ਸਰਕਾਰੀ ਪ੍ਰਾਇਮਰੀ ਸਕੂਲ ਫੇਜ਼-9 ਦਾ ਸਾਲਾਨਾ ਇਨਾਮ ਵੰਡ ਸਮਾਰੋਹ ਯਾਦਗਾਰੀ ਹੋ ਨਿੱਬੜਿਆ

ਪੰਜਾਬ ਸਰਕਾਰ, ਸਰਕਾਰੀ ਸਕੂਲਾਂ ਵਿੱਚ ਸਿੱਖਿਆ ਦਾ ਮਿਆਰ ਉੱਚਾ ਚੁੱਕਣ ਲਈ ਯਤਨਸ਼ੀਲ: ਸਿੱਧੂ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 2 ਅਪਰੈਲ:
ਇੱਥੋਂ ਦੇ ਸਰਕਾਰੀ ਪ੍ਰਾਇਮਰੀ ਸਕੂਲ ਫੇਜ਼-9 ਵਿੱਚ ਸਾਲਾਨਾ ਇਨਾਮ ਵੰਡ ਸਮਾਰੋਹ ਕਰਾਇਆ ਗਿਆ। ਵਿਧਾਇਕ ਬਲਵੀਰ ਸਿੰਘ ਸਿੱਧੂ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ ਅਤੇ ਹੋਣਹਾਰ ਬੱਚਿਆਂ ਨੂੰ ਸਨਮਾਨਿਤ ਕੀਤਾ। ਇਸ ਮੌਕੇ ਬੋਲਦਿਆਂ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸਰਕਾਰੀ ਸਕੂਲਾਂ ਵਿੱਚ ਸਿੱਖਿਆ ਦਾ ਮਿਆਰ ਉੱਚ ਚੁੱਕਣ ਲਈ ਯਤਨਸ਼ੀਲ ਹੈ। ਇਸ ਸਬੰਧੀ ਕਈ ਵਿਆਪਕ ਯੋਜਨਾਵਾਂ ਉਲੀਕੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਮੁਹਾਲੀ ਹਲਕੇ ਵਿੱਚ ਛੋਟੇ ਬੱਚਿਆਂ ਪੜ੍ਹਾਈ ਲਈ ਉਤਸ਼ਾਹਿਤ ਕਰਨ ਲਈ ਸਾਰੇ ਸਕੂਲਾਂ ਵਿੱਚ ਸਮਾਰਟ ਕਲਾਸ ਰੂਮ ਬਣਾਉਣ ਲਈ ਕੋਈ ਕਸਰ ਨਹੀਂ ਛੱਡੀ ਜਾਵੇਗੀ। ਉਨ੍ਹਾਂ ਸਕੂਲ ਮੁਖੀ ਜਸਵੀਰ ਸਿੰਘ ਦੀ ਸਮਰਪਿਤ ਭਾਵਨਾ ਅਤੇ ਕਾਰਗੁਜ਼ਾਰੀ ਦੀ ਸ਼ਲਾਘਾ ਕਰਦਿਆਂ ਹੋਰਨਾਂ ਅਧਿਆਪਕਾਂ ਨੂੰ ਇਨ੍ਹਾਂ ਤੋਂ ਸੇਧ ਲੈਣ ਅਤੇ ਆਪਣੀ ਡਿਊਟੀ ਤਨਦੇਹੀ ਨਾਲ ਨਿਭਾਉਣ ਦੀ ਅਪੀਲ ਕੀਤੀ।
ਇਸ ਮੌਕੇ ਜ਼ਿਲ੍ਹਾ ਸਿੱਖਿਆ ਅਫ਼ਸਰ (ਐਲੀਮੈਂਟਰੀ) ਸ੍ਰੀਮਤੀ ਗੁਰਪ੍ਰੀਤ ਕੌਰ ਧਾਲੀਵਾਲ ਨੇ ਕਿਹਾ ਕਿ ਜ਼ਿਲ੍ਹਾ ਐਸ.ਏ.ਐਸ. ਨਗਰ (ਮੁਹਾਲੀ) ਵਿੱਚ ਸਰਕਾਰੀ ਸਕੂਲਾਂ ਵਿੱਚ ਬੁਨਿਆਦੀ ਢਾਂਚਾ ਵਿਕਸਤ ਕਰਨ ਲਈ ਫੰਡਾਂ ਦੀ ਘਾਟ ਨਹੀਂ ਆਉਣ ਦਿੱਤੀ ਜਾਵੇਗੀ। ਇਸ ਤੋਂ ਪਹਿਲਾਂ ਸੈਂਟਰ ਹੈੱਡ ਟੀਚਰ ਜਸਵੀਰ ਸਿੰਘ ਨੇ ਸਕੂਲ ਦੀਆਂ ਪ੍ਰਾਪਤੀਆਂ ਬਾਰੇ ਦੱਸਦਿਆਂ ਕਿਹਾ ਕਿ ਸਕੂਲ ਦਾ ਹਮੇਸ਼ਾ ਹੀ ਸ਼ਾਨਦਾਰ ਨਤੀਜਾ ਆਉਂਦਾ ਹੈ। ਸਮਾਗਮ ਦੌਰਾਨ ਸਕੂਲੀ ਬੱਚਿਆਂ ਨੇ ਵੱਖ ਵੱਖ ਵੰਨਗੀਆਂ ਦੀ ਪੇਸ਼ਕਾਰੀ ਨਾਲ ਖ਼ੂਬ ਰੰਗ ਬੰਨ੍ਹਿਆ। ਇਸ ਮੌਕੇ ਮੁਹਾਲੀ ਨਿਗਮ ਦੇ ਸੀਨੀਅਰ ਡਿਪਟੀ ਮੇਅਰ ਰਿਸ਼ਵ ਜੈਨ, ਵਿਧਾਇਕ ਸਿੱਧੂ ਦੇ ਸਿਆਸੀ ਸਲਾਹਕਾਰ ਹਰਕੇਸ਼ ਚੰਦ ਸ਼ਰਮਾ, ਕਾਂਗਰਸ ਆਗੂ ਇੰਦਰਜੀਤ ਸਿੰਘ ਢਿੱਲੋਂ, ਅਮਰੀਕ ਸਿੰਘ ਸੋਮਲ, ਸ੍ਰੀਮਤੀ ਰਾਜ ਰਾਣੀ ਜੈਨ, ਰਘਵੀਰ ਸਿੰਘ ਸੰਧੂ, ਤਰਲੋਚਨ ਸਿੰਘ ਜਸਵਾਲ, ਪ੍ਰੀਤਮ ਸਿੰਘ ਟਿਵਾਣਾ, ਜਸਵਿੰਦਰ ਸਿੰਘ ਗਿੱਲ ਸਮੇਤ ਵਿਦਿਆਰਥੀਆਂ ਦੇ ਮਾਪੇ ਅਤੇ ਸਕੂਲ ਦਾ ਸਟਾਫ਼ ਹਾਜ਼ਰ ਸੀ।

Load More Related Articles
Load More By Nabaz-e-Punjab
Load More In School & College

Check Also

ਝੰਜੇੜੀ ਕੈਂਪਸ ਵਿੱਚ ਬੋਸ਼ ਇੰਡੀਆ ਦੇ ਸਹਿਯੋਗ ਨਾਲ ਕੇਂਦਰ ਦੀ ਸ਼ੁਰੂਆਤ

ਝੰਜੇੜੀ ਕੈਂਪਸ ਵਿੱਚ ਬੋਸ਼ ਇੰਡੀਆ ਦੇ ਸਹਿਯੋਗ ਨਾਲ ਕੇਂਦਰ ਦੀ ਸ਼ੁਰੂਆਤ ਨਬਜ਼-ਏ-ਪੰਜਾਬ, ਮੁਹਾਲੀ, 31 ਅਗਸਤ: ਚੰ…