ਗੁਰਮੁੱਖ ਸਿੰਘ ਸੋਹਲ ਚੌਥੀ ਵਾਰ ਅਕਾਲੀ ਦਲ ਬੀਸੀ ਵਿੰਗ ਜ਼ਿਲ੍ਹਾ ਮੁਹਾਲੀ ਸ਼ਹਿਰੀ ਦੇ ਪ੍ਰਧਾਨ ਨਿਯੁਕਤ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 4 ਅਪਰੈਲ:
ਸ਼੍ਰੋਮਣੀ ਅਕਾਲੀ ਦਲ ਵਲੋੱ ਬੀ ਸੀ ਵਿੰਗ ਜਿਲ੍ਹਾ ਮੁਹਾਲੀ ਸ਼ਹਿਰੀ ਦੇ ਪ੍ਰਧਾਨ ਗੁਰਮੁੱਖ ਸਿੰਘ ਸੋਹਲ ਨੂੰ ਮੁੜ ਮੁਹਾਲੀ ਜ਼ਿਲ੍ਹਾ ਸ਼ਹਿਰੀ ਦਾ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਅੱਜ ਚੰਡੀਗੜ੍ਹ ਵਿੱਚ ਅਕਾਲੀ ਦਲ ਦੇ ਬੀਸੀ ਵਿੰਗ ਦੀ ਕਾਰਜਕਾਰਨੀ ਦਾ ਐਲਾਨ ਕਰਨ ਸਮੇਂ ਸਾਬਕਾ ਮੰਤਰੀ ਅਤੇ ਅਕਾਲੀ ਦਲ ਦੇ ਬੀਸੀ ਵਿੰਗ ਦੇ ਪ੍ਰਧਾਨ ਹੀਰਾ ਸਿੰਘ ਗਾਬੜੀਆ ਨੇ ਬੀਸੀ ਵਿੰਗ ਦੇ ਜਥੇਬੰਦਕ ਢਾਂਚੇ ਦਾ ਐਲਾਨ ਕਰਨ ਮੌਕੇ ਮੁਹਾਲੀ ਦੇ ਅਕਾਲੀ ਕੌਂਸਲਰ ਗੁਰਮੁੱਖ ਸਿੰਘ ਸੋਹਲ ਨੂੰ ਚੌਥੀ ਵਾਰ ਮੁੜ ਬੀਸੀ ਵਿੰਗ ਮੁਹਾਲੀ ਜ਼ਿਲ੍ਹਾ ਸ਼ਹਿਰੀ ਦਾ ਪ੍ਰਧਾਨ ਨਿਯੁਕਤ ਕਰਨ ਦੀ ਘੋਸ਼ਣਾ ਕੀਤੀ ਗਈ। ਜ਼ਿਕਰਯੋਗ ਹੈ ਕਿ ਸ੍ਰੀ ਸੋਹਲ ਸਾਲ 2011 ਤੋਂ ਹੀ ਲਗਾਤਾਰ ਅਕਾਲੀ ਦਲ ਦੇ ਬੀਸੀ ਵਿੰਗ ਦੇ ਜ਼ਿਲ੍ਹਾ ਮੁਹਾਲੀ ਸ਼ਹਿਰੀ ਦੇ ਪ੍ਰਧਾਨ ਚਲੇ ਆ ਰਹੇ ਹਨ। ਇਸ ਮੌਕੇ ਸ੍ਰੀ ਸੋਹਲ ਨੇ ਕਿਹਾ ਕਿ ਉਹ ਪਾਰਟੀ ਦੀ ਮਜ਼ਬੂਤੀ ਲਈ ਕੰਮ ਕਰਨਗੇ। ਉਹਨਾਂ ਕਿਹਾ ਕਿ ਉਹਨਾਂ ਨੂੰ ਜੋ ਜ਼ਿੰਮੇਵਾਰੀ ਸੌਂਪੀ ਗਈ ਹੈ। ਉਹ ਉਸ ਨੂੰ ਪੂਰੀ ਤਨਦੇਹੀ ਅਤੇ ਇਮਾਨਦਾਰੀ ਨਾਲ ਨਿਭਾਉਣਗੇ।

Load More Related Articles
Load More By Nabaz-e-Punjab
Load More In General News

Check Also

ਕਾਂਗਰਸ ਸਰਕਾਰ ਸਮੇਂ ਸ਼ਹਿਰ ਵਿੱਚ ਆਏ ਵੱਖ-ਵੱਖ ਪ੍ਰਾਜੈਕਟ ‘ਆਪ’ ਦੇ ਏਜੰਡੇ ’ਚੋਂ ਗਾਇਬ

ਕਾਂਗਰਸ ਸਰਕਾਰ ਸਮੇਂ ਸ਼ਹਿਰ ਵਿੱਚ ਆਏ ਵੱਖ-ਵੱਖ ਪ੍ਰਾਜੈਕਟ ‘ਆਪ’ ਦੇ ਏਜੰਡੇ ’ਚੋਂ ਗਾਇਬ ਚੰਨੀ ਸਰਕਾਰ ਸਮੇਂ ਮੁ…