤੇ ਐੱਨਐੱਨਐੱਮਐੱਸ ਦੀ ਵਜ਼ੀਫ਼ਾ ਮੁਕਾਬਲਾ ਪ੍ਰੀਖਿਆ ਦਿੱਤੀ ਮੁਕਾਬਲਾ ਪ੍ਰ…