ਪੰਜਾਬੀ ਅਧਿਆਪਕ ਵੱਲੋਂ ਜਨਮ ਦਿਨ ’ਤੇ ਸਰਕਾਰੀ ਡਿਸਪੈਂਸਰੀ ਨੂੰ 5 ਹਜ਼ਾਰ ਦੀਆਂ ਦਵਾਈਆਂ ਦਾਨ

ਦਸਵੀਂ ਦੇ ਗ਼ਰੀਬ ਵਿਦਿਆਰਥੀ ਦੀ ਪੜ੍ਹਾਈ ਦਾ ਸਾਰਾ ਖਰਚਾ ਚੁੱਕਣ ਦਾ ਐਲਾਨ, ਸਨੇਟਾ ਸਕੂਲ ਵਿੱਚ ਲਗਾਏ ਛਾਂਦਾਰ ਬੂਟੇ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 4 ਅਪਰੈਲ:
ਇੱਥੋਂ ਨੇੜਲੇ ਪਿੰਡ ਸਨੇਟਾ ਦੇ ਸਰਕਾਰੀ ਹਾਈ ਸਕੂਲ ਦੇ ਪੰਜਾਬੀ ਅਧਿਆਪਕ ਜਸਵੀਰ ਸਿੰਘ ਗੜਾਂਗ ਨੇ ਆਪਣੇ ਜਨਮ ਦਿਨ ’ਤੇ ਸਨੇਟਾ ਪਿੰਡ ਦੀ ਸਰਕਾਰੀ ਡਿਸਪੈਂਸਰੀ ਨੂੰ ਆਪਣੀ ਕਿਰਤ ਕਮਾਈ ’ਚੋਂ 5000 ਰੁਪਏ ਦੀਆਂ ਰੋਜ਼ਾਨਾ ਵਰਤੋਂ ਵਿੱਚ ਆਉਣ ਵਾਲੀਆਂ ਦਵਾਈਆਂ ਦਾਨ ਕੀਤੀਆਂ ਅਤੇ ਸਕੂਲ ਦੇ ਵਿਹੜੇ ਵਿੱਚ 5 ਛਾਂ-ਦਾਰ ਬੂਟੇ ਲਗਾਏ ਗਏ। ਉਨ੍ਹਾਂ ਸਾਥੀ ਅਧਿਆਪਕਾਂ ਨੂੰ ਵੀ ਅਪੀਲ ਕੀਤੀ ਕਿ ਉਹ ਆਪਣੇ ਜਾਂ ਆਪਣੇ ਬੱਚਿਆਂ ਦੇ ਜਨਮ ਦਿਨ ਅਤੇ ਹੋਰ ਖੁਸ਼ੀ ਦੇ ਮੌਕਿਆਂ ’ਤੇ ਫਜ਼ੂਲ ਖ਼ਰਚੀ ਕਰਨ ਦੀ ਬਜਾਏ ਲੋੜਵੰਦਾਂ ਦੀ ਮਦਦ ਲਈ ਅੱਗੇ ਆਉਣ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਵੀ ਫਜ਼ੂਲ ਖ਼ਰਚੀ ਵਿਰੁੱਧ ਲਾਮਬੰਦ ਹੋਣ ਲਈ ਪ੍ਰੇਰਿਆ।
ਇਸ ਮੌਕੇ ਜਸਵੀਰ ਸਿੰਘ ਨੇ 7ਵੀਂ ਵਿੱਚੋਂ ਪਾਸ ਹੋਏ ਇੱਕ ਗ਼ਰੀਬ ਪਰ ਹੁਸ਼ਿਆਰ ਵਿਦਿਆਰਥੀ ਕਮਲਪ੍ਰੀਤ ਸਿੰਘ ਦੀ 10ਵੀਂ ਜਮਾਤ ਤੱਕ ਦੀ ਪੜ੍ਹਾਈ ਦਾ ਸਾਰਾ ਖ਼ਰਚਾ ਚੁੱਕਣ ਦਾ ਐਲਾਨ ਹੈ। ਉਨ੍ਹਾਂ ਕਿਹਾ ਕਿ ਇਸ ਗਰੀਬ ਪਰਿਵਾਰ ਦੇ ਵਿਦਿਆਰਥੀ ਨੇ ਹਿਸਾਬ ’ਚੋਂ 80 ਨੰਬਰਾਂ ’ਚੋਂ 70 ਨੰਬਰ ਪ੍ਰਾਪਤ ਕੀਤੇ ਹਨ। ਪੰਜਾਬੀ ਅਧਿਆਪਕ ਨੇ ਦਵਾਈਆਂ ਦਾਨ ਕਰਨ ਸਬੰਧੀ ਆਪਣੇ ਪ੍ਰਤੀਕਰਮ ਪ੍ਰਗਟ ਕਰਦਿਆਂ ਕਿਹਾ ਕਿ ਉਨ੍ਹਾਂ ਨੂੰ ਦਵਾਈ ਦਾਨ ਕਰਨ ਦਾ ਕਦਮ ਇੱਕ ਐਨਆਰਆਈ ਤੋਂ ਪ੍ਰਭਾਵਿਤ ਹੋ ਚੁੱਕਿਆ ਹੈ। ਉਨ੍ਹਾਂ ਸੁਣਿਆ ਸੀ ਕਿ ਜਲੇਬੀਆਂ ਦੇ ਲੰਗਰ ਲਾਉਣ ਨਾਲੋਂ ਦਵਾਈਆਂ ਦਾ ਲੰਗਰ ਲਾਉਣ ਦੀ ਵੱਧ ਲੋੜ ਹੈ। ਜਿਹੜਾ ਕਿ ਸਮੇਂ ਦੀ ਜ਼ਰੂਰਤ ਵੀ ਹੈ। ਦਵਾਈਆਂ ਡਿਸਪੈਂਸਰੀ ਦੇ ਮੈਡੀਕਲ ਅਫ਼ਸਰ ਡਾ. ਰਮਨਪ੍ਰੀਤ ਸਿੰਘ ਚਾਵਲਾ ਨੂੰ ਸੌਂਪੀਆਂ ਗਈਆਂ। ਇਸ ਮੌਕੇ ਸਕੂਲ ਦੀ ਮੁੱਖ ਅਧਿਆਪਕਾ ਸਭਵੰਤ ਕੌਰ ਨੇ ਪੰਜਾਬੀ ਅਧਿਆਪਕ ਜਸਵੀਰ ਸਿੰਘ ਦੇ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਹੋਰਨਾਂ ਅਧਿਆਪਕਾਂ ਨੂੰ ਵੀ ਲੋੜਵੰਦਾਂ ਦੀ ਮਦਦ ਅਤੇ ਬੂਟੇ ਲਗਾਉਣ ਲਈ ਪ੍ਰੇਰਿਆ। ਇਸ ਮੌਕੇ ਨਰਿੰਦਰ ਕੌਰ ਲਵਿਨਾ, ਬਲਜੀਤ ਕੌਰ, ਜ਼ਸਵੀਰ ਕੌਰ ਅਤੇ ਸੈਲਪ੍ਰੀਤ ਕੌਰ ਹਾਜ਼ਰ ਸਨ।

Load More Related Articles
Load More By Nabaz-e-Punjab
Load More In General News

Check Also

ਪੰਜਾਬ ਸਰਕਾਰ, ਮੁਹਾਲੀ ਵਿੱਚ ਬਣਾਏਗੀ ਅਤਿ-ਆਧੁਨਿਕ ਵਰਕਿੰਗ ਵਿਮੈਨ ਹੋਸਟਲ, ਮਨਜ਼ੂਰੀ ਤੇ ਫ਼ੰਡ ਵੀ ਮਿਲੇ

ਪੰਜਾਬ ਸਰਕਾਰ, ਮੁਹਾਲੀ ਵਿੱਚ ਬਣਾਏਗੀ ਅਤਿ-ਆਧੁਨਿਕ ਵਰਕਿੰਗ ਵਿਮੈਨ ਹੋਸਟਲ, ਮਨਜ਼ੂਰੀ ਤੇ ਫ਼ੰਡ ਵੀ ਮਿਲੇ ਮੁੱਖ …